Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਅਮਰੀਕਾ ਵਿਚ 2020 ਦੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਇਕ ਵੱਖਰੇ ਧਰਮ ਵਜੋਂ ਦਰਜਾ ਦੇਣ `ਤੇ ਸਿੱਖ ਹਲਕਿਆਂ ਵਿਚ ਪ੍ਰਸੰਨਤਾ

January 21, 2020 10:44 AM

ਕੈਲੀਫੋਰਨੀਆ (ਹੁਸਨ ਲੜੋਆ ਬੰਗਾ)ਅਮਰੀਕਾ ਵਿਚ 2020 ਦੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਇਕ ਵੱਖਰੇ ਧਰਮ ਵਜੋਂ ਦਰਜ ਕੀਤਾ ਜਾਵੇਗਾ। ਇਹ ਜਾਣਕਾਰੀ ਯੁਨਾਈਟਿਡ ਸਿੱਖਸ ਨੇ ਜਾਰੀ ਇਕ ਬਿਆਨ ਵਿਚ ਦਿੱਤੀ ਹੈ। ਇਸ ਸਬੰਧੀ 2010 ਤੋਂ ਬਾਅਦ ਕਈ ਵਾਰ ਸਬੰਧਤ ਅਧਿਕਾਰੀਆਂ ਤੇ ਸਿੱਖ ਆਗੂਆਂ ਵਿਚਾਲੇ ਮੀਟਿੰਗਾਂ ਹੁੰਦੀਆਂ ਰਹੀਆਂ ਹਨ ਜਿਨਾਂ ਵਿਚ ਸਿੱਖਾਂ ਨੂੰ ਇਕ ਵੱਖਰੇ ਧਰਮ ਵਜੋਂ ਦਰਜ ਕਰਨ ਬਾਰੇ ਵਿਚਾਰ ਵਟਾਂਦਰਾ ਹੁੰਦਾ ਰਿਹਾ ਹੈ। ਬੀਤੇ ਦਿਨ ਸੈਨ ਡਿਏਗੋ ਸਟੇਟ ਯੁਨੀਵਰਸਿਟੀ ਵਿਖੇ ਯੂ.ਐਸ ਸੈਨਸਜ਼ ਬਿਊਰੋ ਅਧਿਕਾਰੀਆਂ ਨਾਲ ਮੀਟਿੰਗ ਹੋਈ  ਜਿਸ ਵਿਚ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਦੀ ਗਿਣਤੀ ਨੂੰ ਇਕ ਵੱਖਰੇ ਧਰਮ ਵਜੋਂ ਦਰਜ ਕਰਨ ਸਬੰਧੀ ਫੈਸਲਾ ਲਿਆ ਗਿਆ।
ਯੂ.ਐਸ ਸੈਨਸਜ਼ ਡਿਪਟੀ ਡਾਇਰੈਕਟਰ ਰੋਨ ਜਰਮਿਨ ਨੇ ਕਿਹਾ ਹੈ ਕਿ ਸਿੱਖਾਂ ਦੀ ਵਿਲੱਖਣ ਪਛਾਣ ਨੂੰ ਇਕ ਵੱਖਰੇ ਕੋਡ ਦੁਆਰਾ ਮਾਨਤਾ ਦਿੱਤੀ ਗਈ ਹੈ ਜਿਸ ਨਾਲ  ਸਾਨੂੰ ਅਮਰੀਕਾ ਵਿਚ ਸਿੱਖਾਂ ਦੀ ਅਸਲ ਗਿਣਤੀ ਜਾਣਨ ਦਾ ਮੌਕਾ ਮਿਲੇਗਾ ਤੇ ਅਸੀਂ ਸਿੱਖ ਭਾਈਚਾਰੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਧੀਆ ਤਰੀਕੇ ਨਾਲ ਕੰਮ ਕਰ ਸਕਾਂਗੇ। ਅਮਰੀਕਾ ਵਿਚ ਹਰ 10 ਸਾਲ ਬਾਅਦ ਮਰਦਮਸ਼ੁਮਾਰੀ ਕੀਤੀ ਜਾਂਦੀ ਹੈ। ਇਸ ਫੈਸਲੇ ਤੋਂ ਬਾਅਦ ਸਿੱਖ ਹਲਕਿਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।  ਅਮਰੀਕਾ ਦੇ ਸਿੱਖਾਂ ਲਈ ਇਹ ਇਕ ਇਤਿਹਾਸਕ ਪ੍ਰਾਪਤੀ ਹੈ। ਬਲਜੀਤ ਸਿੰਘ ਪ੍ਰਧਾਨ ਸਿੱਖ ਸੋਸਾਇਟੀ ਸਨ ਡਿਏਗੋ ਨੇ ਇਸ ਫੈਸਲੇ ਉਪਰ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਖ ਭਾਈਚਾਰੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਰੰਗ ਲਿਆਈਆਂ ਹਨ। ਇਸ ਨਾਲ ਰਾਸ਼ਟਰੀ ਪੱਧਰ ਉਪਰ ਨਾ ਕੇਵਲ ਸਿੱਖਾਂ ਬਲਕਿ ਹੋਰ ਧਰਮ ਦੇ ਲੋਕਾਂ ਨੂੰ ਵੀ ਮਾਨਤਾ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਯੁਨਾਈਟਿਡ ਸਿੱਖਸ ਦੇ ਡਾਇਰੈਕਟਰ ਜਸਮੀਤ ਸਿੰਘ ਨੇ ਕਿਹਾ ਹੈ ਕਿ ਇਹ ਇਤਿਹਾਸਕ ਐਲਾਨ ਪਿਛਲੇ 10 ਸਾਲ ਤੋਂ ਰਾਸ਼ਟਰੀ ਪੱਧਰ ਉਪਰ ਸਿੱਖ ਭਾਈਚਾਰੇ ਦੀ ਤਰਫੋਂ ਯੁਨਾਇਟਡ ਸਿਖਸ ਵੱਲੋਂ ਕੀਤੀ ਗਈ ਪੈਰਵਾਈ ਦਾ ਸਿੱਟਾ ਹੈ। ਇਸ ਨਾਲ ਨਾ ਕੇਵਲ ਸਿੱਖਾਂ ਉਪਰ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਵਿਚ ਮੱਦਦ ਮਿਲੇਗੀ ਬਲਕਿ ਸਿੱਖਾਂ ਦੀ ਵੱਖ ਵੱਖ ਸੰਸਥਾਵਾਂ ਵਿਚ ਬਰਾਬਰ ਤੇ ਸਹੀ ਪ੍ਰਤੀਨਿੱਧਤਾ ਵੀ ਯਕੀਨੀ ਬਣ ਜਾਵੇਗੀ। ਇਥੇ ਵਰਣਨਯੋਗ ਹੈ ਕਿ ਮਰਦਮਸ਼ੁਮਾਰੀ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ ਤੇ ਮੱਧ ਮਾਰਚ ਵਿਚ ਫਾਰਮ ਮੇਲ  ਕੀਤੇ ਜਾਣਗੇ। ਯੁਨਾਇਟਡ ਸਿੱਖਸ ਨੇ ਇਸ ਸਬੰਧੀ ਜਾਗਰੂਕਤਾ ਮੁਹਿੰਮ ਵੀ ਚਲਾਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ