Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਛੇ ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਣੇਗੀ ਨੀਤੀ : ਅਰੁਨਾ ਚੌਧਰੀ

January 20, 2020 05:10 PM

ਚੰਡੀਗੜ੍ਹ, 20 ਜਨਵਰੀ (ਪੋਸਟ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨੀਤੀ ਉਲੀਕੀ ਜਾਵੇਗੀ। ਇਸ ਮੰਤਵ ਦੀ ਪੂਰਤੀ ਲਈ ਉਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 1 ਫਰਵਰੀ, 2020 ਤੱਕ ਸੁਝਾਅ ਅਤੇ ਸਿਫ਼ਾਰਸ਼ਾਂ ਭੇਜਣ ਦੀ ਹਦਾਇਤ ਕੀਤੀ ਹੈ। ਉਨਾਂ ਕਿਹਾ ਕਿ ਵਿਭਾਗ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਇਸ ਨੀਤੀ ਨੂੰ ਮੰਤਰੀ ਮੰਡਲ ਤੋਂ ਪ੍ਰਵਾਨ ਕਰਵਾ ਕੇ ਇਸ ਸਾਲ ਤੋਂ ਲਾਗੂ ਕਰ ਦਿੱਤਾ ਜਾਵੇ।
ਇੱਥੇ ਪੰਜਾਬ ਭਵਨ ਵਿਖੇ 'ਪੰਜਾਬ ਸਟੇਟ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਕੌਂਸਲ' ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਵੀਂ ਨੀਤੀ 'ਪੰਜਾਬ ਸਟੇਟ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਪਾਲਿਸੀ' ਤਹਿਤ ਰਾਜ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਪਲੇਅ ਵੇਅ ਸਕੂਲ ਨਿਯਮਿਤ ਕੀਤੇ ਜਾਣਗੇ ਤਾਂ ਜੋ ਬੱਚਿਆਂ ਦੀ ਸੁਰੱਖਿਆ ਅਤੇ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਪਲੇਅ ਵੇਅ ਸਕੂਲਾਂ ਅਤੇ ਆਂਗਨਵਾੜੀਆਂ ਦਾ ਪਾਠਕ੍ਰਮ ਇਸ ਤਰਾਂ ਵਿਉਂਤਿਆ ਜਾਵੇਗਾ ਕਿ ਬੱਚਿਆਂ ਦਾ ਇਕਸਾਰ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਤਹਿਤ ਬੱਚਿਆਂ ਨੂੰ ਗੱਲਬਾਤ ਦਾ ਸਲੀਕਾ ਸਿਖਾਉਣ ਤੋਂ ਇਲਾਵਾ ਮਾਂ ਬੋਲੀ ਦੇ ਨਾਲ ਨਾਲ ਅੰਗਰੇਜ਼ੀ ਸਿਖਾਉਣ ਉਤੇ ਜ਼ੋਰ ਦਿੱਤਾ ਜਾਵੇਗਾ। ਇਸ ਨੀਤੀ ਵਿੱਚ ਪਲੇਅ ਵੇਅ ਸਕੂਲਾਂ ਲਈ ਪੇਸ਼ੇਵਰ ਅਧਿਆਪਕਾਂ ਦੀ ਘੱਟੋ ਘੱਟ ਵਿਦਿਅਕ ਯੋਗਤਾ ਤੈਅ ਕੀਤੀ ਜਾਵੇਗੀ। ਬੱਚਿਆਂ ਲਈ ਪਲੇਅ ਮਟੀਰੀਅਲ, ਸਕੂਲਾਂ ਵਿੱਚ ਜਗਾ, ਫਰਨੀਚਰ, ਲਰਨਿੰਗ ਮਟੀਰੀਅਲ, ਲਿਟਰੇਚਰ, ਇਮਾਰਤਾਂ ਅਤੇ ਉਸ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਅਧਿਆਪਕਾਂ ਦੀ ਸਿਖਲਾਈ ਲਈ ਮਾਪਦੰਡ ਮਿੱਥੇ ਜਾਣਗੇ।
ਚੌਧਰੀ ਨੇ ਕਿਹਾ ਕਿ ਇਸ ਨੀਤੀ ਦਾ ਮੰਤਵ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਪਲੇਅ ਵੇਅ ਸਕੂਲਾਂ ਨੂੰ ਕਾਨੂੰਨੀ ਤੌਰ 'ਤੇ ਇਕ ਐਕਟ ਅਧੀਨ ਲਿਆਉਣਾ ਹੈ। ਇਸ ਨੀਤੀ ਬਾਰੇ ਸਬੰਧਤ ਵਿਭਾਗਾਂ ਤੋਂ ਦੋ ਹਫ਼ਤਿਆਂ ਵਿੱਚ ਸੁਝਾਅ ਤੇ ਸਿਫ਼ਾਰਸ਼ਾਂ ਮੰਗਦਿਆਂ ਉਨਾਂ ਕਿਹਾ ਕਿ ਨੀਤੀ ਦਾ ਖਰੜਾ ਤਿਆਰ ਕਰਨ ਲਈ ਲੋਕਾਂ ਤੋਂ ਵੀ ਵਿਭਾਗ ਦੀ ਵੈੱਬਸਾਈਟ ਉਤੇ ਸੁਝਾਅ ਮੰਗੇ ਜਾਣਗੇ ਤਾਂ ਜੋ ਪੰਜਾਬ ਦੇ ਪਰਿਪੇਖ ਨੂੰ ਧਿਆਨ ਵਿੱਚ ਰੱਖਦਿਆਂ ਨੀਤੀ ਬਣਾਈ ਜਾ ਸਕੇ। ਉਨਾਂ ਦੱਸਿਆ ਕਿ ਇਹ ਨੀਤੀ ਬਣਾਉਣ ਵੇਲੇ ਜਿੱਥੇ ਦਿਵਿਆਂਗ ਬੱਚਿਆਂ ਦੇ ਪੱਖ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ, ਉਥੇ ਇਸ ਵਿੱਚ ਬੱਚਿਆਂ ਦੇ ਬੌਧਿਕ ਅਤੇ ਸਰੀਰਿਕ ਵਿਕਾਸ ਲਈ ਪੌਸ਼ਟਿਕ ਖੁਰਾਕ ਦੇਣ ਉਤੇ ਵੀ ਧਿਆਨ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਉਚੇਚੇ ਤੌਰ 'ਤੇ ਦੱਸਿਆ ਕਿ ਇਸ ਨੀਤੀ ਵਿੱਚ ਬੱਚਿਆਂ ਨੂੰ ਰਵਾਇਤੀ ਸਿੱਖਿਆ ਦੀ ਥਾਂ ਨੈਤਿਕ ਸਿੱਖਿਆ ਦੇਣ ਉਤੇ ਜ਼ੋਰ ਦਿੱਤਾ ਜਾਵੇਗਾ ਤਾਂ ਜੋ ਉਹ ਸਮਾਜਿਕ ਵਿਸ਼ਿਆਂ ਦੇ ਨਾਲ ਨਾਲ ਵਾਤਾਵਰਣ ਬਚਾਉਣ ਤੇ ਪਾਣੀ ਦੀ ਸੰਭਾਲ ਵਰਗੇ ਵਿਸ਼ਿਆਂ ਨੂੰ ਮੁਖਾਤਬ ਹੋ ਸਕਣ। ਇਸੇ ਤਰਾਂ ਲੜਕੀਆਂ ਨੂੰ ਗੰਦੀ ਤੇ ਚੰਗੀ ਛੋਹ ਬਾਰੇ ਵੀ ਦੱਸਿਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਨਵੀਂ ਨੀਤੀ ਵਿੱਚ ਸੰਸਥਾਗਤ ਤੇ ਹੋਰ ਸਮਰੱਥਾਵਾਂ ਵਧਾਉਣ ਅਤੇ ਖੋਜ ਵਾਲੇ ਪਹਿਲੂਆਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਨੀਤੀ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ। ਉਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਇਸ ਬਾਰੇ ਕੀਤੀ ਆਪਣੀ ਸਟੱਡੀ ਸਮਾਜਿਕ ਸੁਰੱਖਿਆ ਵਿਭਾਗ ਨੂੰ ਸੌਂਪਣ ਲਈ ਕਿਹਾ ਤਾਂ ਜੋ ਨੀਤੀ ਬਣਾਉਣ ਵੇਲੇ ਇਸ ਨੂੰ ਧਿਆਨ ਵਿੱਚ ਰੱਖਿਆ ਜਾ ਸਕੇ।
ਇਸ ਮੌਕੇ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਗੁਰਪ੍ਰੀਤ ਕੌਰ ਸਪਰਾ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਡੀ.ਪੀ.ਐਸ. ਖਰਬੰਦਾ, ਵਧੀਕ ਸਕੱਤਰ ਵਿੱਤ ਸੁਰਿੰਦਰ ਕੌਰ ਵੜੈਚ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਵਨੀਤ ਕੌਰ, ਡੀ.ਪੀ.ਆਈ. (ਸੈਕੰਡਰੀ) ਸੁਖਜੀਤ ਪਾਲ ਸਿੰਘ, ਡੀਨ ਕਾਲਜ ਆਫ ਕਮਿਊਨਿਟੀ ਸਾਇੰਸ ਪੀ.ਏ.ਯੂ. ਲੁਧਿਆਣਾ ਡਾ. ਸੰਦੀਪ ਬੈਂਸ, ਪ੍ਰੋਫੈਸਰ ਤੇ ਮੁਖੀ ਮਨੁੱਖੀ ਵਿਕਾਸ ਵਿਭਾਗ ਡਾ. ਦੀਪਿਕਾ ਅਤੇ ਐਸ.ਸੀ.ਈ.ਆਰ.ਟੀ. ਪੰਜਾਬ ਤੋਂ ਇਵੈਲਿਊਏਸ਼ਨ ਅਫ਼ਸਰ ਡਾ. ਸੁਨੀਲ ਬਹਿਲ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ