Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਮੁਜ਼ੱਫਰਨਗਰ ਸ਼ੈਲਟਰ ਹੋਮ: ਬ੍ਰਜੇਸ਼ ਠਾਕੁਰ ਸਮੇਤ 19 ਜਣੇ ਦੋਸ਼ੀ ਕਰਾਰ, ਸਜ਼ਾ ਦਾ ਫੈਸਲਾ 28 ਜਨਵਰੀ ਨੂੰ

January 21, 2020 08:54 AM

ਨਵੀਂ ਦਿੱਲੀ, 20 ਜਨਵਰੀ (ਪੋਸਟ ਬਿਊਰੋ)- ਮੁਜ਼ੱਫਰਨਗਰ ਗਰਲਜ਼ ਹੋਸਟਲ ਵਿੱਚ ਕੁੜੀਆਂ ਦੇ ਸੈਕਸ ਸ਼ੋਸ਼ਣ ਦੇ ਕੇਸ ਵਿੱਚ ਦਿੱਲੀ ਅਦਾਲਤ ਨੇ ਹੋਸਟਲ ਦੇ ਸੰਚਾਲਕ ਬ੍ਰਜੇਸ਼ ਠਾਕੁਰ ਸਮੇਤ 19 ਜਣਿਆਂ ਨੂੰ ਦੋਸ਼ੀ ਮੰਨਿਆ ਹੈ। ਸਾਰੇ ਦੋਸ਼ੀਆਂ ਨੂੰ 28 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਦਿੱਲੀ ਦੀ ਸਾਕੇਤ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਸੌਰਭ ਕੁਲਸ਼੍ਰੇਸ਼ਟ ਨੇ ਬ੍ਰਜੇਸ਼ ਠਾਕੁਰ ਨੂੰ ਪੋਕਸੋ ਕਾਨੂੰਨ ਅਤੇ ਸਮੂਹਿਕ ਬਲਾਤਕਾਰ ਦਾ ਦੋਸ਼ੀ ਮੰਨਿਆ ਹੈ।
ਵਰਨਣ ਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮ ਨਾਲ ਦਿੱਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਹੋਈ ਸੀ। ਅਦਾਲਤ ਨੇ ਇਸ ਕੇਸ ਵਿੱਚ ਬ੍ਰਜੇਸ਼ ਠਾਕੁਰ ਸਮੇਤ 20 ਜਣਿਆਂ ਦੇ ਖ਼ਿਲਾਫ਼ ਪੋਕਸੋ ਕਾਨੂੰਨ, ਜਬਰ ਜਨਾਹ, ਅਪਰਾਧਿਕ ਸਾਜ਼ਿਸ਼ ਰਚਣ ਸਮੇਤ ਵੱਖ-ਵੱਖ ਧਾਰਾਵਾਂ ਹੇਠ ਦੋਸ਼ ਆਇਦ ਕੀਤੇ ਸਨ। ਸੀ ਬੀ ਆਈ ਨੇ ਬ੍ਰਜੇਸ਼ ਠਾਕੁਰ ਨੂੰ ਮੁੱਖ ਦੋਸ਼ੀ ਬਣਾਇਆ ਸੀ। ਇਸ ਕੇਸ ਵਿੱਚ ਇਕ ਅਕਤੂਬਰ 2019 ਨੂੰ ਦੋਸ਼ੀਆਂ ਦੇ ਵਕੀਲਾਂ ਨੇ ਅੰਤਿਮ ਦਲੀਲ ਦਿੱਤੀ ਸੀ। ਮੁਜ਼ੱਫਰਨਗਰ ਸ਼ੈਲਟਰ ਹੋਮ ਵਿੱਚ 29 ਬੱਚੀਆਂ ਦੇ ਸੈਕਸ ਸ਼ੋਸ਼ਣ ਦਾ ਖ਼ੁਲਾਸਾ ਪਿਛਲੇ ਸਾਲ ਜੁਲਾਈ ਵਿੱਚ ਹੋਇਆ ਸੀ। ਇਸ ਘਟਨਾ ਦੀ ਗੂੰਜ ਪੂਰੇ ਦੇਸ਼ ਵਿੱਚ ਪੈਂਦੀ ਰਹੀ ਸੀ। ਸ਼ੈਲਟਰ ਹੋਮ ਵਿੱਚ 7 ਸਾਲ ਦੀ ਬੱਚੀ ਤਕ ਨਾਲ ਬਲਾਤਕਾਰ ਕੀਤਾ ਗਿਆ ਸੀ। ਇਕ ਲੜਕੀ ਨੇ ਆਪਣੀ ਸਹੇਲੀ ਦੀ ਹੱਤਿਆ ਕਰਕੇ ਲਾਸ਼ ਨੂੰ ਕੰਪਲੈਕਸ ਵਿੱਚ ਦਫ਼ਨਾ ਦੇਣ ਦਾ ਗੰਭੀਰ ਦੋਸ਼ ਲਾਇਆ ਸੀ। ਸਾਰੇ ਦੇਸ਼ ਨੂੰ ਹਿਲਾ ਦੇਣ ਵਾਲੇ ਘਟਨਾਕ੍ਰਮ ਵਿੱਚ ਇੱਕ ਸੰਸਥਾ ‘ਸੇਵਾ ਸੰਕਲਪ ਤੇ ਵਿਕਾਸ ਕਮੇਟੀ` ਦੇ ਸੰਚਾਲਕ ਬ੍ਰਜੇਸ਼ ਠਾਕੁਰ ਦਾ ਨਾਂ ਸਾਹਮਣੇ ਆਇਆ ਸੀ। ਜਾਂਚ ਵਿੱਚ ਖ਼ੁਲਾਸਾ ਹੋਇਆ ਕਿ ਇੱਥੇ 42 ਬੱਚੀਆਂ ਵਿੱਚੋਂ 34 ਨਾਲ ਬਲਾਤਕਾਰ ਹੋਇਆ ਸੀ। ਇਸ ਕੇਸ ਵਿੱਚ ਪੁਲਿਸ ਨੇ 8 ਔਰਤਾਂ ਨੂੰ ਵੀ ਧਿਰ ਬਣਾਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼