Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਅੰਤਰਰਾਸ਼ਟਰੀ

ਪਾਕਿ ਵਿੱਚ ਜੱਜ ਵੱਲੋਂ ਲੜਕੀ ਨਾਲ ਬਲਾਤਕਾਰ

January 21, 2020 08:42 AM

* ਹਾਈ ਕੋਰਟ ਨੇ ਜੱਜ ਨੂੰ ਸਸਪੈਂਡ ਕੀਤਾ 

ਕਰਾਚੀ, 20 ਜਨਵਰੀ (ਪੋਸਟ ਬਿਊਰੋ)- ਇੱਕ ਲੜਕੀ ਨਾਲ ਜੁਡੀਸ਼ਲ ਮੈਜਿਸਟਰੇਟ ਵੱਲੋਂ ਬਲਾਤਕਾਰ ਕਰਨ ਪਿੱਛੋਂ ਸਿੰਧ ਹਾਈ ਕੋਰਟ ਨੇ ਦੋਸ਼ੀ ਜੱਜ ਨੂੰ ਸਸਪੈਂਡ ਕਰ ਦਿੱਤਾ ਅਤੇ ਪੀੜਤਾ ਦਾ ਮੈਡੀਕਲ ਕਰਵਾਇਆ ਹੈ।
ਪਾਕਿਸਤਾਨ ਵਿਚਲੇ ਸੂਤਰਾਂ ਅਨੁਸਾਰ ਇੱਕ ਲੜਕੀ ਨੇ ਆਪਣੇ ਘਰ ਤੋਂ ਭੱਜ ਕੇ ਇੱਕ ਲੜਕੇ ਨਾਲ ਵਿਆਹ ਕਰ ਲਿਆ ਸੀ। ਲੜਕੀ ਪੱਖ ਨੇ ਇਸ ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਦੀ ਲੜਕੀ ਨਾਬਾਲਗ ਹੈ, ਜਿਸ ਉੱਤੇ ਪੁਲਸ ਨੇ ਲੜਕੀ ਨੂੰ ਬਰਾਮਦ ਕਰ ਕੇ ਜੁਡੀਸ਼ਲ ਮੈਜਿਸਟਰੇਟ ਅੱਗੇ ਪੇਸ਼ ਕੀਤਾ ਸੀ। ਜੱਜ ਨੇ ਪੁਲਸ ਨੂੰ ਲੜਕੀ ਨੂੰ ਉਸ ਦੇ ਚੈਂਬਰ ਵਿੱਚ ਬਿਠਾਉਣ ਨੂੰ ਕਿਹਾ ਅਤੇ ਸਾਰਿਆਂ ਨੂੰ ਚੈਂਬਰ ਤੋਂ ਬਾਹਰ ਚਲੇ ਜਾਣ ਨੂੰ ਕਿਹਾ। ਫਿਰ ਜੱਜ ਨੇ ਲੜਕੀ 'ਤੇ ਕਈ ਤਰ੍ਹਾਂ ਦਾ ਦਬਾਅ ਬਣਾ ਕੇ ਉਸ ਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਬਲਾਤਕਾਰ ਕੀਤਾ। ਇਹ ਘਟਨਾ 13 ਜਨਵਰੀ ਦੀ ਹੈ। ਪੀੜਤਾ ਨੇ ਇਸ ਦੀ ਸ਼ਿਕਾਇਤ ਸਿੰਧ ਹਾਈ ਕੋਰਟ ਦੇ ਜੱਜ ਨੂੰ ਕੀਤੀ ਤਾਂ ਹਾਈ ਕੋਰਟ ਦੇ ਮੁੱਖ ਜੱਜ ਅਹਿਮਦ ਅਲੀ ਸ਼ੇਖ ਨੇ ਇਸ ਮਾਮਲੇ ਦੀ ਜਾਂਚ ਜ਼ਿਲਾ ਅਤੇ ਸੈਸ਼ਨ ਜੱਜ ਜਮਸਹੋਰੋ ਨੂੰ ਸੌਂਪੀ। ਜਾਂਚ ਰਿਪੋਰਟ ਦੇ ਆਧਾਰ 'ਤੇ ਹਾਈ ਕੋਰਟ ਨੇ ਮੁੱਖ ਜੱਜ ਨੇ ਦੋਸ਼ੀ ਜੱਜ ਨੂੰ ਸਸਪੈਂਡ ਕਰਨ ਦਾ ਹੁਕਮ ਜਾਰੀ ਕੀਤਾ ਹੈ। ਦੂਜੇ ਪਾਸੇ ਅਜੇ ਪੁਲਸ ਵੱਲੋਂ ਇਸ ਘਟਨਾ ਸੰਬੰਧੀ ਦੋਸ਼ੀ ਜੱਜ ਦੇ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀ ਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾ ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ