Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਆਸਟ੍ਰੇਲੀਆ ਦੇ ਅੱਗ-ਪੀੜਤਾਂ ਦੀ ਸਹਾਇਤਾ ਲਈ ਟੀ.ਪੀ.ਏ.ਆਰ. ਕਲੱਬ ਦੇ ਮੈਂਂਬਰਾਂ ਨੇ ਬਰਫ਼ੀਲੇ ਯਖ਼ ਮੌਸਮ `ਚ ਲਗਾਈ ਦੌੜ, ਪੀੜਤਾਂ ਦੀ ਸਹਾਇਤਾ ਲਈ 1000 ਡਾਲਰ ਦੀ ਰਕਮ ਭੇਜੀ

January 21, 2020 10:51 AM

ਬਰੈਂਪਟਨ, (ਡਾ. ਝੰਡ) -ਪਿਛਲੇ ਕਈ ਦਿਨਾਂ ਤੋਂ ਆਸਟ੍ਰੇਲੀਆ ਵਿਚ ਕਈ ਥਾਂਵਾਂ 'ਤੇ ਲੱਗੀ ਅੱਗ ਵਿਚ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਇਸ ਅਤੀ-ਦੁਖਦਾਈ ਕੁਦਰਤੀ ਵਾਰਦਾਤ ਵਿਚ ਜਿੱਥੇ ਬਹੁਤ ਸਾਰੀਆਂ ਅਣਮੁੱਲੀਆਂ ਮਨੁੱਖੀ ਜਾਨਾਂ ਗਈਆਂ ਹਨ, ਉੱਥੇ ਲੱਖਾਂ ਹੀ ਨਹੀਂ, ਸਗੋਂ ਕਰੋੜਾਂ ਦੀ ਗਿਣਤੀ ਵਿਚ ਜੰਗਲੀ ਪਸ਼ੂ-ਪੰਛੀ ਅਤੇ ਜਾਨਵਰ ਇਸ ਭਿਆਨਕ ਅੱਗ ਦਾ ਸਿ਼ਕਾਰ ਹੋਏ ਹਨ। ਇਹ ਵੀ ਸੁਣਨ ਵਿਚ ਆ ਰਿਹਾ ਹੈ ਕਿ ਪਸ਼ੂ-ਪੰਛੀਆਂ ਦੀਆਂ ਕਈ ਪੂਰਨ ਜਾਤੀਆਂ ਹੀ ਇਸ ਭਿਆਨਕ ਅੱਗ ਦੀ ਲਪੇਟ ਵਿਚ ਆ ਕੇ ਖ਼ਤਮ ਹੋ ਗਈਆਂ ਹਨ। ਦੇਸ਼-ਵਿਦੇਸ਼ ਤੋਂ ਕਈ ਸਮਾਜ-ਸੇਵੀ ਸੰਸਥਾਵਾਂ ਅੱਗ-ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈਆਂ ਹਨ ਅਤੇ ਉਹ ਦਿਲ ਖੋਲ੍ਹ ਕੇ ਇਸ ਵਿਚ ਆਪਣਾ ਯੋਗਦਾਨ ਪਾ ਰਹੀਆਂ ਹਨ।
ਇਸ ਸਿਲਸਿਲੇ ਵਿਚ ਬੀਤੇ ਐਤਵਾਰ 19 ਜਨਵਰੀ ਨੂੰ ਟੀ.ਪੀ.ਏ.ਆਰ. ਕਲੱਬ ਦੇ 18 ਮੈਂਬਰਾਂ ਵੱਲੋਂ ਇਸ ਚੱਲ ਰਹੇ ਠੰਡੇ-ਯੱਖ਼ ਬਰਫ਼ੀਲੇ ਮੌਸਮ ਵਿਚ ਬਰੈਂਪਟਨ ਦੇ ਚਿੰਗੂਜ਼ੀ ਪਾਰਕ ਵਿਚ ਇਕੱਠੇ ਹੋ ਕੇ 5 ਕਿਲੋਮੀਟਰ ਦੌੜ ਦਾ ਸਫ਼ਲ ਆਯੋਜਨ ਕੀਤਾ ਗਿਆ। ਮੈਂਬਰਾਂ ਨੇ ਮਿਲ ਕੇ ਚਿੰਗੂਜ਼ੀ ਪਾਰਕ ਦੇ ਦੋ ਚੱਕਰ ਲਗਾਏ ਅਤੇ ਸਫ਼ਲਤਾ ਪੂਰਵਕ ਪੰਜ ਕਿਲੋਮੀਟਰ ਪੈਂਡਾ ਤੈਅ ਕੀਤਾ। ਇਸ ਦੌੜ/ਵਾੱਕ ਤੋਂ ਬਾਅਦ ਕਲੱਬ ਦੇ ਸਰਗ਼ਰਮ ਮੈਂਬਰ ਸੰਜੂ ਗੁਪਤਾ ਜੋ ਇਸ ਈਵੈਂਟ ਦਾ ਮੁੱਖ ਆਯੋਜਕ ਵੀ ਸੀ , ਵੱਲੋਂ ਸਾਰੇ ਮੈਂਬਰਾਂ ਨੂੰ ‘ਬੰਬੇ ਬੇਕਰਜ’਼ ਰੈਸਟੋਰੈਂਟ ਵਿਚ ਚਾਹ/ਕਾਫ਼ੀ ਤੇ ਵੈਜੀਟੇਬਲ ਰੈਪਸ ਦਾ ਸਾ਼ਨਦਾਰ ਲੰਚ ਕਰਵਾਇਆ ਗਿਆ। ਇਸ ਦੌਰਾਨ ਪ੍ਰਤੀ ਮੈਂਬਰ 50 ਡਾਲਰ ਦੇ ਹਿਸਾਬ ਨਾਲ ਇਕੱਤਰ ਹੋਈ 900 ਡਾਲਰ ਦੀ ਰਕਮ ਵਿਚ ਕੁਝ ਹੋਰ ਪਾ ਕੇ 1000 ਆਸਟ੍ਰੇਲੀਅਨ ਡਾਲਰ ਦਾ ਚੈੱਕ ਆਸਟ੍ਰੇਲੀਆ ਦੇ ਅੱਗ-ਪੀੜਤਾਂ ਦੀ ਸਹਾਇਤਾ ਲਈ ਭੇਜਿਆ ਗਿਆ।
ਕਲੱਬ ਦੇ ਇਸ ਸ਼ਲਾਘਾਯੋਗ ਕਦਮ ਦੀ ਬਰੈਂਪਟਨ ਵਿਚ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਸ਼ੁਭ-ਕਾਰਜ ਲਈ ਕਲੱਬ ਦੇ ਚੇਅਰਪਰਸਨ ਸੰਧੂਰਾ ਸਿੰਘ ਬਰਾੜ, ਪ੍ਰਧਾਨ ਹਰਭਜਨ ਸਿੰਘ ਗਿੱਲ, ਸਕੱਤਰ ਡਾ. ਜੈ ਪਾਲ ਸਿੱਧੂ, ਈਸ਼ਰ ਸਿੰਘ, ਸੰਜੂ ਗੁਪਤਾ ਅਤੇ ਹੋਰ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ