Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਨਾਗਰਿਕਤਾ ਸੋੋਧ ਕਾਨੂੰਨ ਦੀ ਕੋਈ ਲੋੜ ਨਹੀਂ ਸੀ: ਸ਼ੇਖ਼ ਹਸੀਨਾ

January 21, 2020 08:44 AM

ਦੁਬਈ, 20 ਜਨਵਰੀ (ਪੋਸਟ ਬਿਊਰੋ)- ਬੰਗਲਾ ਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ ਨੂੰ ਭਾਰਤ ਦਾ ਅੰਦਰੂਨੀ ਮਾਮਲਾ ਕਿਹਾ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਇਹ ਕਾਨੂੰਨ ਜ਼ਰੂਰੀ ਨਹੀਂ ਸੀ।
ਭਾਰਤ ਦੀ ਪਾਰਲੀਮੈਂਟ ਵਿੱਚ 11 ਦਸੰਬਰ ਨੂੰ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਵਿੱਚ ਪਾਕਿਸਤਾਨ, ਬੰਗਲਾ ਦੇਸ਼ ਅਤੇ ਅਫ਼ਗਾਨਿਸਤਾਨ 'ਚ ਧਰਮ ਦੇ ਆਧਾਰ 'ਤੇ ਸਤਾਏ ਹੋਏ ਹਿੰਦੁੂ, ਪਾਰਸੀ, ਸਿੱਖ, ਜੈਨੀ, ਬੋਧੀ ਤੇ ਇਸਾਈ ਭਾਈਚਾਰੇ ਦੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਵਿਵਸਥਾ ਕੀਤੀ ਗਈ ਹੈ। 31 ਦਸੰਬਰ 2014 ਤੋਂ ਪਹਿਲਾਂ ਤੱਕ ਇਥੇ ਆਏ ਤੇ ਛੇ ਸਾਲ ਤੋਂ ਇਸ ਦੇਸ਼ 'ਚ ਰਹੇ ਲੋਕਾਂ ਨੂੰ ਨਾਗਰਿਕਤਾ ਦੇਣ ਦਾ ਕਾਨੂੰਨ ਬਣਾਇਆ ਗਿਆ ਹੈ। ਇਸ ਕਾਨੂੰਨ ਦੇ ਖ਼ਿਲਾਫ਼ ਦੇਸ਼ ਭਰ 'ਚ ਕਈ ਜਗ੍ਹਾ ਵਿਰੋੋਧ ਪ੍ਰਦਰਸ਼ਨ ਹੋ ਰਹੇ ਹਨ।
ਇਸ ਦੌਰਾਨ ਗਲਫ਼ ਨਿਊਜ਼ ਨੂੰ ਦਿੱਤੀ ਇੰਟਰਵਿਉੂ ਦੌਰਾਨ ਸ਼ੇਖ ਹਸੀਨਾ ਨੇ ਸੀ ਏ ਏ ਬਾਰੇ ਕਿਹਾ ਕਿ ਅਸੀਂ ਇਹ ਨਹੀਂ ਸਮਝਦੇ ਕਿ (ਭਾਰਤ ਸਰਕਾਰ ਨੇ) ਏਦਾਂ ਕਿਉਂ ਕੀਤਾ। ਇਹ ਜ਼ਰੂਰੀ ਨਹੀਂ ਸੀ। ਹਸੀਨਾ ਦਾ ਇਹ ਬਿਆਨ ਬੰਗਲਾ ਦੇਸ਼ ਦੇ ਵਿਦੇਸ਼ ਮੰਤਰੀ ਏ ਕੇ ਅਬਦੁਲਾ ਮੋਮਨ ਦੇ ਬਿਆਨ ਦੇ ਇੱਕ ਹਫ਼ਤੇ ਬਾਅਦ ਆਇਆ ਹੈ। ਮੋਮਨ ਨੇ ਕਿਹਾ ਸੀ ਕਿ ਸੀ ਏ ਏ ਅਤੇ ਐਨ ਆਰ ਸੀ ਭਾਰਤ ਦੇ ਅੰਦਰੂਨੀ ਮੁੱਦੇ ਹਨ ਪਰ ਉਨ੍ਹਾਂ ਨੇ ਚਿੰਤਾ ਪ੍ਰਗਟ ਕੀਤੀ ਸੀ ਕਿ ਦੇਸ਼ ਵਿੱਚ ਕਿਸੇ ਵੀ ਅਨਿਸ਼ਚਿਤਤਾ ਨਾਲ ਉਸ ਦੇ ਗੁਆਂਢੀਆਂ ਦੇ ਪ੍ਰਭਾਵਿਤ ਹੋਣ ਦਾ ਖਦਸ਼ਾ ਹੁੰਦਾ ਹੈ। ਅਖ਼ਬਾਰ ਨੇ ਕਿਹਾ ਕਿ ਬੰਗਲਾਦੇਸ਼ ਦੀ 16.1 ਕਰੋੜ ਦੀ ਆਬਾਦੀ 'ਚ 10.7 ਪ੍ਰਤੀਸ਼ਤ ਹਿੰਦੂ ਅਤੇ 0.6 ਪ੍ਰਤੀਸ਼ਤ ਬੋਧੀ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ