Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਦਿੱਲੀ ਚੋਣਾਂ ਵਿੱਚ ਅਕਾਲੀ-ਭਾਜਪਾ ਗਠਜੋੜ ਟੁੱਟਿਆ

January 21, 2020 10:56 AM

* ਸਿਰਸਾ ਨੇ ਕਿਹਾ: ਅਸੀਂ ਸੀਟਾਂ ਛੱਡ ਦਿੱਤੀਆਂ, ਸਟੈਂਡ ਨਹੀਂ ਛੱਡਿਆ
* ਦਲਜੀਤ ਚੀਮਾ ਨੇ ਇਸ ਨੂੰ ਦਿੱਲੀ ਯੂਨਿਟ ਦਾ ਫੈਸਲਾ ਕਿਹਾ


ਨਵੀਂ ਦਿੱਲੀ, 20 ਜਨਵਰੀ, (ਪੋਸਟ ਬਿਊਰੋ)- ਪੰਜਾਬ ਵਿੱਚ ਇੱਕ ਵਾਰੀ ਪੰਜ ਸਾਲ ਅਤੇ ਦੂਸਰੀ ਵਾਰੀ ਲਗਾਤਾਰ ਦਸ ਸਾਲ ਸਾਂਝੀ ਸਰਕਾਰ ਦਾ ਸੁਖ ਮਾਨਣ ਅਤੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਚਾਰ ਸਰਕਾਰਾਂ ਵਿੱਚ ਅਕਾਲੀ ਦਲ ਦੇ ਸ਼ਾਮਲ ਰਹਿਣ ਪਿੱਛੋਂ ਅੱਜ ਅਕਾਲੀ-ਭਾਜਪਾ ਗੱਠਜੋੜ ਦੇ ਟੁੱਟਣ ਦਾ ਮੁੱਢ ਬੱਝ ਗਿਆ। ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਦੋਵਾਂ ਧਿਰਾਂ ਦਾ ਸਮਝੌਤਾ ਨਹੀਂ ਹੋ ਸਕਿਆ ਤੇ ਅਕਾਲੀ ਦਲ ਵੱਖਰਾ ਹੋ ਖੜੋਤਾ ਹੈ।
ਪਤਾ ਲੱਗਾ ਹੈ ਕਿ ਪਿਛਲੀ ਵਾਰ ਅਕਾਲੀ ਦਲ ਦਾ ਇੱਕ ਉਮੀਦਵਾਰ ਆਪਣੇ ਚੋਣ ਨਿਸ਼ਾਨ ਤੱਕੜੀ ਉੱਤੇ ਤੇ ਤਿੰਨ ਜਣੇ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ਉੱਤੇ ਚੋਣ ਲੜ ਚੁੱਕੇ ਸਨ, ਪਰ ਇਸ ਵਾਰੀ ਅਕਾਲੀ ਦਲ ਦੀ ਆਪਣੇ ਚੋਣ ਨਿਸ਼ਾਨ ਦੀ ਜਿ਼ਦ ਪੂਰੀ ਨਾ ਹੋਣ ਕਾਰਨ ਸਮਝੌਤਾ ਟੁੱਟਾ ਹੈ ਤੇ ਇਸ ਵਿੱਚ ਮਰਜ਼ੀ ਦੀਆਂ ਸੀਟਾਂ ਭਾਜਪਾ ਤੋਂ ਨਾ ਮਿਲਣ ਦੀ ਚਰਚਾ ਵੀ ਸੁਣੀ ਗਈ ਹੈ। ਇਸ ਦੇ ਬਾਅਦ ਅਕਾਲੀ ਦਲ ਨੇ ਦਿੱਲੀ ਵਿੱਚ ਚਾਰ ਸੀਟਾਂ ਲੜਨ ਦੀ ਥਾਂ ਸਾਰੀਆਂ 70 ਸੀਟਾਂ ਤੋਂ ਉਮੀਦਵਾਰ ਖੜੇ ਕਰਨ ਦੀ ਗੱਲ ਕਹੀ ਹੈ, ਪਰ ਪਾਰਟੀ ਦੇ ਇੱਕ ਹੋਰ ਆਗੂ ਦਾ ਕਹਿਣਾ ਹੈ ਕਿ ਅਸੀਂ ਚੋਣ ਲੜਾਂਗੇ ਹੀ ਨਹੀਂ, ਸਗੋਂ ਦਿੱਲੀ ਵਿੱਚ ਲਾਂਭੇ ਖੜੇ ਹੋ ਕੇ ਵੇਖਾਂਗੇ।
ਇਸ ਸੰਬੰਧ ਵਿੱਚ ਪਹਿਲਾਂ ਪਾਰਲੀਮੈਂਟ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਇਹ ਕਿਹਾ ਕਿ ਜੇ ਦੋਵਾਂ ਪਾਰਟੀਆਂ ਦਾ ਸਮਝੌਤਾ ਹੁੰਦਾ ਹੈ ਤਾਂ ਚਾਰ ਸੀਟਾਂ ਉੱਤੇ ਚੋਣ ਲੜਾਂਗੇ, ਪਰ ਜੇ ਨਾ ਹੋਇਆ ਤਾਂ ਵੱਧ ਸੀਟਾਂ ਲੜਾਂਗੇ। ਫਿਰ ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਾਡੀ ਗੱਲਬਾਤ ਰੁਕ ਗਈ ਹੈ ਤੇ ਅਸੀਂ ਆਪਣੇ ਵਰਕਰਾਂ ਨੂੰ ਚੋਣ ਲੜਨ ਲਈ ਕਹਿ ਦਿੱਤਾ ਹੈ। ਇਸ ਦੇ ਉਲਟ ਪੰਜਾਬ ਵਿੱਚ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਸ ਨੂੰ ਪਾਰਟੀ ਦੇ ਦਿੱਲੀ ਯੂਨਿਟ ਦਾ ਸਿਰਫ ਦਿੱਲੀ ਲਈ ਫੈਸਲਾ ਕਿਹਾ, ਜਦ ਕਿ ਦਿੱਲੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਨੂੰ ਨਾਗਰਿਕਤਾ ਕਾਨੂੰਨ ਦੇ ਕੇਸ ਵਿੱਚ ਪਾਰਟੀ ਦੇ ਵੱਖਰੇ ਸਟੈਂਡ ਨਾਲ ਜੋੜ ਕੇ ਕਿਹਾ ਕਿ ਅਸੀਂ ਸੀਟਾਂ ਛੱਡੀਆਂ ਹਨ, ਸਟੈਂਡ ਨਹੀਂ ਛੱਡਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਕਾਲੀ ਦਲ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਬਾਰੇ ਸਾਡੇ ਉੱਤੇ ਦਬਾਅ ਪਾਇਆ ਸੀ ਕਿ ਇਸ ਕਾਨੂੰਨ ਨੂੰ ਸਮਰਥਨ ਦਿੱਤਾ ਜਾਵੇ, ਪਰ ਅਕਾਲੀ ਦਲ ਆਪਣੇ ਸਟੈਂਡ ਉੱਤੇ ਕਾਇਮ ਰਿਹਾ ਤੇ ਦੇਸ਼ ਨੂੰ ਵੰਡਣ ਵਾਲੇ ਸੀ ਏ ਏ ਕਾਨੂੰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਲਈ ਚੋਣਾਂ ਹਮੇਸ਼ਾਂ ਭਾਜਪਾ-ਅਕਾਲੀ ਦਲ ਦੇ ਗਠਜੋੜ ਵੱਲੋਂ ਲੜੀਆਂ ਗਈਆਂ ਸਨ, ਪਰ ਜਦੋਂ ਭਾਜਪਾ ਨੇ ਆਪਣੀ ਭਾਈਵਾਲ ਧਿਰ ਅਕਾਲੀ ਦਲ ਨੂੰ ਸੀ ਏ ਏ ਉੱਤੇ ਭਾਜਪਾ ਵਾਲਾ ਸਟੈਂਡ ਲੈਣ ਨੂੰ ਕਿਹਾ ਤਾਂ ਪਾਰਟੀ ਨੇ ਸਾਫ ਕਰ ਦਿੱਤਾ ਕਿ ਧਰਮ ਦੇ ਨਾਂ ਉੱਤੇ ਕਿਸੇ ਵੀ ਵਿਅਕਤੀ ਨੂੰ ਦੇਸ਼ ਤੋਂ ਕੱਢਣ ਦੇ ਪੱਖ ਵਿਚ ਅਕਾਲੀ ਦਲ ਨਹੀਂ ਖੜੋ ਸਕਦਾ। ਉਨ੍ਹਾ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਅਜੇ ਨਹੀਂ ਤੋੜਿਆ, ਸਿਰਫ ਦਿੱਲੀ ਵਿਚ ਚੋਣਾਂ ਨਾ ਲੜਨ ਦਾ ਫੈਸਲਾ ਪਾਰਟੀ ਨੇ ਲੰਬੇ ਵਿਚਾਰ-ਵਟਾਂਦਰੇ ਪਿੱਛੋਂ ਲਿਆ ਹੈ ਤੇ ਪੂਰੀ ਪਾਰਟੀ ਇਸ ਸਟੈਂਡ ਉੱਤੇ ਕਾਇਮ ਹੈ, ਇਸ ਲਈ ਪਾਰਟੀ ਨੇ ਦਿੱਲੀ ਚੋਣਾਂ ਨਾ ਲੜਨ ਦਾ ਫੈਸਲਾ ਲਿਆ ਹੈ।
ਦੂਸਰੇ ਪਾਸੇ ਪੰਜਾਬ ਵਿੱਚ ਅਕਾਲੀ ਦਲ ਨੇ ਇਸ ਨੂੰ ਦਿੱਲੀ ਯੂਨਿਟ ਦਾ ਫ਼ੈਸਲਾ ਕਿਹਾ ਹੈ, ਪਰ ਕਾਂਗਰਸ ਨੇ ਇਸ ਨੂੰ ਅਕਾਲੀ ਦਲ ਦਾ ਦੋਗਲਾਪਣ ਕਿਹਾ ਹੈ। ਕਾਂਗਰਸ ਦਾ ਕਹਿਣਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਲਈ ਦਿੱਲੀ ਤੇ ਪੰਜਾਬ ਵਿੱਚ ਅਕਾਲੀ ਦਲ ਦਾ ਵੱਖ-ਵੱਖ ਸਟੈਂਡ ਕਿਵੇਂ ਹੋ ਸਕਦਾ ਹੈ, ਏਥੇ ਵੀ ਗਠਜੋੜ ਤੋੜਨਾ ਚਾਹੀਦਾ ਅਤੇ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸਵਾਲ ਕੀਤਾ ਕਿ ਇਹ ਕਿਵੇਂ ਹੋ ਸਕਦਾ ਹੈ ਕਿ ਦਿੱਲੀ ਵਿੱਚ ਅਕਾਲੀ ਦਲ ਨਾਗਰਿਕਤਾ ਸੋਧ ਕਾਨੂੰਨ ਬਾਰੇ ਭਾਜਪਾ ਤੋਂ ਗਠਜੋੜ ਤੋੜ ਲਵੇ ਤੇ ਪੰਜਾਬ ਵਿੱਚ ਜਾਰੀ ਰੱਖੇ। ਉਨ੍ਹਾਂ ਕਿਹਾ ਕਿ ਜਦੋਂ ਕੈਬਨਿਟ ਬੈਠਕ ਹੋਈ ਤਾਂ ਹਰਸਿਮਰਤ ਕੌਰ ਬਾਦਲ ਉਸ ਮੀਟਿੰਗ ਵਿੱਚ ਮੌਜੂਦ ਸੀ ਅਤੇ ਅੱਜ ਇਸ ਮੁੱਦੇ ਉੱਤੇ ਗਠਜੋੜ ਟੁੱਟਾ ਹੈ ਤਾਂ ਹਰਸਿਮਰਤ ਕੌਰ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
ਓਧਰ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਪਾਰਟੀ ਦੇ ਦਿੱਲੀ ਯੂਨਿਟ ਦਾ ਫ਼ੈਸਲਾ ਹੈ, ਨਾਗਰਿਕਤਾ ਸੋਧ ਕਾਨੂੰਨ ਬਾਰੇ ਪਾਰਟੀ ਆਪਣੇ ਸਟੈਂਡ ਉੱਤੇ ਕਾਇਮ ਹੈ। ਇਸ ਕਾਨੂੰਨ ਵਿੱਚ ਮੁਸਲਿਮ ਭਾਈਚਾਰੇ ਨੂੰ ਸ਼ਾਮਲ ਕਰਨ ਦੀ ਮੰਗ ਅਕਾਲੀ ਦਲ ਨੇ ਕੀਤੀ ਹੈ ਤੇ ਕਰਦਾ ਰਹੇਗਾ। ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਨੇ ਇੱਕ ਰਣਨੀਤੀ ਹੇਠ ਦਿੱਲੀ ਚੋਣਾਂ ਤੋਂ ਪੈਰ ਪਿੱਛੇ ਖਿੱਚੇ ਹਨ, ਕਿਉਂਕਿ ਦਲ ਤੋਂ ਵੱਖ ਹੋ ਚੁੱਕੇ ਪਾਰਲੀਮੈਂਟ ਮੈਂਬਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਪਹਿਲਾਂ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਬਗਾਵਤ ਕਰੀ ਬੈਠੇ ਹਨ ਅਤੇ ਦਿੱਲੀ ਵਿੱਚ ਸਰਨਾ ਗਰੁੱਪ ਤੇ ਮਨਜੀਤ ਸਿੰਘ ਜੀ ਕੇ ਇਕੱਠੇ ਹੋ ਗਏ ਹਨ, ਜਿਨ੍ਹਾਂ ਦੀ ਸ਼ਹਿਰੀ ਸਿੱਖਾਂ ਉੱਤੇ ਚੰਗੀ ਪਕੜ ਹੈ, ਜਦ ਕਿ ਅਕਾਲੀ ਦਲ ਜੱਟ ਭਾਈਚਾਰੇ ਦੀ ਪ੍ਰਤੀਨਿਧਤਾ ਵੱਧ ਕਰਦਾ ਹੈ। ਸਾਲ 2015 ਵਿੱਚ ਪੰਜਾਬ ਵਿੱਚ ਹੋਏ ਬੇਅਦਬੀ ਕਾਂਡ ਪਿੱਛੋਂ ਅਕਾਲੀ ਦਲ ਦੀ ਸਾਖ ਲੋਕਾਂ ਵਿੱਚ ਡਿੱਗ ਗਈ ਹੈ। ਇਸ ਹਾਲਤ ਵਿੱਚ ਪਾਰਟੀ ਨੇ ਹਾਰ ਵੇਖਣ ਦੀ ਥਾਂ ਦਿੱਲੀ ਚੋਣਾਂ ਤੋਂ ਪੈਰ ਪਿੱਛੇ ਹਟ ਜਾਣਾ ਸਹੀ ਸਮਿਝਆ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ