Welcome to Canadian Punjabi Post
Follow us on

18

September 2024
ਬ੍ਰੈਕਿੰਗ ਖ਼ਬਰਾਂ :
ਲਾਰੇਂਸ ਹਾਈਟਸ ਵਿੱਚ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਹਸਪਤਾਲ ਦਾਖਲਨਾਰਥ ਯਾਰਕ ਵਿੱਚ ਚੱਲੀ ਗੋਲੀ, ਦੋ ਨੌਜਵਾਨਾਂ ਦੀ ਮੌਤਸਕਾਰਬੋਰੋ ਵਿੱਚ ਲੱਗੀ ਅੱਗ ਵਿਚ ਝੁਲਸਿਆ ਵਿਅਕਤੀ, ਮੌਤਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ
 
ਪੰਜਾਬ

ਦਮਦਮੀ ਟਕਸਾਲ ਨੇ ਢੱਡਰੀਆਂ ਵਾਲੇ ਉੱਤੇ ਜਾਇਦਾਦ ਬਣਾਉਣ ਦੇ ਦੋਸ਼ ਲਾਏ

January 20, 2020 09:17 AM

ਪਟਿਆਲਾ, 19 ਜਨਵਰੀ (ਪੋਸਟ ਬਿਊਰੋ)- ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਿਰੁੱਧ ਦਮਦਮੀ ਟਕਸਾਲ ਵੱਲੋਂ ਉਸ ਦੇ ਨਾਂਅ ਜ਼ਮੀਨ ਹੋਣ ਦਾ ਖੁਲਾਸਾ ਕਰਦਿਆਂ ਉਸ ਉੱਤੇ ਜਾਇਦਾਦ ਬਣਾਉਣ ਦੇ ਦੋਸ਼ ਲਾਏ ਗਏ ਹਨ।
ਦਮਦਮੀ ਟਕਸਾਲ ਦੇ ਮੀਡੀਆ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਨੇ ਇੱਕ ਬਿਆਨ 'ਚ ਸੰਤ ਢੱਡਰੀਆਂ ਵਾਲੇ ਦੇ ਨਾਂਅ ਜ਼ਮੀਨ ਹੋਣ ਦੀਆਂ ਫਰਦਾਂ ਮੀਡੀਆ ਨੂੰ ਜਾਰੀ ਕੀਤੀਆਂ ਅਤੇ ਉਨ੍ਹਾਂ ਦੇ ਪ੍ਰਚਾਰ ਦੌਰਾਨ ਕੀਤੇ ਦਾਅਵਿਆਂ ਅਨੁਸਾਰ ਖੁੱਲ੍ਹੀ ਬਹਿਸ ਦੀ ਚੁਣੌਤੀ ਦੇ ਕੇ ਸਟੇਜ ਛੱਡਣ ਲਈ ਵੰਗਾਰਿਆ ਹੈ। ਸਰਚਾਂਦ ਸਿੰਘ ਨੇ ਕਿਹਾ ਕਿ ਢੱਡਰੀਆਂ ਵਾਲੇ ਵੱਲੋਂ ਸਟੇਜ ਤੋਂ ਅਤੇ ਮੀਡੀਆ ਨੂੰ ਇੰਟਰਵਿਊ ਦੌਰਾਨ ਉਸ ਦੇ ਨਾਂਅ ਕੋਈ ਪ੍ਰਾਪਰਟੀ ਨਾ ਹੋਣ ਅਤੇ ਸਾਰੀ ਪ੍ਰਾਪਰਟੀ ਗੁਰੂ ਗ੍ਰੰਥ ਸਾਹਿਬ ਦੇ ਨਾਂਅ ਕਰਨ ਦੇ ਦਾਅਵੇ ਕੀਤੇ ਗਏ ਹਨ। ਇਹ ਐਲਾਨ ਕੀਤਾ ਜਾਂਦਾ ਹੈ ਕਿ ਉਸ ਦੇ ਨਾਂਅ ਪ੍ਰਾਪਰਟੀ ਸਾਬਤ ਕਰ ਦੇਣ ਤਾਂ ਉਹ ਸਟੇਜ ਛੱਡ ਦੇਵੇਗਾ। ਸਰਚਾਂਦ ਸਿੰਘ ਨੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਆਨਲਾਈਨ ਫਰਦ ਅਤੇ ਜਮ੍ਹਾਂਬੰਦੀਆਂ ਪੇਸ਼ ਕਰ ਕੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸ਼ੇਖੂਪੁਰ ਦੀ ਜਮ੍ਹਾਂਬੰਦੀ 1017-18 ਹੱਦਬਸਤ ਨੰਬਰ ਪੰਜਾਹ ਉੱਤੇ ਖੇਵਟ ਨੰਬਰ 80 ਅਤੇ ਖਤੌਨੀ ਨੰਬਰ 124 ਵਿੱਚ ਮਾਲਕ ਦਾ ਨਾਂਅ ਅਤੇ ਵੇਰਵੇ 'ਚ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਨਾਂਅ ਦਰਜ ਹੈ। ਇਸ ਤੋਂ ਇਲਾਵਾ ਖੇਵਟ ਨੰਬਰ 110 ਤੇ ਖਤੌਨੀ ਨੰਬਰ 178 'ਤੇ ਕਾਸ਼ਤਕਾਰ ਵਜੋਂ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ ਅੱਧਾ ਹਿੱਸਾ, ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ ਸ਼ੇਖੂਪੁਰ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਧਾ ਹਿੱਸਾ ਮੁਸ਼ਤਰਿਆਨ ਕਾਸ਼ਤ ਵਜੋਂ ਦਰਜ ਹਨ। ਖੇਵਟ ਨੰਬਰ 112 ਦੇ ਖਤੌਨੀ 181 ਉੱਤੇ ਪਰਮੇਸ਼ਵਰ ਦੁਆਰ ਚੈਰੀਟੇਬਲ ਟਰੱਸਟ ਸ਼ੇਖੂਪੁਰ 125/494 ਹਿੱਸਾ ਅਤੇ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਪਰਮੇਸ਼ਵਰ ਦੁਆਰ ਸਾਹਿਬ 369/494 ਹਿੱਸਾ ਵਜੋਂ ਦਰਜ ਹੋਣ ਤੋਂ ਸਾਫ ਹੈ ਕਿ ਇਥੇ ਗੁਰੂ ਗ੍ਰੰਥ ਸਾਹਿਬ ਦੇ ਨਾਂਅ ਨਾਲ ਕਿਸੇ ਨਾ ਕਿਸੇ ਤਰ੍ਹਾਂ ਆਪਣਾ ਜਾਂ ਟਰੱਸਟ ਦਾ ਨਾਂਅ ਜੋੜਿਆ ਗਿਆ ਹੈ।
ਇਸ ਸੰਬੰਧੀ ਸੰਤ ਢੱਡਰੀਆਂ ਵਾਲੇ ਦੇ ਸੇਵਾਦਾਰ ਨੇ ਆਪਣੇ ਵੱਲੋਂ ਪੱਖ ਦੱਸਿਆ ਕਿ ਅਸਲ ਵਿੱਚ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਨਾਂਅ 32 ਏਕੜ ਜ਼ਮੀਨ ਵਿੱਚੋਂ ਤੀਹ ਏਕੜ ਬਾਬਾ ਜੀ ਵੱਲੋਂ ਸ਼ੁਰੂ ਤੋਂ ਗੁਰੂ ਗ੍ਰੰਥ ਸਾਹਿਬ ਦੇ ਨਾਂਅ ਲਗਵਾਈ ਹੋਈ ਹੈ, ਸਿਰਫ ਦੋ ਏਕੜ ਜ਼ਮੀਨ ਬੈਂਕ ਕਰਜ਼ੇ ਕਾਰਨ ਗੁਰੂ ਗ੍ਰੰਥ ਸਾਹਿਬ ਦੇ ਨਾਂਅ ਨਹੀਂ ਲਗਵਾਈ ਜਾ ਸਕੀ। ਉਨ੍ਹਾਂ ਕਿਹਾ ਕਿ ਕਰਜ਼ਾ ਖਤਮ ਹੰੁਦਿਆਂ ਸਾਰ ਇਹ ਜ਼ਮੀਨ ਵੀ ਗੁਰੂ ਗ੍ਰੰਥ ਸਾਹਿਬ ਦੇ ਨਾਂਅ ਕਰਵਾ ਦਿੱਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ ਪੰਜਾਬ ਸਰਕਾਰ ਨੇ ਖੇਤੀ ਨੀਤੀ ਦਾ ਖਰੜਾ ਤਿਆਰ ਕਰਕੇ ਕਿਸਾਨ ਜਥੇਬੰਦੀਆਂ ਨੂੰ ਭੇਜਿਆ, ਮੰਗੇ ਸੁਝਾਅ ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ, 2546 ਕਿਲੋ ਹੈਰੋਇਨ ਬਰਾਮਦ ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ ਦਾ ਆਰਥਿਕ ਵਿਕਾਸ ਕਰੇਗੀ ਮੈਟਰੋ : ਮਨੀਸ਼ ਤਿਵਾੜੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਵਿਸ਼ਾਲ ਲੰਗਰ ਸੇਵਾ ਆਰੰਭ ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐੱਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ