Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ 86 ਜਣਿਆਂ ਨੂੰ 55-55 ਸਾਲ ਦੀ ਸਜ਼ਾ ਸੁਣਾਈ

January 20, 2020 09:15 AM

ਰਾਵਲਪਿੰਡੀ, 19 ਜਨਵਰੀ, (ਪੋਸਟ ਬਿਊਰੋ)- ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਦੇਸ਼ ਵਿਚ ਅਰਾਜਕਤਾ ਫੈਲਾਉਣ ਦੇ ਦੋਸ਼ ਵਿਚ ਕੱਟੜਪੰਥੀ ਜਮਾਤ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀ ਐੱਲ ਪੀ) ਦੇ ਮੁਖੀ ਖਾਦਿਮ ਹੁਸੈਨ ਰਿਜ਼ਵੀ, ਉਨ੍ਹਾਂ ਦੇ ਭਰਾ ਅਤੇ ਭਤੀਜੇ ਸਮੇਤ 86 ਲੋਕਾਂ ਨੂੰ 55-55 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਉੱਤੇ ਇਕ ਕਰੋੜ 30 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਅਦਾਲਤ ਨੇ ਸਾਰੇ ਦੋਸ਼ੀਆਂ ਦੀ ਚੱਲ-ਅਚੱਲ ਜਾਇਦਾਦ ਵੀ ਜ਼ਬਤ ਕਰਨ ਦਾ ਆਦੇਸ਼ ਦਿੱਤਾ ਹੈ।
ਵਰਨਣ ਯੋਗ ਹੈ ਕਿ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅਕਤੂਬਰ 2018 ਵਿੱਚ ਤੌਹੀਨ ਵਾਲੇ ਬਹੁ-ਚਰਚਿਤ ਕੇਸ ਵਿੱਚ ਈਸਾਈ ਔਰਤ ਆਸੀਆ ਬੀਬੀ ਨੂੰ ਬਰੀ ਕਰ ਦਿੱਤਾ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਮੌਤ ਦੀ ਸਜ਼ਾ ਕੀਤੀ ਸੀ। ਉਸ ਨੂੰ ਬਰੀ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਟੀ ਐੱਲ ਪੀ ਸਣੇ ਕਈ ਕੱਟੜਪੰਥੀ ਜਮਾਤਾਂ ਨੇ ਵਿਰੋਧ ਕੀਤਾ ਅਤੇ ਪ੍ਰਦਰਸ਼ਨ ਕਰ ਕੇ ਦੇਸ਼ ਵਿਚ ਅਰਾਜਕਤਾ ਫੈਲਾਈ ਸੀ। ਪੁਲਿਸ ਨੇ 24 ਨਵੰਬਰ 2018 ਨੂੰ ਗੜਬੜ ਕਰਨ ਦੇ ਦੋਸ਼ ਵਿਚ ਖਾਦਿਮ ਦੇ ਭਰਾ ਅਮੀਰ ਹੁਸੈਨ ਰਿਜ਼ਵੀ ਅਤੇ ਭਤੀਜੇ ਮੁਹੰਮਦ ਅਲੀ ਸਮੇਤ ਜਮਾਤ ਦੇ 86 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਓਦੋਂ ਤੋਂ ਕੇਸ ਚੱਲ ਰਿਹਾ ਸੀ।
‘ਨਿਊਜ਼ ਇੰਟਰਨੈਸ਼ਨਲ` ਅਖ਼ਬਾਰ ਦੇ ਮੁਤਾਬਕ ਰਾਵਲਪਿੰਡੀ ਦੀ ਅੱਤਵਾਦ ਰੋਕੂ ਅਦਾਲਤ ਦੇ ਜੱਜ ਸ਼ੌਕਤ ਕਮਾਲ ਡਾਰ ਨੇ ਕੱਲ੍ਹ ਇਹ ਫ਼ੈਸਲਾ ਸੁਣਾਇਆ। ਉਨ੍ਹਾਂ ਨੇ ਹਰ ਦੋਸ਼ੀ ਨੂੰ 55 ਸਾਲ ਕੈਦ ਤੇ ਇਕ ਲੱਖ 35 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਜੁਰਮਾਨੇ ਦਾ ਭੁਗਤਾਨ ਨਾ ਕਰਨ ਉੱਤੇ ਹੋਰ ਸਜ਼ਾ ਭੁਗਤਣੀ ਹੋਵੇਗੀ। ਫ਼ੈਸਲੇ ਦਾ ਐਲਾਨ ਕਰਨ ਵੇਲੇ ਅਦਾਲਤ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਸਨ। ਅਦਾਲਤ ਦੇ ਫ਼ੈਸਲੇ ਪਿੱਛੋਂ ਸਾਰੇ ਦੋਸ਼ੀਆਂ ਨੂੰ ਤਿੰਨ ਬੱਸਾਂ ਵਿਚ ਬਿਠਾ ਕੇ ਅਟਕ ਜੇਲ੍ਹ ਭੇਜ ਦਿੱਤਾ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ