Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਕਸ਼ਮੀਰ ਮੁੱਦੇ ਉੱਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨੂੰ ਪੈਰ ਪਿਛਾਂਹ ਖਿੱਚਣੇ ਪਏ

January 21, 2020 08:55 AM

ਨਵੀਂ ਦਿੱਲੀ, 20 ਜਨਵਰੀ (ਪੋਸਟ ਬਿਊਰੋ)- ਜੰਮੂ ਕਸ਼ਮੀਰ ਦੇ ਮੁੱਦੇ ਬਾਰੇ ਪਿਛਲੇ ਲੰਬੇ ਸਮੇਂ ਤੋਂ ਭਾਰਤ ਵਿਰੋਧੀ ਰੁੱਖ ਅਪਣਾ ਰਹੇ ਮਲੇਸ਼ੀਆਂ ਦੇ ਪ੍ਰਧਾਨ ਮੰਤਰੀ ਮਹਾਤੀਰ ਮੁਹੰਮਦ ਦੇ ਪੈਰ ਪਿੱਛੇ ਖਿਸਕਣ ਲੱਗੇ ਹਨ।
ਅੱਜ ਸੋਮਵਾਰ ਮਹਾਤੀਰ ਮੁਹੰਮਦ ਨੇ ਕਿਹਾ ਕਿ ਉਹ ਭਾਰਤ ਵਿਰੁੱਧ ਕੋਈ ਵੀ ਜਵਾਬੀ ਕਾਰਵਾਈ ਨਹੀਂ ਕਰਨਗੇ। ਅਸਲ ਵਿੱਚ ਦੁਨੀਆ ਭਰ ਵਿਚ ਖੁਰਾਕੀ ਤੇਲ ਦੇ ਸੱਭ ਤੋਂ ਵੱਡੇ ਖਰੀਦਦਾਰ ਭਾਰਤ ਨੇ ਇਸੇ ਮਹੀਨੇ ਮਲੇਸ਼ੀਆ ਤੋਂ ਤੇਲ ਲੈਣ ਉੱਤੇ ਰੋਕ ਲਾ ਦਿੱਤੀ ਸੀ। ਇਸ ਫ਼ੈਸਲੇ ਨੂੰ ਮਹਾਤੀਰ ਦੀ ਭਾਰਤ ਵਿਰੋਧੀ ਨੀਤੀ ਦੇ ਜਵਾਬ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਮਹਾਤੀਰ ਮੁਹੰਮਦ ਕਸ਼ਮੀਰ ਮੁੱਦੇ ਅਤੇ ਨਾਗਰਿਕਤਾ ਸੋਧ ਕਾਨੂੰਨ ਬਾਰੇ ਭਾਰਤ ਸਰਕਾਰ ਦੀ ਆਲੋਚਨਾ ਕਰ ਚੁੱਕੇ ਹਨ। ਉਨ੍ਹਾਂ ਨੇ ਆਪਣੇ ਦੇਸ਼ ਵਿਚ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਕਿਹਾ ਕਿ ਸਾਡਾ ਦੇਸ਼ ਭਾਰਤ ਵਿਰੁੱਧ ਕਾਰਵਾਈ ਕਰਨ ਲਈ ਬਹੁਤ ਛੋਟਾ ਹੈ। ਸਾਨੂੰ ਸਮੱਸਿਆ ਦੇ ਹੱਲ ਲਈ ਦੂਜੇ ਤਰੀਕਿਆਂ ਅਤੇ ਸਾਧਨਾਂ ਦੀ ਵਰਤੋਂ ਕਰਨੀ ਹੋਵੇਗੀ। ਫਿਰ ਵੀ ਮਹਾਤੀਰ ਮੁਹੰਮਦ ਨੇ ਨਾਗਰਿਕਤਾ ਕਾਨੂੰਨ ਬਾਰੇ ਇਕ ਵਾਰ ਫਿਰ ਦੋਹਰਾਇਆ ਕਿ ਇਹ ਨਾਜਾਇਜ਼ ਹੈ।
ਵਰਨਣ ਯੋਗ ਹੈ ਕਿ ਭਾਰਤ ਪਿਛਲੇ ਪੰਜ ਸਾਲਾਂ ਵਿਚ ਮਲੇਸ਼ੀਆ ਤੋਂ ਖੁਰਾਕੀ ਤੇਲ ਦਾ ਸਭ ਤੋਂ ਵੱਡਾ ਖਰੀਦਦਾਰ ਦੇਸ਼ ਹੈ, ਪਰ ਦੋਵਾਂ ਦੇ ਸੰਬੰਧ ਖਰਾਬ ਹੋਣ ਪਿੱਛੋਂ ਮਲੇਸ਼ੀਆ ਦੇ ਲਈ ਤੇਲ ਵੇਚਣਾ ਮੁਸ਼ਕਿਲ ਹੋ ਗਿਆ ਹੈ। ਮਲੇਸ਼ੀਆ ਦੀ ਅਰਥ ਵਿਵਸਥਾ ਵਿਚ ਤੇਲ ਦੀ ਵਿਕਰੀ ਦਾ ਵੱਡਾ ਹਿੱਸਾ ਹੈ। ਉਸ ਦੇ ਖੁਰਾਕੀ ਤੇਲ ਦੀਆਂ ਕੀਮਤਾਂ ਵਿਚ ਪਿਛਲੇ ਹਫ਼ਤੇ ਲਗਭਗ 10 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਪਿਛਲੇ 11 ਸਾਲਾਂ ਦੀ ਸਭਾ ਤੋਂ ਵੱਡੀ ਵੀਕਲੀ ਗਿਰਾਵਟ ਹੈ। ਮਲੇਸ਼ੀਆ ਨੇ ਵਿਵਾਦਤ ਇਸਲਾਮਿਕ ਧਰਮ ਗੂਰੂ ਜਾਕਿਰ ਨਾਇਕ ਦਾ ਸਥਾਨਕ ਵਾਸੀ ਦਾ ਦਰਜਾ ਖਤਮ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਸ ਦੇ ਇਸ ਫ਼ੈਸਲੇ ਤੋਂ ਵੀ ਭਾਰਤ ਖਫਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ