Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਹਿਟਲਰ ਦੇ ਮੰਤਰੀ ਦਾ ਹਵਾਲਾ ਦੇਣ ਉੱਤੇ ਬਰਾਜ਼ੀਲ ਦਾ ਮੰਤਰੀ ਕੱਢ ਦਿੱਤਾ ਗਿਆ

January 20, 2020 09:16 AM

ਬ੍ਰਾਸੀਲੀਆ, 19 ਜਨਵਰੀ (ਪੋਸਟ ਬਿਊਰੋ)- ਇੱਕ ਵਿਵਾਦ ਗ੍ਰਸਤ ਵੀਡੀਓ ਆਉਣ ਪਿੱਛੋਂ ਬਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰੋ ਨੇ ਆਪਣੇ ਸੱਭਿਆਚਾਰ ਮੰਤਰੀ ਰੋਬਰਟੋ ਅਲਵਿਮ ਨੂੰ ਕੱਢ ਦਿੱਤਾ ਹੈ। ਵੀਡੀਓ ਵਿੱਚ ਉਹ ਹਿਟਲਰ ਦੇ ਪ੍ਰਚਾਰ ਮੰਤਰੀ ਡਾ: ਜੋਸਫ ਗੋਏਬਲਸ ਦਾ ਹਵਾਲਾ ਦਿੰਦੇ ਹੋਏ ਬਰਾਜੀਲ ਦੀ ਕਲਾ ਅਤੇ ਸੱਭਿਆਚਾਰ 'ਤੇ ਭਾਸ਼ਣ ਦਿੰਦੇ ਦਿਖਾਈ ਦੇ ਰਹੇ ਹਨ, ਜਿਸ ਤੋਂ ਵਿਵਾਦ ਛਿੜ ਗਿਆ ਹੈ।
ਬੋਲਸੋਨਾਰੋ ਦੇ ਦਸਤਖਤਾਂ ਨਾਲ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ, ਇਹ ਠੀਕ ਹੈ ਕਿ ਰੋਬਰਟੋ ਅਲਵਿਮ ਨੇ ਮੁਆਫੀ ਮੰਗ ਲਈ ਹੈ, ਪਰ ਉਨ੍ਹਾਂ ਦਾ ਬਿਆਨ ਕਿਸੇ ਕੀਮਤ 'ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੂੰ ਮੰਤਰਾਲੇ ਤੋਂ ਹਟਾਉਣ ਦਾ ਐਲਾਨ ਕੀਤਾ ਜਾਂਦਾ ਹੈ। ਬੀਤੇ ਦਿਨੀਂ ਅਧਿਕਾਰਤ ਸੋਸ਼ਲ ਮੀਡੀਆ ਚੈਨਲ 'ਤੇ ਪਾਏ ਗਏ ਫੁਟੇਜ ਵਿੱਚ ਅਲਵਿਮ ਰਾਸ਼ਟਰੀ ਕਲਾ ਇਨਾਮ ਦਾ ਪ੍ਰਚਾਰ ਕਰਦੇ ਦਿਖਾਈ ਦੇ ਰਹੇ ਹਨ, ਪਰੰਤੂ ਇਸ ਦੌਰਾਨ ਉਹ ਜੋਸਫ ਗੋਏਬਲਸ ਦੀਆਂ ਕਈ ਗੱਲਾਂ ਦਾ ਜ਼ਿਕਰ ਕਰਦੇ ਹਨ। ਉਨ੍ਹਾਂ ਦਾ ਇਹ ਵੀਡੀਓ ਆਉਣ ਪਿੱਛੋਂ ਸੋਸ਼ਲ ਮੀਡੀਆ 'ਤੇ ਲੋਕ ਨਾਰਾਜ਼ ਹੋ ਗਏ ਸਨ। ਕਈ ਯੂਜ਼ਰਜ਼ ਨੇ ਕਿਹਾ ਕਿ ਸੱਭਿਆਚਾਰ ਬਾਰੇ ਮੰਤਰੀ ਆਪਣੇ ਦਾਇਰੇ ਤੋਂ ਬਾਹਰ ਜਾ ਚੁੱਕੇ ਹਨ ਅਤੇ ਇਹ ਸਵੀਕਾਰ ਕਰਨ ਯੋਗ ਨਹੀਂ। ਪ੍ਰੈਜ਼ੀਡੈਂਟ ਆਫ ਦ ਚੈਂਬਰਸ ਆਫ ਡਿਪਟੀਜ਼ ਰੋਡਰਿਗੋ ਮਿਯਾ ਨੇ ਕਿਹਾ ਕਿ ਬਰਾਜ਼ੀਲ ਦੀ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਵਰਕਰਜ਼ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਰਾਸ਼ਟਰਪਤੀ ਲੂਲਾ ਡੀ ਸਿਲਵਾ ਨੇ ਵੀ ਉਨ੍ਹਾਂ ਦੀ ਆਲੋਚਨਾ ਕੀਤੀ।
ਡਾ: ਜੋਸਫ ਗੋਏਬਲਸ 1933 ਤੋਂ 1945 ਤੱਕ ਨਾਜ਼ੀ ਜਰਮਨੀ ਦੇ ਪ੍ਰਚਾਰ ਮੰਤਰੀ ਹੁੰਦਾ ਸੀ। ਉਸ ਦਾ ਜਨਮ 1897 ਵਿੱਚ ਹੋਇਆ ਸੀ। ਗੋਏਬਲਸ ਨੇ ਕਿਹਾ ਸੀ ਕਿ ਇੱਕ ਝੂਠ ਨੂੰ ਕਈ ਵਾਰ ਦੁਹਰਾਇਆ ਜਾਏ ਤਾਂ ਉਹ ਸੱਚ ਬਣ ਜਾਂਦਾ ਹੈ। ਗੋਏਬਲਸ ਨੂੰ ਉਸ ਦੀ ਜੋਸ਼ੀਲੀ ਭਾਸ਼ਣ ਕਲਾ ਅਤੇ ਯਹੂਦੀ ਵਿਰੋਧ ਲਈ ਜਾਣਿਆ ਜਾਂਦਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ