Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਬਰੈਂਪਟਨ ਸਿਟੀ ਕਾਉਂਸਲ ਨੇ ਐਲਾਨੀ ਹੈਲਥ ਕੇਅਰ ਐਮਰਜੰਸੀ

January 23, 2020 06:29 PM

ਟੋਰਾਂਟੋ, 23 ਜਨਵਰੀ (ਪੋਸਟ ਬਿਊਰੋ) : ਬੁੱਧਵਾਰ ਨੂੰ ਬਰੈਂਪਟਨ ਸਿਟੀ ਕਾਉਂਸਲ ਵੱਲੋਂ ਸਰਬਸੰਮਤੀ ਨਾਲ ਹੈਲਥ ਕੇਅਰ ਐਮਰਜੰਸੀ ਐਲਾਨ ਦਿੱਤੀ ਗਈ। ਇਸ ਦੌਰਾਨ ਹੀ ਦੋ ਹਸਪਤਾਲਾਂ ਲਈ ਹੋਰ ਫੰਡਾਂ ਦੀ ਮੰਗ ਵੀ ਕੀਤੀ ਗਈ।
ਮੇਅਰ ਪੈਟ੍ਰਿਕ ਬ੍ਰਾਊਨ ਨੇ ਆਖਿਆ ਕਿ ਇਸ ਕਦਮ ਨਾਲ ਅਸੀਂ ਪ੍ਰੋਵਿੰਸ ਨੂੰ ਇਸ ਪਾਸੇ ਜਲਦ ਤੋਂ ਜਲਦ ਕਾਰਵਾਈ ਕਰਨ ਦਾ ਸੰਕੇਤ ਦਿੱਤਾ ਹੈ ਤੇ ਹੈਲਥਕੇਅਰ ਸਬੰਧੀ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਲਈ ਵੀ ਆਖਿਆ ਹੈ। ਬ੍ਰਾਊਨ ਨੇ ਆਖਿਆ ਕਿ ਅਸੀਂ ਬਹੁਤ ਹੀ ਮਾੜੀ ਸਥਿਤੀ ਵਿੱਚੋਂ ਲੰਘ ਰਹੇ ਹਾਂ ਤੇ ਕੁਈਨ ਪਾਰਕ ਵਿੱਚ ਮੌਜੂਦ ਲੋਕਾਂ ਨੂੰ ਹੁਣ ਵੀ ਉੱਠ ਜਾਣਾ ਚਾਹੀਦਾ ਹੈ। ਜੇ ਤੁਸੀਂ ਬਰੈਂਪਟਨ ਵਿੱਚ ਰਹਿੰਦੇ ਹੋਂ ਤਾਂ ਤੁਹਾਡੀ ਹੈਲਥ ਕੇਅਰ ਦਾ ਪੱਧਰ ਕਾਫੀ ਮਾੜਾ ਹੈ ਕਿਉਂਕਿ ਪ੍ਰੋਵਿੰਸ਼ੀਅਲ ਫੰਡਿੰਗ ਸਹੀ ਨਹੀਂ ਹੈ।
ਇਸ ਮਤੇ ਵਿੱਚ ਸਿਟੀ ਦੇ ਸਟਾਫ ਨੂੰ ਇਹ ਹੁਕਮ ਦਿੱਤੇ ਗਏ ਹਨ ਕਿ ਉਹ ਵਿਲੀਅਮ ਓਸਲਰ ਹੈਲਥ ਸਿਸਟਮ, ਪ੍ਰੋਵਿੰਸ਼ੀਅਲ ਤੇ ਫੈਡਰਲ ਸਰਕਾਰ ਨਾਲ ਰਲ ਕੇ ਕੰਮ ਕਰੇ ਤੇ ਇਸ ਮਤੇ ਵਿੱਚ ਬਰੈਂਪਟਨ ਸਿਵਿਕ ਹਸਪਤਾਲ ਤੇ ਪੀਲ ਮੈਮੋਰੀਅਲ ਸੈਂਟਰ ਨੂੰ ਫੰਡ ਮੁਹੱਈਆ ਕਰਵਾਉਣ ਦੀ ਅਪੀਲ ਵੀ ਕੀਤੀ ਗਈ। ਇਸ ਤੋਂ ਇਲਾਵਾ ਸਿਟੀ ਦੇ ਸਟਾਫ ਨੂੰ ਪੂਰੀ ਤਰ੍ਹਾਂ ਕੰਮ ਕਰਨ ਵਾਲੇ ਐਮਰਜੰਸੀ ਡਿਪਾਰਟਮੈਂਟ ਤੇ ਮਰੀਜ਼ਾਂ ਨੂੰ ਢੁਕਵੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਆਖਿਆ ਗਿਆ ਹੈ। ਹਸਪਤਾਲ ਵਿੱਚ ਹੋਰ ਬੈਡ ਲਾ ਕੇ ਇਨ੍ਹਾਂ ਦੀ ਗੁੰਜਾਇਸ਼ ਵਧਾਉਣ ਲਈ ਵੀ ਆਖਿਆ ਗਿਆ ਹੈ।
ਬ੍ਰਾਊਨ ਨੇ ਆਖਿਆ ਕਿ ਸਿਟੀ ਹਸਪਤਾਲ ਕੋਲ 600 ਬੈਂਡ ਹਨ ਤੇ ਪ੍ਰੋਵਿੰਸ ਦੀ ਲੋੜ ਪੂਰੀ ਕਰਨ ਲਈ ਇਸ ਨੂੰ ਅੰਦਾਜ਼ਨ 800 ਹੋਰ ਬੈਡ ਚਾਹੀਦੇ ਹਨ। ਉਨ੍ਹਾਂ ਆਖਿਆ ਕਿ ਹੈਲਥ ਕੇਅਰ ਐਮਰਜੰਸੀ ਇਸ ਲਈ ਐਲਾਨੀ ਗਈ ਹੈ ਕਿਉਂਕਿ ਲੋਕ ਹੁਣ ਅੱਕ ਚੁਕੇ ਹਨ। ਉਨ੍ਹਾਂ ਆਖਿਆ ਕਿ ਸਿਟੀ ਵਿੱਚ ਦੇਸ਼ ਨਾਲੋਂ ਹਾਲਵੇਅ ਮੈਡੀਸਿਨ ਦਾ ਰਿਕਾਰਡ ਸੱਭ ਤੋਂ ਮਾੜਾ ਹੈ। ਬ੍ਰਾਊਨ ਨੇ ਆਖਿਆ ਕਿ ਹਾਲਵੇਅ ਮੈਡੀਸਿਨ ਖ਼ਤਮ ਕਰਨ ਦਾ ਜਿਹੜਾ ਵਾਅਦਾ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਚੋਣ ਕੈਂਪੇਨ ਦੌਰਾਨ ਕੀਤਾ ਗਿਆ ਸੀ ਉਸ ਨੂੰ ਪੂਰਾ ਕਰਨ ਦਾ ਹੁਣ ਸਮਾਂ ਆ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰੀਮੀਅਰ ਤੇ ਸਿਹਤ ਮੰਤਰੀ ਉਨ੍ਹਾਂ ਦੀ ਇਸ ਦਰਖ਼ਾਸਤ ਨੂੰ ਗੰਭੀਰਤਾ ਨਾਲ ਲੈਣਗੇ।

 

 
Have something to say? Post your comment