Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

ਹਿਊਸਟਨ ਦੀ ਇਮਾਰਤ ਵਿੱਚ ਹੋਏ ਧਮਾਕੇ ਨਾਲ ਦਹਿਲਿਆ ਪੂਰਾ ਸ਼ਹਿਰ

January 25, 2020 11:50 PM

ਹਿਊਸਟਨ, 24 ਜਨਵਰੀ (ਪੋਸਟ ਬਿਊਰੋ) : ਸ਼ੁੱਕਰਵਾਰ ਸਵੇਰੇ ਹਿਊਸਟਨ ਦੀ ਇੱਕ ਇਮਾਰਤ ਵਿੱਚ ਹੋਏ ਜ਼ਬਰਦਸਤ ਧਮਾਕੇ ਕਾਰਨ ਪੂਰਾ ਇਲਾਕਾ ਦਹਿਲ ਗਿਆ। ਇਹ ਧਮਾਕਾ ਕਈ ਕਿਲੋਮੀਟਰ ਦੀ ਦੂਰੀ ਤੱਕ ਸੁਣਾਈ ਦਿੱਤਾ। ਇਸ ਧਮਾਕੇ ਤੋਂ ਬਾਅਦ ਇਲਾਕੇ ਵਿੱਚ ਚਾਰੇ ਪਾਸੇ ਮਲਬਾ ਹੀ ਮਲਬਾ ਖਿੱਲਰ ਗਿਆ ਤੇ ਨੁਕਸਾਨੀ ਗਈ ਇਮਾਰਤ ਦੇ ਨੇੜੇ ਸਥਿਤ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ।
ਹਿਊਸਟਨ ਫਾਇਰ ਡਿਪਾਰਟਮੈਂਟ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਧਮਾਕੇ ਤੋਂ ਬਾਅਦ ਇੱਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ। ਸਵੇਰੇ 4:30 ਵਜੇ ਇਸ ਧਮਾਕੇ ਕਾਰਨ ਹੋਰ ਇਮਾਰਤਾਂ ਵੀ ਹਿੱਲ ਗਈਆਂ। ਟਵਿੱਟਰ ਉੱਤੇ ਮਿਲੀਆਂ ਰਿਪੋਰਟਾਂ ਅਨੁਸਾਰ ਧਮਾਕਾ ਪੂਰੇ ਸ਼ਹਿਰ ਵਿੱਚ ਸੁਣਿਆ ਗਿਆ। ਧਮਾਕੇ ਤੋਂ ਬਾਅਦ ਧੂੰਆਂ ਵੀ ਉੱਠਿਆ ਤੇ ਇਲਾਕੇ ਵਿੱਚ ਧੂੰਏਂ ਦਾ ਗੁਬਾਰ ਵੀ ਵੇਖਣ ਨੂੰ ਮਿਲਿਆ।
ਇੰਜ ਲੱਗ ਰਿਹਾ ਸੀ ਕਿ ਇਹ ਧਮਾਕਾ ਇੰਡਸਟਰੀਅਲ ਇਮਾਰਤ ਵਿੱਚ ਹੋਇਆ ਹੋਵੇ ਤੇ ਕਈ ਨੇੜਲੇ ਘਰਾਂ ਨੂੰ ਨਕੁਸਾਨ ਪਹੁੰਚਣ ਦੀ ਖਬਰ ਵੀ ਮਿਲੀ ਹੈ। ਹਿਊਸਟਨ ਪੁਲਿਸ ਵੱਲੋਂ ਕੀਤੇ ਗਏ ਟਵੀਟ ਅਨੁਸਾਰ ਉਹ ਹਾਦਸੇ ਵਾਲੀ ਥਾਂ ਉਤੇ ਪਹੁੰਚ ਕੇ ਮਦਦ ਕਰਨ ਦੀ ਕੋਸਿ਼ਸ਼ ਕਰ ਰਹੇ ਹਨ ਤੇ ਇਲਾਕੇ ਦੀਆਂ ਹੋਰ ਸਟਰੀਟਸ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ