Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਉੱਤੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ

January 21, 2020 08:53 AM

ਨਵੀਂ ਦਿੱਲੀ, 20 ਜਨਵਰੀ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਫੰਡ ਦੇਣ ਲਈ ਸ਼ੁਰੂ ਕੀਤੀ ਗਈ ਚੋਣ ਬਾਂਡ ਯੋਜਨਾ ਉੱਤੇ ਰੋਕ ਲਾਉਣ ਦੀ ਮੰਗ ਵਾਲੀ ਇਕ ਪਟੀਸ਼ਨ ਉੱਤੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ, ਪਰ ਇਸ ਬਾਂਡ ਯੋਜਨਾ ਉੱਤੇ ਅੰਤਰਿਮ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ ਹੈ।
ਚੀਫ ਜਸਟਿਸ ਐੱਸ ਏ ਬੋਬੜੇ, ਜਸਟਿਸ ਬੀ ਆਰ ਗਵਾਈ ਅਤੇ ਜਸਟਿਸ ਸੂਰਯਾਕਾਂਤ ਉੱਤੇ ਆਧਾਰਤ ਬੈਂਚ ਨੇ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਗੈਰ ਸਰਕਾਰੀ ਸੰਸਥਾ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਰਜ਼ ਦੀ ਅਰਜ਼ੀ ਉੱਤੇ ਦੋ ਹਫਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਇਸ ਸੰਸਥਾ ਵੱਲੋਂ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਦੋਸ਼ ਲਾਇਆ ਕਿ ਯੋਜਨਾ ਦਾ ਮਕਸਦ ਬੇਹਿਸਾਬੇ ਕਾਲੇ ਧਨ ਨੂੰ ਹਾਕਮ ਪਾਰਟੀ ਤੱਕ ਪੁਚਾਉਣਾ ਹੈ। ਉਨ੍ਹਾਂ ਇਸ ਯੋਜਨਾ ਉੱਤੇ ਰੋਕ ਦੀ ਮੰਗ ਦੌਰਾਨ ਰਿਜ਼ਰਵ ਬੈਂਕ ਦੇ ਇਕ ਦਸਤਾਵੇਜ਼ ਦਾ ਜ਼ਿਕਰ ਕੀਤਾ। ਇਸ ਉੱਤੇ ਅਦਾਲਤ ਨੇ ਕਿਹਾ ਕਿ ਅਸੀਂ ਇਹ ਵੇਖਾਂਗੇ, ਅਸੀਂ ਇਸ ਨੂੰ ਦੋ ਹਫਤਿਆਂ ਬਾਅਦ ਸੂਚੀਬੱਧ ਕਰ ਰਹੇ ਹਾਂ।
ਚੋਣ ਕਮਿਸ਼ਨ ਵਲੋਂ ਸੀਨੀਅਰ ਐਡਵੋਕੇਟ ਰਾਕੇਸ਼ ਦਿਵੇਦੀ ਨੇ ਕਿਹਾ ਕਿ ਇਹ ਸਭ ਦਲੀਲਾਂ ਪਹਿਲਾਂ ਦਿੱਤੀਆਂ ਜਾ ਚੁਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਵਿਰੁੱਧ ਗੈਰ-ਸਰਕਾਰੀ ਸੰਗਠਨ ਦੀ ਅਰਜ਼ੀ ਉੱਤੇ ਜਵਾਬ ਦੇਣ ਲਈ ਚਾਰ ਹਫਤੇ ਸਮਾਂ ਦਿੱਤਾ ਜਾਵੇ। ਸਰਕਾਰ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 10 ਦਿਨ ਲਈ ਚੋਣ ਬਾਂਡ ਦੀ ਵਿਕਰੀ ਖੋਲ੍ਹੀ ਹੈ। ਸਰਕਾਰ ਨੇ 2 ਜਨਵਰੀ 2018 ਨੂੰ ਚੋਣ ਬਾਂਡ ਯੋਜਨਾ ਨੋਟੀਫਾਈ ਕੀਤੀ ਸੀ। ਇਸ ਅਨੁਸਾਰ ਹਰ ਕੋਈ ਨਾਗਰਿਕ ਜਾਂ ਅਦਾਰਾ ਚੋਣ ਬਾਂਡ ਖਰੀਦ ਸਕਦਾ ਹੈ। ਕੋਈ ਵਿਅਕਤੀ ਇਕੱਲੇ ਜਾਂ ਸਾਂਝੇ ਰੂਪ ਨਾਲ ਚੋਣ ਬਾਂਡ ਖਰੀਦ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ