Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇੰਗਲੈਂਡ ਵਿੱਚ ਸਿੱਖ ਨੌਜਵਾਨਾਂ ਦੇ ਧੜੇਬੰਦਕ ਟਕਰਾਅ ਵਿੱਚ ਤਿੰਨ ਮੌਤਾਂ, ਦੋ ਗ੍ਰਿਫ਼ਤਾਰ

January 21, 2020 10:54 AM

ਲੰਡਨ, 20 ਜਨਵਰੀ, (ਪੋਸਟ ਬਿਊਰੋ)- ਬ੍ਰਿਟੇਨ ਦੀ ਰਾਜਧਾਨੀ ਲੰਡਨ ਦੇ ਪੂਰਬੀ ਹਿੱਸੇ ਵਿਚ ਹੋਈ ਧੜੇਬੰਦਕ ਹਿੰਸਾ ਵਿੱਚ ਤਿੰਨ ਸਿੱਖਾਂ ਦੀ ਮੌਤ ਹੋ ਗਈ ਤੇ ਦੋ ਨੌਜਵਾਨਾਂ ਨੂੰ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੈਵਨ ਕਿੰਗਜ਼ ਰੇਲਵੇ ਸਟੇਸ਼ਨ ਨੇੜੇ ਇਹ ਘਟਨਾ ਐਤਵਾਰ ਦੇਰ ਸ਼ਾਮ ਸਾਢੇ ਸੱਤ ਵਜੇ ਵਾਪਰੀ ਦੱਸੀ ਜਾਂਦੀ ਹੈ, ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਤਿੰਨ ਅਣਪਛਾਤੇ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਮਿਲੇ ਸਨ। ਹਸਪਤਾਲ ਜਾਣ ਉੱਤੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਸੋਸ਼ਲ ਮੀਡੀਆ ਵਿੱਚ ਆਈ ਇਸ ਘਟਨਾ ਦੇ ਫੁਟੇਜ ਵਿੱਚ ਨਜ਼ਰ ਆਇਆ ਕਿ ਸਟੇਸ਼ਨ ਨੇੜਲੀਆਂ ਪੌੜੀਆਂ ਉੱਤੇ ਨੌਜਵਾਨਾਂ ਉੱਤੇ ਹਮਲਾ ਹੋਇਆ ਅਤੇ ਉਹ ਖ਼ੂਨ ਨਾਲ ਲਥਪਥ ਹੋ ਗਏ। ਮੌਕੇ ਉੱਤੇ ਪੁੱਜੇ ਟੈਕਸੀ ਫਰਮ ਦੇ ਮਾਲਕ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਤਾਂ ਇਸ ਦੇ ਬਾਅਦ ਪੁਲਿਸ ਮ੍ਰਿਤਕ ਨੌਜਵਾਨਾਂ ਦੇ ਵਾਰਸਾਂ ਦੀ ਭਾਲ ਕਰ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਇਸ ਬਾਰੇ ਦੱਸਿਆ ਜਾ ਸਕੇ।
ਇਹ ਵਾਰਦਾਤ ਬ੍ਰਿਟੇਨ ਦੇ ਸੋਸ਼ਲ ਮੀਡੀਆ ਉੱਤੇ ਜ਼ੋਰ-ਸ਼ੋਰ ਨਾਲ ਚਰਚਾ ਚੱਲੀ ਹੈ ਅਤੇ ਲੋਕ ਇਸ ਉੱਤੇ ਆਪਣੇ ਕੁਮੈਂਟ ਕਰ ਰਹੇ ਹਨ। ਪਹਿਲੀਆਂ ਖਬਰਾਂ ਸਿਰਫ ਇਹ ਹੀ ਸਨ ਕਿ ਸਿੱਖ ਨੌਜਵਾਨਾਂ ਦੇ ਇੱਕ ਗਰੁੱਪ ਉੱਤੇ ਹਮਲਾ ਕਰਕੇ ਤਿੰਨ ਜਣਿਆਂ ਦਾ ਕਤਲ ਕਰ ਦਿੱਤਾ ਹੈ, ਪਰ ਦੇਰ ਸ਼ਾਮ ਤੱਕ ਦੀਆਂ ਖਬਰਾਂ ਮੁਤਾਬਕ ਇਹ ਲੜਾਈ ਪੰਜਾਬੀ ਮੁੰਡਿਆਂ ਦੇ ਦੋ ਗਰੁੱਪਾਂ ਦੀ ਦੱਸੀ ਗਈ ਹੈ। ਇਸ ਘਟਨਾ ਲਈ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਰਨ ਵਾਲਿਆਂ ਦੇ ਨਾਮ ਬਲਜੀਤ ਸਿੰਘ, ਨਰਿੰਦਰ ਸਿੰਘ ਤੇ ਹਰਿੰਦਰ ਕੁਮਾਰ ਦੱਸੇ ਗਏ ਹਨ। ਕਤਲ ਦੌਰਾਨ ਤੇਜ਼ਧਾਰ ਹਥਿਆਰ ਦੇ ਨਾਲ ਹਥੌੜੇ ਦੀ ਵਰਤੋਂ ਕੀਤੀ ਗਈ ਹੈ। ਲੜਨ-ਮਰਨ ਵਾਲੇ ਲੋਕ ਬਿਲਡਰ ਕਾਮੇ ਦੱਸੇ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ