Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਸਿੱਖੀ ਕਲਾਸਾਂ ਦੇ ਬੱਚਿਆਂ ਤੇ ਅਧਿਆਪਕਾਂ ਦਾ ਸਨਮਾਨ ਸਮਾਹੋਰ ਕਰਵਾਇਆ

January 21, 2020 10:46 AM

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਵਿਦੇਸ਼ਾਂ ਵਿੱਚ ਕੋਈ ਟਾਂਵਾਂ ਗੁਰੂਘਰ ਹੀ ਹੋਵੇਗਾ ਜਿੱਥੇ ਨਵੀਂ ਪਨੀਰੀ ਨੂੰ ਮਾਂ ਬੋਲੀ ਜਾਂ ਸਿੱਖੀ ਰਹਿਤ ਮਰਿਆਦਾ ਦੀ ਸਿੱਖਿਆ ਦੇ ਪੁਖਤਾ ਪ੍ਰਬੰਧ ਨਾ ਕੀਤੇ ਗਏ ਹੋਣ। ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਗੁਰੂਘਰਾਂ ਅੰਦਰ ਚਲਦੇ ਪੰਜਾਬੀ ਸਕੂਲ ਅਤੇ ਸਿੱਖੀ ਕਲਾਸਾਂ ਸੁਚੱਜੇ ਪ੍ਰਬੰਧਾਂ ਕਰਕੇ ਭਾਈਚਾਰੇ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਸੈਂਕੜਿਆਂ ਦੀ ਗਿਣਤੀ ਵਿੱਚ ਬੱਚੇ ਹਸੂੰ ਹਸੂੰ ਕਰਦੇ ਚਿਹਰਿਆਂ ਨਾਲ ਆਪਣੀ ਸਕੂਲੀ ਵਿੱਦਿਆ ਦੇ ਨਾਲ ਨਾਲ ਇਹਨਾਂ ਕਲਾਸਾਂ ਵਿੱਚ ਹਿੱਸਾ ਲੈਣ ਪਹੁੰਚਦੇ ਹਨ। ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਗਲਾਸਗੋ ਵਿਖੇ ਸਿੱਖੀ ਕਲਾਸਾਂ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਦੇ ਸਨਮਾਨ ਹਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਜਿੱਥੇ ਚਾਰ ਕਲਾਸਾਂ ਦੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਵਿਸ਼ੇਸ਼ ਸਰਟੀਫਿਕੇਟਾਂ ਨਾਲ ਨਿਵਾਜਿਆ ਗਿਆ, ਉੱਥੇ ਸਿੱਖੀ ਕਲਾਸਾਂ ਰਾਹੀਂ ਗਿਆਨ ਹਾਸਲ ਕਰ ਰਹੇ 70 ਬੱਚਿਆਂ ਨੂੰ ਲੋੜੀਂਦੀ ਸਮੱਗਰੀ ਨਾਲ ਲੈਸ ਬਸਤੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਲਭਾਇਆ ਸਿੰਘ ਮਹਿਮੀ, ਟਰਸਟੀ ਵਿਜੇਪਾਲ ਸਿੰਘ ਬਾਰਹਾ, ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਬੱਚਿਆਂ ਦੇ ਮਨਾਂ ਅੰਦਰ ਪੁੰਗਰੇ ਸਿੱਖੀ ਦੇ ਬੂਟੇ ਨੂੰ ਸੰਭਾਲਣ ਅਤੇ ਸਹੀ ਦਿਸ਼ਾ ਦੇਣ ਵਾਲੇ ਅਧਿਆਪਕਾਂ ਜਸਪ੍ਰੀਤ ਕੌਰ ਬਾਰਹਾ, ਪ੍ਰਭਜੋਤ ਕੌਰ ਬਾਰਹਾ, ਰਣਜੀਤ ਕੌਰ ਹੇਅਰ, ਪ੍ਰਭਜੋਤ ਕੌਰ ਵਿਰਹਾ, ਅਮਨ ਸਿੰਘ, ਗੁੰਜਨ ਕੌਰ, ਦਿਲਮੀਤ ਕੌਰ, ਮਨਦੀਪ ਕੌਰ, ਕੁਲਵਿੰਦਰ ਕੌਰ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੋਲਦਿਆਂ ਲਭਾਇਆ ਸਿੰਘ ਮਹਿਮੀ ਤੇ ਜਸਪ੍ਰੀਤ ਕੌਰ ਬਾਰਹਾ ਨੇ ਕਿਹਾ ਕਿ ਬੱਚਿਆਂ ਨੂੰ ਵਡਮੁੱਲੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣ ਲਈ ਸਿੱਖੀ ਕਲਾਸਾਂ ਵਿੱਚ ਭੇਜਣ ਵਾਲੇ ਮਾਪੇ ਵਧਾਈ ਦੇ ਪਾਤਰ ਹਨ ਅਤੇ ਅਧਿਆਪਕ ਵੀ ਉਹਨਾਂ ਦੀਆਂ ਉਮੀਦਾਂ 'ਤੇ ਖ਼ਰੇ ਉੱਤਰਦਿਆਂ ਤਨਦੇਹੀ ਨਾਲ ਸੇਵਾ ਕਰਦੇ ਹਨ। ਇਸ ਲਈ ਗੁਰੂਘਰ ਦੀ ਪ੍ਰਬੰਧਕੀ ਕਮੇਟੀ ਬੱਚਿਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਖੁਸ਼ੀ ਮਹਿਸੂਸ ਕਰਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ