Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬੰਗਲਾ ਦੇਸ਼ ਵਿੱਚ 2001 ਦੇ ਬੰਬ ਧਮਾਕਾ ਕੇਸ ਵਿੱਚ 10 ਜਣਿਆਂ ਨੂੰ ਮੌਤ ਦੀ ਸਜ਼ਾ

January 21, 2020 08:41 AM

ਢਾਕਾ, 20 ਜਨਵਰੀ (ਪੋਸਟ ਬਿਊਰੋ)- ਬੰਗਲਾ ਦੇਸ਼ ਦੀ ਇਕ ਅਦਾਲਤ ਨੇ ਅੱਜ ਸੋਮਵਾਰ ਨੂੰ ਪਾਬੰਦੀ ਸ਼ੁਦਾ ਅੱਤਵਾਦੀ ਸੰਗਠਨ ਹਰਕਤ-ਉਲ-ਜਿਹਾਦ-ਅਲ-ਇਸਲਾਮੀ (ਹੁਜੀ) ਦੇ 10 ਮੈਂਬਰਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਉੱਤੇ 2001 ਵਿਚ ਇਕ ਰਾਜਨੀਤਕ ਰੈਲੀ ਉੱਤੇ ਧਮਾਕੇ ਕਰਨ ਦਾ ਦੋਸ਼ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਢਾਕਾ ਦੀ ਤੀਸਰੀ ਐਡੀਸ਼ਨਲ ਮੈਟਰੋਪਾਲੀਟਨ ਸੈਸ਼ਨ ਅਦਾਲਤ ਦੇ ਜੱਜ ਮੁਹੰਮਦ ਰਬੀਉਲ ਇਸਲਾਮ ਨੇ ਇਹ ਫੈਸਲਾ ਸੁਣਾਉਂਦੇ ਹੋਏ ਇਸ ਕੇਸ ਵਿਚ 2 ਜਣਿਆਂ ਨੂੰ ਬਰੀ ਕਰ ਦਿੱਤਾ ਤੇ ਹਰੇਕ ਮੌਤ ਦੀ ਸਜ਼ਾ ਦੇ ਦੋਸ਼ੀ ਉੱਤੇ ਬੰਗਲਾ ਦੇਸ਼ੀ ਟਕਾ 20,000 (281 ਅਮਰੀਕੀ ਡਾਲਰ) ਦਾ ਜ਼ੁਰਮਾਨਾ ਵੀ ਲਾਇਆ ਹੈ।
ਵਰਨਣ ਯੋਗ ਹੈ ਕਿ 20 ਜਨਵਰੀ 2001 ਨੂੰ ਦੇਸ਼ ਦੀ ਰਾਜਧਾਨੀ ਢਾਕਾ ਦੇ ਪਲਟਨ ਮੈਦਾਨ ਵਿਚ ਕਮਿਊਨਿਸਟ ਪਾਰਟੀ ਆਫ ਬੰਗਲਾ ਦੇਸ਼ (ਸੀ ਪੀ ਬੀ) ਦੀ ਰੈਲੀ ਵਿਚ ਹੋਏ ਧਮਾਕਿਆਂ ਵਿਚ 8 ਲੋਕਾਂ ਦੀ ਮੌਤ ਹੋ ਗਈ ਤੇ 50 ਜ਼ਖਮੀ ਹੋਏ ਸਨ। 12 ਅਪ੍ਰੈਲ 2017 ਨੂੰ ਸਿਲਹਟ ਵਿਚ ਸਾਬਕਾ ਬ੍ਰਿਟੇਨ ਦੇ ਦੂਤ ਅਨਵਰ ਚੌਧਰੀ ਉੱਤੇ ਗ੍ਰੇਨੇਡ ਹਮਲੇ ਦੇ ਇਕ ਕੇਸ ਦੇ ਮੁਖ ਦੋਸ਼ੀ ਹੂਜੀ ਦੇ ਪ੍ਰਮੁੱਖ ਮੁਫਤੀ ਅਬਦੁਲ ਇੰਨਾਨ ਨੂੰ ਫਾਂਸੀ ਦਿੱਤੀ ਗਈ ਸੀ। ਇਸ ਦੇ 13 ਦੋਸ਼ੀਆਂ ਵਿਚੋਂ 4 ਅੱਜ ਸੋਮਵਾਰ ਅਦਾਲਤ ਵਿਚ ਮੌਜੂਦ ਸਨ। ਮੌਤ ਦੀ ਸਜ਼ਾ ਪਾਏ 6 ਹੋਰ ਦੋਸ਼ੀ ਹਾਲੇ ਫਰਾਰ ਹਨ। ਉਸ ਹਮਲੇ ਦੇ ਬਾਅਦ ਵਿਚ ਸੀ ਪੀ ਬੀ ਦੇ ਓਦੋਂ ਦੇ ਪ੍ਰਧਾਨ ਮਨਜੁਰੂਲ ਅਹਿਸਾਨ ਖਾਨ ਨੇ ਇਸ ਘਟਨਾ ਦੇ ਸੰਬੰਧ ਵਿਚ ਅਣਪਛਾਤੇ ਲੋਕਾਂ ਉੱਤੇ ਦੋਸ਼ ਲਾ ਕੇ ਕੇਸ ਕੀਤਾ ਸੀ। ਜਾਂਚ ਅਧਿਕਾਰੀ ਸੀ ਆਈ ਡੀ ਇੰਸਪੈਕਟਰ ਮ੍ਰਿਨਾਲ ਕਾਂਤੀ ਸਾਹਾ ਨੇ 27 ਨਵੰਬਰ 2013 ਨੂੰ ਢਾਕਾ ਦੀ ਮੁੱਖ ਮੈਟਰੋਪਾਲੀਟਨ ਕੋਰਟ ਵਿਚ ਦੋ ਦੋਸ਼ ਪੱਤਰ ਪੇਸ਼ ਕੀਤੇ ਸਨ। ਮੁਕੱਦਮੇ ਦੌਰਾਨ ਅਦਾਲਤ ਨੇ ਸ਼ਿਕਾਇਤ ਸਮੇਤ ਸਰਕਾਰੀ ਪੱਖ ਦੇ 46 ਗਵਾਹਾਂ ਦੇ ਬਿਆਨ ਦਰਜ ਕੀਤੇ। ਫਿਰ 1 ਦਸੰਬਰ 2019 ਨੂੰ ਸੁਣਵਾਈ ਦੇ ਬਾਅਦ ਜੱਜ ਰਬੀਉਲ ਇਸਲਾਮ ਨੇ ਕੇਸਾ ਦਾ ਫੈਸਲਾ ਦੇਣ ਦੀ ਤਰੀਕ 20 ਜਨਵਰੀ ਮਿਥੀ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ