Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਰਾਊਤ ਫਿਰ ਬੋਲਿਆ ਸਾਵਰਕਰ ਨੂੰ ਭਾਰਤ ਰਤਨ ਦੇਣ ਦੇ ਵਿਰੋਧੀਆਂ ਨੂੰ ਅੰਡੇਮਾਨ ਭੇਜੋ

January 20, 2020 09:28 AM

* ਸ਼ਿਵ ਸੈਨਾ ਨੇ ਬਿਆਨ ਤੋਂ ਪੱਲਾ ਝਾੜਿਆ

ਮੁੰਬਈ, 19 ਜਨਵਰੀ (ਪੋਸਟ ਬਿਊਰੋ)- ਕੁਝ ਸਮੇਂ ਤੋਂ ਮੀਡੀਆ 'ਚ ਵੀਰ ਸਾਵਰਕਰ ਬਾਰੇ ਜਾਰੀ ਬਿਆਨਬਾਜ਼ੀ ਵਿੱਚ ਕਾਂਗਰਸ ਸੇਵਾ ਦਲ ਦੇ ਬੁਕਲੈਟ ‘ਵੀਰ ਸਾਵਰਕਰ ਕਿਤਨੇ ਵੀਰ’ ਵਿੱਚ ਕੀਤੇ ਦਾਅਵੇ ਪਿੱਛੋਂ ਸਾਵਰਕਰ ਬਾਰੇ ਕਈ ਤਰ੍ਹਾਂ ਦੇ ਬਿਆਨ ਆ ਰਹੇ ਹਨ। ਸ਼ਿਵ ਸੈਨਾ ਆਗੂ ਸੰਜੇ ਰਾਊਤ ਨੇ ਕਿਹਾ ਹੈ ਕਿ ਜਿਹੜੇ ਵਿਅਕਤੀ ਸਾਵਰਕਰ ਨੂੰ ਭਾਰਤ ਰਤਨ ਦੇਣ ਦਾ ਵਿਰੋਧ ਕਰਦੇ ਹਨ, ਉਨ੍ਹਾਂ ਨੂੰ ਅੰਡੇਮਾਨ ਦੀ ਸੈਲੂਲਰ ਜੇਲ੍ਹ 'ਚ ਦੋ ਦਿਨ ਬਿਤਾਉਣ ਭੇਜਣਾ ਚਾਹੀਦਾ ਹੈ। ਉਨ੍ਹਾਂ ਨੂੰ ਉਥੇ ਜਾ ਕੇ ਸਮਝ ਆ ਜਾਏਗੀ, ਜਿੱਥੇ ਸਾਵਰਕਰ ਨੰ ਕੈਦ ਕਰ ਕੇ ਰੱਖਿਆ ਗਿਆ ਸੀ।
ਰਾਊਤ ਨੇ ਕਿਹਾ ਕਿ ਜਿਹੜੇ ਵਿਅਕਤੀ ਵੀਰ ਸਾਵਰਕਰ ਦਾ ਵਿਰੋਧ ਕਰਦੇ ਹਨ, ਉਹ ਕਿਸੇ ਵੀ ਵਿਚਾਰਧਾਰਾ ਜਾਂ ਪਾਰਟੀ ਨਾਲ ਸੰਬੰਧਤ ਹੋ ਸਕਦੇ ਹਨ, ਜਦੋਂ ਉਹ ਦੋ ਦਿਨਾਂ ਤੱਕ ਅੰਡੇਮਾਨ ਦੀ ਜੇਲ੍ਹ 'ਚ ਰਹਿਣਗੇ ਤਾਂ ਉਨ੍ਹਾਂ ਨੂੰ ਸਾਵਰਕਰ ਦੇ ਦੇਸ਼ ਲਈ ਬਲੀਦਾਨ ਅਤੇ ਯੋਗਦਾਨ ਦਾ ਅਹਿਸਾਸ ਹੋਵੇਗਾ।
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਇੱਕ ਵਾਰ ਕਿਹਾ ਸੀ ਕਿ ਮੇਰਾ ਨਾਂਅ ਰਾਹੁਲ ਗਾਂਧੀ ਹੈ, ਰਾਹੁਲ ਸਾਵਰਕਰ ਨਹੀਂ। ਇਸ ਉਤੇ ਰਾਊਤ ਨੇ ਕਿਹਾ ਸੀ ਕਿ ਹਿੰਦੂਤਵ ਦੇ ਵਿਚਾਰਧਾਰਕ ਆਗੂ ਪ੍ਰਤੀ ਸ਼ਰਧਾ ਬਾਰੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਮਹਾਤਮਾ ਗਾਂਧੀ ਤੇ ਪੰਡਿਤ ਨਹਿਰੂ ਦਾ ਸਤਿਕਾਰ ਕਰਦੇ ਹਾਂ। ਸਾਵਰਕਰ ਦਾ ਵੀ ਕਿਸੇ ਨੂੰ ਅਪਮਾਨ ਨਹੀਂ ਕਰਨਾ ਚਾਹੀਦਾ। ਜੋ ਸਿਆਣਾ ਹੁੰਦਾ ਹੈ, ਉਸ ਨੂੰ ਇਸ ਬਾਰੇ ਦੱਸਣ ਦੀ ਲੋੜ ਨਹੀਂ। ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਉੱਤੇ ਰਾਊਤ ਨੇ ਕਿਹਾ ਸੀ ਕਿ ਵੀਰ ਸਾਵਰਕਰ ਸਿਰਫ ਮਹਾਰਾਸ਼ਟਰ ਦੇ ਨਹੀਂ, ਪੂਰੇ ਦੇਸ਼ ਦੇ ਦੇਵਤਾ ਹਨ। ਸਾਵਰਕਰ ਦੇ ਨਾਂਅ 'ਚ ਰਾਸ਼ਟਰ ਦਾ ਮਾਣ ਹੈ। ਨਹਿਰੂ ਅਤੇ ਗਾਂਧੀ ਵਾਂਗ ਸਾਵਰਕਰ ਨੇ ਵੀ ਦੇਸ਼ ਦੀ ਆਜ਼ਾਦੀ ਲਈ ਆਪਣਾ ਬਲੀਦਾਨ ਦਿੱਤਾ ਸੀ।
ਰਾਹੁਲ ਗਾਂਧੀ ਨੇ ਦਿੱਲੀ 'ਚ ਕਾਂਗਰਸ ਦੀ ‘ਭਾਰਤ ਬਚਾਓ ਰੈਲੀ’ 'ਚ ਕਿਹਾ ਸੀ ਕਿ ਮੈਂ ਰਾਹੁਲ ਗਾਂਧੀ ਹਾਂ, ਇਸ ਲਈ ਸੱਚ ਬੋਲਣ ਦੀ ਕਦੇ ਮੁਆਫੀ ਨਹੀਂ ਮੰਗਾਂਗਾ। ਭਾਜਪਾ ਨੇ ਰਾਹੁਲ ਨੂੰ ਆਪਣੇ ਇੱਕ ਬਿਆਨ ‘ਰੇਪ ਇਨ ਇੰਡੀਆ' ਦੀ ਮੁਆਫੀ ਮੰਗਣ ਨੂੰ ਕਿਹਾ ਸੀ। ਕਾਂਗਰਸ ਅੱਜਕੱਲ੍ਹ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਦੀ ਅਗਵਾਈ ਵਾਲੀ ਸਰਕਾਰ 'ਚ ਸ਼ਾਮਲ ਹੈ। ਸ਼ਿਵ ਸੈਨਾ ਨੇ ਸੰਜੇ ਰਾਊਤ ਦੇ ਬਿਆਨ ਤੋਂ ਪੱਲਾ ਝਾੜ ਲਿਆ ਹੈ। ਮਹਾਰਾਸ਼ਟਰ ਦੇ ਇੱਕ ਮੰਤਰੀ ਅਤੇ ਯੁਵਾ ਸੈਨਾ ਦੇ ਮੁਖੀ ਆਦਿੱਤਿਆ ਠਾਕਰੇ ਨੇ ਕਿਹਾ ਕਿ ਬੀਤੇ ਸਮੇਂ 'ਚ ਡੁਬਕੀ ਲਾਉਣ ਦੀ ਕੋਈ ਲੋੜ ਨਹੀਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼