Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਪੰਜ ਕਰੋੜ ਲੋਕਾਂ ਨੇ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ 18000 ਕਿਲੋਮੀਟਰ ਮਨੁੱਖੀ ਕੜੀ ਬਣਾਈ

January 21, 2020 09:00 AM

ਪਟਨਾ, 20 ਜਨਵਰੀ (ਪੋਸਟ ਬਿਊਰੋ)- ਜਲ-ਜੀਵਨ-ਹਰਿਆਲੀ ਅਤੇ ਸ਼ਰਾਬਬੰਦੀ ਦੇ ਪੱਖ 'ਚ ਅਤੇ ਦਹੇਜ ਪ੍ਰਥਾ ਅਤੇ ਬਾਲ ਵਿਆਹ ਦੇ ਖ਼ਿਲਾਫ਼ ਕੱਲ੍ਹ ਬਿਹਾਰ ਵਿੱਚ ਪੰਜ ਕਰੋੜ ਲੋਕਾਂ ਨੇ 18000 ਕਿਲੋਮੀਟਰ ਲੰਬੀ ਮਨੁੱਖੀ ਕੜੀ ਬਣਾਈ ਸੀ। ਇਸ ਦਾ ਮੁੱਖ ਪ੍ਰੋਗਰਾਮ ਪਟਨਾ ਦੇ ਗਾਂਧੀ ਮੈਦਾਨ 'ਚ ਹੋਇਆ, ਜਿਸ ਵਿੱਚ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਸ਼ਾਮਲ ਹੋਏ ਸਨ। ਇਸ ਮਨੁੱਖੀ ਲੜੀ ਨੇ ਨਿਤੀਸ਼ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨ ਦਾ ਸੱਦਾ ਦਿੱਤਾ। ਇਸ ਮਨੁੱਖੀ ਲੜੀ ਨੇ 2017 ਦੇ ਪਿਛਲੇ ਰਿਕਾਰਡਾਂ ਨੂੰ ਬਿਹਤਰ ਬਣਾਇਆ ਜਦੋਂ ਲੋਕ ਸ਼ਰਾਬ ਦੀ ਵਿਕਰੀ ਅਤੇ ਖਪਤ 'ਤੇ ਮੁਕੰਮਲ ਪਾਬੰਦੀ ਲਾਉਣ ਦੇ ਨਿਤੀਸ਼ ਕੁਮਾਰ ਦੇ ਕਦਮ ਦੇ ਸਮਰਥਨ ਵਿੱਚ ਖੜ੍ਹੇ ਹੋਏ ਸਨ ਅਤੇ ਜਦੋਂ 2018 ਵਿੱਚ ਦਾਜ ਅਤੇ ਬਾਲ ਵਿਆਹ ਦੇ ਵਿਰੁੱਧ ਮੁਹਿੰਮਾਂ ਨੂੰ ਦੁਹਰਾਇਆ ਗਿਆ ਸੀ।
ਕੱਲ੍ਹ ਇਸ ਮੌਕੇ ਚੀਫ ਸੈਕਟਰੀ ਦੀਪਕ ਕੁਮਾਰ ਨੇ ਕਿਹਾ ਕਿ ਕੁੱਲ ਮਿਲਾ ਕੇ 5.17 ਕਰੋੜ ਲੋਕਾਂ ਨੇ ਮਨੁੱਖੀ ਲੜੀ ਵਿੱਚ ਹਿੱਸਾ ਲਿਆ, ਜੋ 18,034 ਕਿਲੋਮੀਟਰ ਲੰਬੀ ਸੀ। ਸਾਲ 2018 ਵਿੱਚ ਇਸ ਮਨੁੱਖੀ ਕੜੀ ਦੀ ਲੰਬਾਈ 14000 ਕਿਲੋਮੀਟਰ ਸੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਹਵਾਈ ਚਿੱਤਰਾਂ ਨੂੰ ਹਾਸਲ ਕਰਨ ਲਈ ਕੁੱਲ ਸੱਤ ਹੈਲੀਕਾਪਟਰਾਂ ਦਾ ਯੋਗਦਾਨ ਸੀ, ਜੋ ਇਤਿਹਾਸ ਦਾ ਇੱਕ ਰਿਕਾਰਡ ਹੈ। ਇਸ ਤੋਂ ਇਲਾਵਾ 100 ਤੋਂ ਵੱਧ ਡਰੋਨ ਕੈਮਰਿਆਂ ਨੇ ਫੋਟੋ ਕਲਿੱਕ ਕੀਤੀਆਂ ਜੋ ਰਾਜ ਦੇ ਲੋਕਾਂ ਦਾ ਉਤਸ਼ਾਹ ਦਰਸਾਉਂਦੀਆਂ ਹਨ, ਜਿਸ ਅਸੀਂ ਧੰਨਵਾਦੀ ਹਾਂ।
ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਿਹਾਰ ਵਿੱਚ ਇੱਕ 55 ਸਾਲਾ ਸਰਕਾਰੀ ਅਧਿਆਪਕ ਅਤੇ ਇੱਕ ਔਰਤ ਦੀ ਨਿਤੀਸ਼ ਕੁਮਾਰ ਸਰਕਾਰ ਦੇ ਮਨੁੱਖੀ ਲੜੀ ਪ੍ਰੋਗਰਾਮ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਵਿੱਚ ਮੁਹੰਮਦ ਦਾਊਦ ਦੀ ਮੌਤ ਦਰਭੰਗਾ ਜ਼ਿਲ੍ਹੇ ਅਤੇ ਇੱਕ ਔਰਤ ਦੀ ਮੌਤ ਸਮਸਤੀਪੁਰ ਜ਼ਿਲ੍ਹੇ ਵਿੱਚ ਹੋਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼