Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਰੰਧਾਵਾ ਨੇ ਅਕਾਲੀ ਸਰਕਾਰ ਦੇ ਬਿਜਲੀ ਸਮਝੌਤਿਆਂ ਕਾਰਨ ਸੂਬੇ ਨਾਲ ਹੋਏ ਧੱਕੇ ਕੀਤੇ ਉਜਾਗਰ

January 21, 2020 06:38 PM

 

9 ਵਿਧਾਇਕਾਂ ਨੇ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਦਾ ‘ਬਲੈਕ ਪੇਪਰ’ ਜਾਰੀ


ਚੰਡੀਗੜ੍ਹ, 21 ਜਨਵਰੀ (ਪੋਸਟ ਬਿਊਰੋ): ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ 9 ਵਿਧਾਇਕਾਂ ਨੇ ਅਕਾਲੀ ਦਲ ਦੀ ਪਿਛਲੀ ਸਰਕਾਰ ਵੇਲੇ ਹੋਏ ਬਿਜਲੀ ਸਮਝੌਤਿਆਂ ਕਾਰਨ ਸੂਬੇ ਦੇ ਲੋਕਾਂ ਨਾਲ ਹੋਏ ਧੱਕੇ ਉਜਾਗਰ ਕੀਤੇ। ਅਕਾਲੀ ਦਲ ਵੱਲੋਂ ਸੂਬੇ ਦੇ ਰਾਜਪਾਲ ਨੂੰ ਦਿੱਤੇ ਮੈਮੋਰੰਡਮ ਨੂੰ ਝੂਠ ਦਾ ਪਲੰਦਾ ਦੱਸਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ 2006 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਬਣਾਈ ਗਈ ਬਿਜਲੀ ਨੀਤੀ ਵਿੱਚ ਪਿਛਲੀ ਅਕਾਲੀ ਸਰਕਾਰ ਨੇ ਨਿੱਜੀ ਮੁਫਾਦਾਂ ਖਾਤਰ ਫੇਰਬਦਲ ਕਰਦਿਆਂ 25 ਸਾਲ ਲਈ ਅਜਿਹੀ ਨਵੀਂ ਨੀਤੀ ਬਣਾ ਦਿੱਤੀ ਕਿ ਅੱਜ ਸੂਬੇ ਦੇ ਲੋਕ ਮਹਿੰਗੀ ਬਿਜਲੀ ਦਾ ਸੰਤਾਪ ਭੋਗ ਰਹੇ ਹਨ। ਉਨ੍ਹਾਂ ਬਿਜਲੀ ਦੇ ਮੁੱਦੇ ਉਤੇ ਪਿਛਲੀ ਸਰਕਾਰ ਵਿੱਚ 10 ਸਾਲਾਂ ਦੌਰਾਨ ਬਿਜਲੀ ਵਿਭਾਗ ਸਾਂਭਣ ਵਾਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਵੀ ਪਲੇਟਫਾਰਮ ਉਤੇ ਖੁੱਲ੍ਹੀ ਬਹਿਸ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬੀਜੇ ਕੰਡੇ ਹੁਣ ਉਨ੍ਹਾਂ ਦੀ ਸਰਕਾਰ ਨੂੰ ਚੁਗਣੇ ਪੈ ਰਹੇ ਹਨ ਅਤੇ ਆਪਣੀਆਂ ਕੀਤੀਆਂ ਗਲਤੀਆਂ ਢਕਣ ਲਈ ਅੱਜ ਅਕਾਲੀ ਆਗੂ ਕੋਰਾ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੇਲੇ ਪ੍ਰਾਈਵੇਟ ਥਰਮਲ ਪਲਾਂਟ ਪਹਿਲਾਂ ਸਥਾਪਤ ਹੋਣੇ ਸ਼ੁਰੂ ਹੋ ਗਏ ਅਤੇ ਸਮਝੌਤਿਆਂ ਦੀ ਨੀਤੀ ਬਾਅਦ ਵਿੱਚ ਬਣਾਈ ਗਈ। ਇਸ ਸਬੰਧੀ ਅੱਜ ਸ. ਰੰਧਾਵਾ ਅਤੇ ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਪਰਮਿੰਦਰ ਸਿੰਘ ਪਿੰਕੀ, ਗੁਰਕੀਰਤ ਸਿੰਘ ਕੋਟਲੀ, ਦਰਸ਼ਨ ਲਾਲ ਮੰਗੂਪੁਰ, ਕੁਲਬੀਰ ਸਿੰਘ ਜ਼ੀਰਾ, ਕੁਲਦੀਪ ਸਿੰਘ ਵੈਦ, ਪਰਗਟ ਸਿੰਘ, ਸੁਖਪਾਲ ਸਿੰਘ ਭੁੱਲਰ ਤੇ ਦਵਿੰਦਰ ਸਿੰਘ ਘੁਬਾਇਆ ਨੇ ‘ਬਲੈਕ ਪੇਪਰ’ ਵੀ ਜਾਰੀ ਕੀਤਾ।
ਰੰਧਾਵਾ ਨੇ ਸਬੂਤਾਂ ਸਮੇਤ ਖੁਲਾਸੇ ਕਰਦਿਆਂ ਕਿਹਾ ਕਿ ਸਾਲ 2006 ਵਿੱਚ ਕਾਂਗਰਸ ਸਰਕਾਰ ਵੱਲੋਂ ਬਣਾਈ ਬਿਜਲੀ ਨੀਤੀ ਅਨੁਸਾਰ ਸੂਬੇ ਵਿੱਚ ਵੱਧ ਤੋਂ ਵੱਧ 2000 ਮੈਗਾਵਾਟ ਸਮਰੱਥਾ ਦਾ ਬਿਜਲੀ ਉਤਪਾਦਨ ਦੇ ਪ੍ਰਾਜੈਕਟ ਲਗਾਏ ਜਾ ਸਕਦੇ ਹਨ ਅਤੇ ਇਕ ਪ੍ਰਾਜੈਕਟ 1000 ਮੈਗਾਵਾਟ ਤੋਂ ਵੱਧ ਦੀ ਸਮਰੱਥਾ ਵਾਲਾ ਨਹੀਂ ਲੱਗ ਸਕਦਾ। ਉਸ ਵੇਲੇ 540 ਮੈਗਾਵਾਟ ਸਮਰੱਥਾ ਵਾਲਾ ਗੋਇੰਦਵਾਲ ਪਾਵਰ ਪਲਾਂਟ ਦਾ ਐਮ.ਓ.ਯੂ. ਸਹੀਬੱਧ ਕੀਤਾ ਅਤੇ ਦੂਜੇ ਫੈਸਲੇ ਅਨੁਸਾਰ ਕੋਲਾ ਵੀ ਝਾਰਖੰਡ ਸਥਿਤ ਪਛਵਾੜਾ ਵਿਖੇ ਆਪਣੀ ਕੋਲ ਖਾਣ ਤੋਂ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ 2007 ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਨੇ 4000 ਮੈਗਾਵਾਟ ਦੇ ਸਮਝੌਤੇ ਸਹੀਬੱਧ ਕਰ ਲਏ। ਸੂਬੇ ਨੂੰ ਦੂਜੀ ਵੱਡੀ ਮਾਰ ਕੋਲਾ ਆਪਣੀ ਖਾਣ ਦੀ ਬਜਾਏ ਕੋਲ ਇੰਡੀਆ ਤੋਂ ਖਰੀਦਣ ਦਾ ਫੈਸਲਾ ਕੀਤਾ ਗਿਆ ਜੋ ਕਿ ਬਹੁਤ ਮਹਿੰਗਾ ਪੈਣਾ ਸੀ।
ਰੰਧਾਵਾ ਨੇ ਕਿਹਾ ਕਿ ਅਕਾਲੀ ਆਗੂ ਬਿਜਲੀ ਸਮਝੌਤਿਆਂ ਪਿੱਛੇ ਯੂ.ਪੀ.ਏ. ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਸਿਰ ਦੋਸ਼ ਲਗਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਯੂ.ਪੀ.ਏ. ਸਰਕਾਰ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਤਹਿਤ ਗੁਜਰਾਤ ਵੱਲੋਂ ਬਿਜਲੀ ਨੀਤੀ ਬਣਾਈ ਗਈ ਅਤੇ ਅਕਾਲੀ ਸਰਕਾਰ ਨੇ ਗੁਜਰਾਤ ਦੀ ਨੀਤੀ ਨੂੰ ਹੀ ਅਪਣਾਇਆ। ਉਨ੍ਹਾਂ ਕਿਹਾ ਕਿ ਗੁਜਰਾਤ ਦੀ ਨੀਤੀ ਵਿੱਚ ਧਾਰਾ 9 ਤੇ 11 ਤਹਿਤ ਸੂਬੇ ਨੂੰ ਫਾਇਦਾ ਦੇਣ ਵਾਲੀਆਂ ਮਦਾਂ ਨੂੰ ਪੰਜਾਬ ਨੇ ਨਿੱਜੀ ਮੁਫਾਦਾਂ ਵਾਸਤੇ ਬਾਹਰ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਧਾਰਾ 9 ਅਨੁਸਾਰ ਬਿਜਲੀ ਖਰੀਦਣ ਤੋਂ ਮਨ੍ਹਾਂ ਕੀਤਾ ਜਾ ਸਕਦਾ ਸੀ ਪਰ ਪੰਜਾਬ ਨੇ ਇਹ ਮਦ ਸ਼ਾਮਲ ਨਹੀਂ ਕੀਤੀ। ਇਸੇ ਤਰ੍ਹਾਂ ਧਾਰਾ 11 ਹੀ ਖਤਮ ਕਰ ਦਿੱਤੀ ਜਿਸ ਤਹਿਤ 100 ਫੀਸਦੀ ਬਿਜਲੀ ਖਰੀਦਣ ਦੀ ਜ਼ਿੰਮੇਵਾਰੀ ਪੰਜਾਬ ਨੇ ਆਪਣੇ ਉਪਰ ਲੈ ਲਈ ਅਤੇ ਨਾ ਖਰੀਦਣ ਦੀ ਸੂਰਤ ਵਿੱਚ ਫਿਕਸਡ ਚਾਰਜ ਦੇਣੇ ਪੈਣਗੇ। ਉਨ੍ਹਾਂ ਕਿਹਾ ਕਿ ਮਾਰਚ 2017 ਤੱਕ ਅਕਾਲੀ ਸਰਕਾਰ ਨੇ ਫਿਕਸਡ ਚਾਰਜ ਦੇ ਰੂਪ ਵਿੱਚ 6553 ਕਰੋੜ ਰੁਪਏ ਪਾਵਰ ਪਲਾਂਟਾਂ ਨੂੰ ਦਿੱਤੇ ਜਿਸ ਬਦਲੇ ਉਹ ਪਿਛਲੀ ਸਰਕਾਰ ਤੋਂ ਸਪੱਸ਼ਟੀਕਰਨ ਮੰਗਦੇ ਹਨ। ਉਨ੍ਹਾਂ ਕਿਹਾ ਕਿ 25 ਸਾਲਾਂ ਲਈ ਹੋਏ ਸਮਝੌਤਿਆਂ ਬਦਲੇ 65 ਹਜ਼ਾਰ ਕਰੋੜ ਫਿਕਸਡ ਚਾਰਜ ਦੇਣੇ ਪੈਣਗੇ ਜਦੋਂ ਕਿ ਪਾਵਰ ਪਲਾਂਟਾਂ ਉਤੇ ਕੁੱਲ 25 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।
ਰੰਧਾਵਾ ਨੇ ਕਿਹਾ ਕਿ ਸਾਬਕਾ ਉਪ ਮੁੱਖੀ ਮੰਤਰੀ ਨਿੱਜੀ ਪਾਵਰ ਪਲਾਂਟ ਤੋਂ 2.80 ਰੁਪਏ ਪ੍ਰਤੀ ਯੂਨਿਟ ਬਿਜਲੀ ਖਰੀਦਣ ਦੀ ਗੱਲ ਕਰ ਰਹੇ ਹਨ ਜਦੋਂ ਕਿ ਅਕਾਲੀ ਦਲ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵਿੱਚ ਪੰਜਾਬ ਦੇ ਲੋਕਾਂ ਨੂੰ 6.39 ਰੁਪਏ ਪ੍ਰਤੀ ਯੂਨਿਟ ਦੇਣ ਦੀ ਗੱਲ ਕਰਦੀ ਹੈ। ਇਸ ਤਰ੍ਹਾਂ 3.60 ਰੁਪਏ ਪ੍ਰਤੀ ਯੂਨਿਟ ਫਰਕ ਬਾਰੇ ਵੀ ਅਕਾਲੀ ਆਗੂ ਜਵਾਬ ਦੇਣ। ਉਨ੍ਹਾਂ ਅੱਗੇ ਕਿਹਾ ਕਿ 2014 ਤੋਂ ਸਤੰਬਰ 2016 ਤੱਕ ਅਕਾਲੀ ਸਰਕਾਰ ਵੇਲੇ ਬਿਜਲੀ ਦੀ ਪੂਰੀ ਮੰਗ ਦੌਰਾਨ ਪੰਜਾਬ ਨੇ ਬਾਹਰੋਂ 13,822 ਕਰੋੜ ਰੁਪਏ ਦੀ ਬਿਜਲੀ ਖਰੀਦੀ ਜੋ ਕਿ 3.34 ਰੁਪਏ ਤੋਂ 3.41 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਪੈਂਦੀ ਸੀ। ਉਨ੍ਹਾਂ ਕਿਹਾ ਕਿ ਆਪਣੇ ਸੂਬੇ ਦੇ ਪ੍ਰਾਈਵੇਟ ਪਾਵਰ ਪਲਾਂਟਾਂ ਤੋਂ 5.18 ਰੁਪਏ ਤੋਂ 6 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਖਰੀਦੀ ਗਈ। ਇਸ ਤਰ੍ਹਾਂ ਸੁਖਬੀਰ ਬਾਦਲ ਸਪੱਸ਼ਟ ਕਰੇ ਕਿ ਉਨ੍ਹਾਂ ਨੂੰ ਪ੍ਰਾਈਵੇਟ ਪਾਵਰ ਪਲਾਂਟ ਬਣਾਉਣ ਦਾ ਕੀ ਫਾਇਦਾ ਹੋਇਆ ਜਦੋਂ ਕਿ ਬਾਹਰਲੇ ਸੂਬਿਆਂ ਤੋਂ ਸਸਤੀ ਬਿਜਲੀ ਖਰੀਦੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਦਾ ਰਾਗ ਅਲਾਪਣ ਵਾਲੇ ਅਕਾਲੀ ਆਗੂ ਦੱਸਣ ਕਿ ਉਨ੍ਹਾਂ ਨੇ ‘ਸਰਪਲੱਸ ਨੀਤੀ’ ਕਿਉ ਨਹੀਂ ਬਣਾਈ। ਰੰਧਾਵਾ ਨੇ ਅੱਗੇ ਕਿਹਾ ਕਿ ਪਿਛਲੀ ਸਰਕਾਰ ਨੇ ਪ੍ਰਾਈਵੇਟ ਪਲਾਂਟਾਂ ਤੋਂ ਲਿੳੂਕੀਡੇਟਿਡ ਡੈਮੇਜ਼ ਚਾਰਜਜ਼ (ਐਲ.ਡੀ.ਸੀ.) ਦੇ 1231 ਕਰੋੜ ਰੁਪਏ ਵੀ ਨਹੀਂ ਵਸੂਲੇ ਜਦੋਂ ਕਿ ਬਿਜਲੀ ਸਮਝੌਤਿਆਂ ਤਹਿਤ ਇਹ ਵਸੂਲੇ ਜਾਣੇ ਬਣਦੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ