Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਵਿਆਹ ਦੇ ਨਾਂਅ ਉੱਤੇ 13 ਲੱਖ ਰੁਪਏ ਠੱਗ ਲਏ

January 20, 2020 09:23 AM

ਸੁਲਾਤਨਪੁਰ ਲੋਧੀ, 19 ਜਨਵਰੀ (ਪੋਸਟ ਬਿਊਰੋ)- ਵਿਆਹ ਦਾ ਝਾਂਸਾ ਦੇ ਕੇ 13 ਲੱਖ ਰੁਪਏ ਦੇ ਧੋਖਾਧੜੀ ਦੇ ਦੋਸ਼ ਵਿੱਚ ਪਤੀ ਪਤਨੀ, ਉਨ੍ਹਾਂ ਦੇ ਲੜਕੇ, ਲੜਕੀ ਅਤੇ ਰਿਸ਼ਤੇਦਾਰਾਂ ਖਿਲਾਫ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਧੋਖਾਧੜੀ ਅਤੇ ਹੋਰ ਵੱਖ-ਵੱਖ ਧਾਰਾਵਾਂ ਦਾ ਕੇਸ ਦਰਜ ਕੀਤਾ ਹੈ, ਪਰ ਦੋਸ਼ੀ ਅਜੇ ਪੁਲਸ ਦੀ ਪਹੁੰਚ ਤੋਂ ਬਾਹਰ ਹਨ।
ਪੁਲਸ ਨੂੰ ਅਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਨਵੀਂ ਆਬਾਦੀ ਅਲਦਾਦ ਚੱਕ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਸ ਦਾ ਲੜਕਾ ਕੁਲਵਿੰਦ ਸਿੰਘ ਫਰਾਂਸ ਵਿੱਚ ਰਹਿੰਦਾ ਹੈ। ਓਥੇ ਉਸ ਦੀ ਮੁਲਾਕਾਤ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਰਮਜੀਤਪੁਰਾ ਥਾਣਾ ਕਬੀਰਪੁਰ ਨਾਲ ਹੋਈ। ਦੋਵੇਂ ਆਪੋ ਵਿੱਚ ਦੋਸਤ ਬਣ ਗਏ। ਹਰਪ੍ਰੀਤ ਸਿੰਘ ਨੇ ਆਪਣੀ ਭੈਣ ਮਨਦੀਪ ਕੌਰ ਦੇ ਵਿਆਹ ਦੀ ਗੱਲ ਸ਼ੁਰੂ ਕਰ ਦਿੱਤੀ। ਪਿੰਡ ਪਰਮਜੀਤਪੁਰ ਵਿੱਚ ਰਹਿ ਰਹੇ ਹਰਪ੍ਰੀਤ ਦੇ ਪਿਤਾ ਸੁਖਦੇਵ ਸਿੰਘ ਉਸ ਨੂੰ ਮਿਲੇ ਅਤੇ ਕਿਹਾ ਕਿ ਉਹ ਆਪਣੀ ਲੜਕੀ ਦਾ ਵਿਆਹ ਕੁਲਵਿੰਦਰ ਸਿੰਘ ਨਾਲ ਕਰਨਾ ਚਾਹੰੁਦੇ ਹਨ। ਫਿਰ 10 ਅਗਸਤ 2016 ਨੂੰ ਗੁਰਦੁਆਰਾ ਬੇਰ ਸਾਹਿਬ ਵਿੱਚ ਰਿਸ਼ਤਾ ਪੱਕਾ ਕਰ ਲਿਆ। ਇਹ ਰਿਸ਼ਤਾ ਕਰੀਬ ਤਿੰਨ ਸਾਲ ਚੱਲਿਆ। ਇੱਕ ਦਿਨ ਸੁਖਦੇਵ ਸਿੰਘ, ਉਸ ਦੀ ਪਤਨੀ ਬਲਵਿੰਦਰ ਕੌਰ ਅਤੇ ਰਿਸ਼ਤੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਉਹ ਅਮਨਦੀਪ ਕੌਰ ਨੂੰ ਫਰਾਂਸ ਭੇਜਣਾ ਚਾਹੁੰਦੇ ਹਨ। ਉਸ ਦਾ ਵੀਜ਼ਾ ਲਵਾਉਣ ਲਈ ਮਦਦ ਕਰਨ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਸੱਤ ਦਸੰਬਰ 2016 ਨੂੰ ਦੋ ਲੱਖ ਰੁਪਏ ਦਾ ਚੈਕ ਦੇ ਦਿੱਤਾ। ਇਸ ਤੋਂ ਬਿਨਾ ਫਰਾਂਸ ਤੋਂ ਉਨ੍ਹਾਂ ਦੇ ਲੜਕੇ ਕੁਲਵਿੰਦਰ ਸਿੰਘ ਨੇ ਜੁਲਾਈ 2017 ਤੋਂ ਅਗਸਤ 2018 ਤੱਕ ਵੱਖ-ਵੱਖ ਸਮੇਂ ਯੂਰੋ ਕਰੰਸੀ ਕਰੀਬ 11 ਲੱਖ 34 ਹਜ਼ਾਰ ਰੁਪਏ ਇਨ੍ਹਾਂ ਨੂੰ ਭੇਜੇ। ਕਾਫੀ ਸਮਾਂ ਬੀਤਣ ਦੇ ਬਾਵਜੂਦ ਲੜਕੀ ਫਰਾਂਸ ਜਾਣ ਲਈ ਰਾਜ਼ੀ ਨਹੀਂ ਹੋਈ। ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਾ ਕਿ ਅਮਨਦੀਪ ਕੌਰ ਦਾ ਵਿਆਹ ਪਹਿਲਾਂ ਤੋਂ ਹੀ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬਾਰਾਂਦਰੀ ਬਾਜ਼ਾਰ ਕਰਤਾਰਪੁਰ ਜ਼ਿਲਾ ਜਲੰਧਰ ਨਾਲ 21 ਫਰਵਰੀ 2010 ਨੂੰ ਹੋ ਚੁੱਕਾ ਅਤੇ ਉਸ ਦਾ ਤਲਾਕ ਹੋ ਚੁੱਕਾ ਸੀ। ਇਸ ਵਿਆਹ ਦੀ ਗੱਲ ਮੁਲਜ਼ਮਾਂ ਨੇ ਉਨ੍ਹਾਂ ਤੋਂ ਲੁਕਾ ਕੇ ਰੱਖੀ ਸੀ। ਸੱਚਾਈ ਪਤਾ ਲੱਗਣ ਤੋਂ ਬਾਅਦ ਜਦੋਂ ਮੁਲਜ਼ਮਾਂ ਕੋਲੋਂ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੇ ਦੇਣ ਤੋਂ ਇਨਕਾਰ ਕਰ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ