Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਡਾ. ਸੁਖਦੇਵ ਸਿੰਘ ਝੰਡ ਦਾ ਸਨਮਾਨ, ਡਾ. ਸੁਖਦੇਵ ਸਿੰਘ ਝੰਡ ਦਾ ਸਨਮਾਨ

January 21, 2020 10:49 AM

ਜਲੰਧਰ, (ਡਾ. ਝੰਡ) -ਬੀਤੇ ਦਿਨੀਂ 16 ਤੇ 17 ਜਨਵਰੀ ਨੂੰ ਸੀ.ਟੀ. ਗਰੁੱਪ ਆਫ਼ ਇੰਸਟੀਚਿਊਟ (ਸ਼ਾਹਪੁਰ ਕੈਂਪਸ) ਵਿਚ ਹੋਈ ਪੰਜਵੀਂ ਵਿਸ਼ਵ ਕਾਨਫ਼ਰੰਸ ਦੌਰਾਨ ਜਿੱਥੇ ਇਨ੍ਹਾਂ ਦੋ ਦਿਨਾਂ ਵਿਚ ਅਜੋਕੇ ਸਮੇਂ ਵਿਚ ਮੀਡੀਆ ਦੇ ਰੋਲ, ਵਿਦੇਸ਼ੀ ਪੰਜਾਬੀ ਭਾਈਚਾਰੇ ਦੀਆਂ ਸਰਗ਼ਰਮੀਆਂ, ਪੰਜਾਬੀ ਫਿ਼ਲਮਾਂ ਤੇ ਸੰਗੀਤ ਦੇ ਡਿੱਗਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸੋਸ਼ਲ ਮੀਡੀਆ ਦੀ ਅਜੋਕੀ ਭੂਮਿਕਾ ਬਾਰੇ ਵੱਖ-ਵੱਖ ਪੈਨਲ-ਬਹਿਸਾਂ ਦੌਰਾਨ ਭਰਵਾਂ ਵਿਚਾਰ-ਵਟਾਂਦਰਾ ਹੋਇਆ, ਉੱਥੇ ਇਸ ਵਿਚ ਇਲੈਕਟ੍ਰਾਨਿਕ ਅਤੇ ਪ੍ਰਿੰਟ-ਮੀਡੀਆ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ 'ਪੰਜਾਬੀ ਮੀਡੀਏ ਦਾ ਮਾਣ' ਸਨਮਾਨ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਹੋਈਆਂ ਸਨਮਾਨਿਤ ਸ਼ਖ਼ਸੀਅਤਾਂ ਵਿਚ ਇਨ੍ਹਾਂ ਸਤਰਾਂ ਦਾ ਲੇਖਕ ਵੀ ਸ਼ਾਮਲ ਸੀ ਜਿਸ ਨੂੰ ਟੋਰਾਂਟੋ ਏਰੀਏ ਵਿਚ ਪੰਜਾਬੀ ਪੱਤਰਕਾਰੀ ਦੇ ਖ਼ੇਤਰ ਵਿਚ ਪਾਏ ਜਾ ਰਹੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਹਾਜ਼ਰੀਨ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕਾਨਫ਼ਰੰਸ ਦੇ ਚੇਅਰਪਰਸਨ ਪ੍ਰੋ. ਕੁਲਬੀਰ ਸਿੰਘ ਨੇ ਦੱਸਿਆ ਕਿ ਡਾ. ਝੰਡ ਬਰੈਂਪਟਨ ਵਿਚ ਪਿਛਲੇ 11 ਸਾਲਾਂ ਤੋਂ ਸਫ਼ਲਤਾ-ਪੂਰਵਕ ਚੱਲ ਰਹੀ ਹਫ਼ਤਾਵਾਰੀ ਅਖ਼ਬਾਰ 'ਸਿੱਖ ਸਪੋਕਸਮੈਨ' ਨਾਲ ਕੰਮ ਕਰ ਰਹੇ ਹਨ ਅਤੇ ਟੋਰਾਂਟੋ ਏਰੀਏ ਵਿਚ ਸਾਹਿਤਕ ਤੇ ਸਮਾਜਿਕ ਸਰਗ਼ਰਮੀਆਂ ਨਾਲ ਪੂਰੀ ਤਰ੍ਹਾਂ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਡਾ. ਝੰਡ ਵਧੀਆ ਲੇਖਕ ਵੀ ਹਨ ਅਤੇ ਉਨ੍ਹਾਂ ਦੀਆਂ ਰੁੱਖਾਂ, ਕਵਿਤਾਵਾਂ ਅਤੇ ਲਾਇਬ੍ਰੇਰੀ ਤੇ ਇਨਫ਼ਰਮੇਸ਼ਨ ਸਾਇੰਸ ਨਾਲ ਸਬੰਧਿਤ ਹੁਣ ਤੀਕ ਸੱਤ ਪੁਸਤਕਾਂ ਛਪ ਚੁੱਕੀਆਂ ਹਨ। ਇਸ ਮੌਕੇ ਪਿਛਲੇ ਸਾਲ ਅਪ੍ਰੈਲ 2019 ਵਿਚ ਪ੍ਰਕਾਸਿ਼ਤ ਹੋਈ ਡਾ. ਝੰਡ ਦੀ ਸਵੈਜੀਵਨੀ ‘ਪੱਤੇ ਤੇ ਪਰਛਾਵੇਂ’ ਵੀ ਲੋਕ-ਅਰਪਿਤ ਕੀਤੀ ਗਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ