Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਟਿਕਟ ਵੰਡ ਦੇ ਬਾਅਦ ਸਿੱਖ ਨੇਤਾਵਾਂ ਵਿੱਚ ਕੇਜਰੀਵਾਲ ਦੇ ਖ਼ਿਲਾਫ਼ ਨਾਰਾਜ਼ਗੀ

January 21, 2020 08:56 AM

ਨਵੀਂ ਦਿੱਲੀ, 20 ਜਨਵਰੀ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਨੇ ਇਸ ਵਾਰ ਆਪਣੇ 14 ਮੌਜੂਦ ਵਿਧਾਇਕਾਂ ਨੂੰ ਟਿਕਟ ਨਾ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਇਸ ਫੈਸਲੇ ਤੋਂ ਟਿਕਟ ਵੰਡ ਦੇ ਬਾਅਦ ਕੁਝ ਸਿੱਖ ਨੇਤਾ ਕੇਜਰੀਵਾਲ ਨਾਲ ਨਾਰਾਜ਼ ਦੱਸੇ ਜਾ ਰਹੇ ਹਨ। ਸਾਲ 2015 ਵਿੱਚ ਰਾਜੌਰੀ ਗਾਰਡਨ, ਕਾਲਕਾਜੀ, ਤਿਲਕ ਨਗਰ ਤੇ ਹਰੀ ਨਗਰ ਸੀਟ ਤੋਂ ਆਮ ਆਦਮੀ ਪਾਰਟੀ ਨੇ ਸਿੱਖ ਉਮੀਦਵਾਰਾਂ ਨੂੰ ਚੋਣ ਲੜਵਾਈ ਸੀ ਤੇ ਇਨ੍ਹਾਂ ਸੀਟਾਂ 'ਤੇ ਪਾਰਟੀ ਨੂੰ ਸਿੱਖ ਭਾਈਚਾਰੇ ਤੋਂ ਚੰਗਾ ਭਰਵਾਂ ਹੁੰਗਾਰਾ ਵੀ ਮਿਲਿਆ ਸੀ।
ਤਾਜ਼ਾ ਸਥਿਤੀ ਵਿੱਚ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਾ ਹੈ। ਹਰੀ ਨਗਰ ਤੋਂ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਜਗਦੀਪ ਸਿੰਘ ਨੇ 2015 ਵਿੱਚ ਭਾਜਪਾ ਉਮੀਦਵਾਰ ਨੂੰ 26,000 ਤੋਂ ਵੱਧ ਵੋਟਾਂ ਤੋਂ ਹਰਾਇਆ ਸੀ। ਇਸ ਵਾਰ ਆਮ ਆਦਮੀ ਪਾਰਟੀ ਨੇ ਤਿਲਕ ਨਗਰ ਤੋਂ ਜਰਨੈਲ ਸਿੰਘ ਅਤੇ ਚਾਂਦਨੀ ਚੌਕ ਤੋਂ ਪ੍ਰਹਲਾਦ ਸਿੰਘ ਨੂੰ ਟਿਕਟ ਦਿੱਤੇ ਹਨ ਅਤੇ ਕਾਲਕਾਜੀ ਸੀਟ 'ਤੇ ਅਵਤਾਰ ਸਿੰਘ ਕਾਲਕਾ ਦੀ ਜਗ੍ਹਾ ਆਤਿਸ਼ੀ ਨੂੰ ਟਿਕਟ ਦਿੱਤਾ ਹੈ, ਜਿਸ ਦੇ ਬਾਅਦ ਅਵਤਾਰ ਸਿੰਘ ਵੀ ਨਾਰਾਜ਼ ਹੋ ਗਏ ਹਨ। ਅਵਤਾਰ ਸਿੰਘ ਨੇ ਪਾਰਟੀ ਤੋਂ ਪੁੱਛਿਆ ਹੈ ਕਿ ਆਖਰੀ ਉਨ੍ਹਾਂ ਨੇ ਇਸ ਸੀਟ ਤੋਂ ਟਿਕਟ ਕਿਉਂ ਨਹੀਂ ਦਿੱਤੀ ਗਈ? ਅਵਤਾਰ ਸਿੰਘ ਕਾਲਕਾ ਨੇ ਕਿਹਾ ਕਿ ਜੇ ਪਾਰਟੀ ਨੇ ਮੈਨੂੰ ਭਰੋਸੇ ਵਿੱਚ ਲਿਆ ਹੁੰਦਾ ਤਾਂ ਇਹ ਹਾਲਾਤ ਨਹੀਂ ਹੁੰਦੇ ਕਿ ਲੋਕ ਇਸ ਖੇਤਰ ਵਿੱਚ ‘ਆਤਿਸ਼ੀ ਗੋ ਬੈਕ’ ਦੇ ਨਾਅਰੇ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣ ਹਾਰੇ ਹੋਏ ਇੱਕ ਨੇਤਾ ਨੂੰ ਇਸ ਖੇਤਰ ਆਮ ਆਦਾਮੀ ਪਾਰਟੀ ਤੋਂ ਉਮੀਦਵਾਰ ਬਣਾਇਆ ਹੈ।
ਆਮ ਆਦਮੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਇਸ ਵਾਰ ਜਿਨ੍ਹਾਂ ਨੇਤਾਵਾਂ ਨੂੰ ਟਿਕਟ ਨਹੀਂ ਮਿਲ ਸਕੀ, ਉਨ੍ਹਾਂ ਨੂੰ ਸੰਤੁਸ਼ਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂ ਅਸੀਂ ਪੰਜਾਬ ਵਿੱਚ ਚੋਣ ਲੜੀ ਸੀ ਤਾਂ ਉਦੋਂ ਦੱਸਿਆ ਸੀ ਕਿ ਅਸੀਂ ਹਿੰਦੂਆਂ ਦੇ ਮੁਕਾਬਲੇ ਸਿੱਖਾਂ ਨੂੰ ਵੱਧ ਟਿਕਟ ਦੇ ਕੇ ਗਲਤੀ ਕਰ ਦਿੱਤੀ, ਪਰ ਏਥੇ ਮਾਮਲਾ ਉਲਟ ਹੈ। ਅਸੀਂ ਟਿਕਟ ਵੰਡ ਦੇ ਸਮੇਂ ਕਈ ਪੱਖਾਂ ਨੂੰ ਧਿਆਨ ਵਿੱਚ ਰੱਖਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ