Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਰਣਨੀਤੀ ਉਲੀਕਣ ਲਈ ਅੱਜ ਇੱਕਠੇ ਹੋਣਗੇ ਟੋਰੀਜ਼

January 25, 2020 11:53 PM

ਓਟਵਾ, 24 ਜਨਵਰੀ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਐਂਡਰਿਊ ਸ਼ੀਅਰ ਨੇ ਸੋਮਵਾਰ ਤੋਂ ਸ਼ੁਰੂ ਹੋਣ ਜਾ ਰਹੀ ਪਾਰਲੀਆਮੈਂਟ ਦੀ ਕਾਰਵਾਈ ਤੋਂ ਪਹਿਲਾਂ ਰਣਨੀਤੀ ਉਲੀਕਣ ਲਈ ਆਪਣੇ ਸਾਰੇ ਐਮਪੀਜ਼ ਤੇ ਸੈਨੇਟਰਜ਼ ਨਾਲ ਸ਼ੱੁਕਰਵਾਰ ਨੂੰ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ।
ਕਾਕਸ ਦੀ ਰਟਰੀਟ ਉਸ ਸਮੇਂ ਹੋ ਰਹੀ ਹੈ ਜਦੋਂ ਕਈ ਟੋਰੀਜ਼ ਸ਼ੀਅਰ ਦੀ ਥਾਂ ਲੈਣ ਲਈ ਆਪੋ ਆਪਣੀਆਂ ਰਣਨੀਤੀਆਂ ਘੜ ਰਹੇ ਹਨ। ਇੱਥੇ ਦੱਸਣਾ ਬਣਦਾ ਹੈ ਕਿ ਘੱਟੋ ਘੱਟ ਤਿੰਨ ਮੌਜੂਦਾ ਕੰਜ਼ਰਵੇਟਿਵ ਐਮਪੀਜ਼ ਵੱਲੋਂ ਲੀਡਰਸਿ਼ਪ ਦੌੜ ਲਈ ਕੈਂਪੇਨਜ਼ ਲਾਂਚ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਸਾਬਕਾ ਐਮਪੀ ਪੀਟਰ ਮੈਕੇਅ ਵੱਲੋਂ ਲੀਡਰਸਿ਼ਪ ਦੌੜ ਵਿੱਚ ਹਿੱਸਾ ਲੈਣ ਦੇ ਕੀਤੇ ਐਲਾਨ ਤੋਂ ਬਾਅਦ ਉਨ੍ਹਾਂ ਨੂੰ ਵੀ ਚੁਫੇਰਿਓਂ ਸਮਰਥਨ ਮਿਲ ਰਿਹਾ ਹੈ।
ਪਰ 27 ਜੂਨ ਨੂੰ ਜਦੋਂ ਤੱਕ ਕੰਜ਼ਰਵੇਟਿਵ ਆਪਣਾ ਨਵਾਂ ਆਗੂ ਨਹੀਂ ਚੁਣ ਲੈਂਦੇ ਉਦੋਂ ਤੱਕ ਸ਼ੀਅਰ ਹੀ ਪਾਰਟੀ ਆਗੂ ਬਣੇ ਰਹਿਣਗੇ। ਇਸ ਲਈ ਘੱਟ ਗਿਣਤੀ ਪਾਰਲੀਆਮੈਂਟ ਵਿੱਚ ਹਾਲ ਦੀ ਘੜੀ ਸ਼ੀਅਰ ਨੂੰ ਵਿਰੋਧੀ ਧਿਰ ਦੀਆਂ ਤਰਜੀਹਾਂ ਬਾਰੇ ਰਣਨੀਤੀ ਉਲੀਕਣੀ ਹੋਵੇਗੀ। ਇਹ ਕਿਆਫੇ ਵੀ ਲਾਏ ਜਾ ਰਹੇ ਹਨ ਕਿ ਸ਼ੀਅਰ ਅੱਜ ਆਪਣੇ ਕਾਕਸ ਨੂੰ ਦੱਸਣਗੇ ਕਿ ਲੀਡਰਸਿ਼ਪ ਦੌੜ ਦੇ ਬਾਵਜੂਦ ਉਨ੍ਹਾਂ ਨੂੰ ਇੱਕਜੁੱਟ ਰਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ ਟੋਰੀਜ਼ ਨੂੰ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਵੀ ਆਪਣਾ ਧਿਆਨ ਕੇਂਦਰਿਤ ਰੱਖਣਾ ਹੋਵੇਗਾ।
ਉਨ੍ਹਾਂ ਨੂੰ ਇਹ ਵੀ ਤੈਅ ਕਰਨਾ ਹੋਵੇਗਾ ਕਿ ਉਨ੍ਹਾਂ ਨੇ ਸਰਕਾਰ ਨਾਲ ਰਲ ਕੇ ਕੰਮ ਕਰਨਾ ਹੈ ਜਾਂ ਨਹੀਂ। ਦੂਜੇ ਪਾਸੇ ਲਿਬਰਲਾਂ ਦੇ ਏਜੰਡੇ ਉੱਤੇ ਪਹਿਲੀ ਆਈਟਮ ਹੀ ਨਵੀਂ ਨਾਫਟਾ ਡੀਲ ਦੀ ਪੁਸ਼ਟੀ ਕਰਵਾਉਣਾ ਹੈ। ਇੱਥੇ ਹੀ ਦੋਵਾਂ ਧਿਰਾਂ ਦੀ ਪਰਖ ਹੋ ਜਾਵੇਗੀ। ਪਰ ਲਿਬਰਲਾਂ ਦੀ ਵਿਸ਼ ਲਿਸਟ ਵਿੱਚ ਇੱਕ ਹੋਰ ਮੱੁਦਾ ਮਿਲਟਰੀ ਸਟਾਈਲ ਦੀ ਅਸਾਲਟ ਰਾਈਫਲਾਂ ਉੱਤੇ ਪਾਬੰਦੀ ਲਾਉਣਾ ਹੈ ਤੇ ਇਸ ਮੁੱਦੇ ੳੱੁਤੇ ਸ਼ਾਇਦ ਹੀ ਟੋਰੀਜ਼ ਤੇ ਲਿਬਰਲਾਂ ਦੀ ਰਗ ਰਲੇ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ