Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਬਰੈਂਪਟਨ ਵਿੱਚ ਗੋਲੀ ਚੱਲਣ ਤੋਂ ਬਾਅਦ ਦੋ ਗ੍ਰਿਫਤਾਰ

February 03, 2020 08:28 PM

*ਮਿਲੇ ਪਾਬੰਦੀਸ਼ੁਦਾ ਹਥਿਆਰ ਤੇ ਗੋਲੀ ਸਿੱਕਾ


ਬਰੈਂਪਟਨ, 3 ਫਰਵਰੀ (ਪੋਸਟ ਬਿਊਰੋ) : ਸ਼ਨਿੱਚਰਵਾਰ ਨੂੰ ਸੈਂਟਰਲ ਬਰੈਂਪਟਨ ਪਾਰਕ ਵਿੱਚ ਚੱਲੀ ਗੋਲੀ ਤੋਂ ਕੁਝ ਸਮੇਂ ਬਾਅਦ ਹੀ ਦੋ ਵਿਅਕਤੀਆਂ ਨੂੰ ਪੁਲਿਸ ਨੇ ਕਈ ਹਥਿਆਰ ਰੱਖਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ। ਇਨ੍ਹਾਂ ਵਿਅਕਤੀਆਂ ਕੋਲੋਂ ਹੈਂਡਗੰਨਜ਼, ਅਸਾਲਟ ਰਾਈਫਲਾਂ ਤੇ ਅਸਲਾ ਆਦਿ ਹਾਸਲ ਹੋਇਆ ਹੈ।
ਸ਼ਨਿੱਚਰਵਾਰ ਨੂੰ ਪੀਲ ਰੀਜਨਲ ਪੁਲਿਸ ਨੇ ਆਖਿਆ ਕਿ ਤੜ੍ਹਕੇ 1:37 ਉਤੇ ਮੇਨ ਸਟਰੀਟ ਦੇ ਪੱਛਮ ਵੱਲ ਸਥਿਤ ਇੰਗਲਿਸ਼ ਸਟਰੀਟ ਪਾਰਕ ਵਿੱਚ ਇੱਕ ਪੁਰਸ਼ ਤੇ ਮਹਿਲਾ ਦਾਖਲ ਹੋਏ। ਕੁਝ ਸਮੇਂ ਬਾਅਦ ਹੀ ਉਨ੍ਹਾਂ ਨੂੰ ਪਾਰਕ ਵਿੱਚ ਗੋਲੀ ਚੱਲਣ ਦੀਆਂ ਅਵਾਜ਼ਾਂ ਸੁਣਾਈ ਦਿੱਤੀਆਂ। ਇਸ ਤੋਂ ਬਾਅਦ ਉਹ ਪੁਰਸ਼ ਤੇ ਮਹਿਲਾ ਕਾਰ ਵਿੱਚ ਇਲਾਕੇ ਤੋਂ ਫਰਾਰ ਹੋ ਗਏ।
ਅਧਿਕਾਰੀਆਂ ਨੇ ਕਾਰ ਦਾ ਪਿੱਛਾ ਕੀਤਾ ਤੇ ਬਾਅਦ ਵਿੱਚ ਮਸ਼ਕੂਕ ਪੁਰਸ਼ ਦੇ ਘਰ ਦੀ ਤਲਾਸ਼ੀ ਲਈ। ਉੱਥੋਂ ਉਨ੍ਹਾਂ ਨੂੰ ਕਥਿਤ ਤੌਰ ਉੱਤੇ ਏਆਰ 15 ਅਸਾਲਟ ਰਾਈਫਲ, ਜਿਸ ਦਾ ਬੈਰਲ ਛੋਟਾ ਸੀ, ਦੋ ਹੈਂਡਗੰਨਜ਼, 11 ਮੈਗਜ਼ੀਨਜ਼, 250 ਤੋਂ ਵੀ ਵੱਧ ਗੋਲੀ ਸਿੱਕਾ ਤੇ 3000 ਡਾਲਰ ਦੀ ਕੋਕੀਨ ਬਰਾਮਦ ਹੋਈ। ਇਨ੍ਹਾਂ ਵਿੱਚੋਂ ਦੋ ਹਥਿਆਰ ਛੋਟੇ ਬੈਰਲ ਆਕਾਰ ਕਾਰਨ ਕੈਨੇਡਾ ਵਿੱਚ ਕਾਨੂੰਨੀ ਤੌਰ ਉੱਤੇ ਨਹੀਂ ਖਰੀਦੇ ਜਾ ਸਕਦੇ।
ਜਾਂਚਕਾਰਾਂ ਨੇ ਮਸ਼ਕੂਕਾਂ ਦੀ ਪਛਾਣ ਬਰੈਂਪਟਨ ਦੇ 30 ਸਾਲਾ ਲਿਓਨਲ ਵਿੱਲੀ ਤੇ ਬਰੈਂਪਟਨ ਦੇ ਹੀ 24 ਸਾਲਾ ਸ਼ਮਸ ਬੇਰਾਂਤੂਓ ਵਜੋਂ ਕੀਤੀ ਗਈ ਹੈ। ਦੋਵਾਂ ਨੂੰ 23 ਮਾਮਲਿਆਂ ਵਿੱਚ ਚਾਰਜ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ ਅੰਨ੍ਹੇਵਾਹ ਗੋਲੀਆਂ ਚਲਾਉਣ, ਭਰੀ ਹੋਈ, ਪਾਬੰਦੀਸ਼ੁਦਾ ਜਾਂ ਜਿਸ ਹਥਿਆਰ ਉੱਤੇ ਰੋਕ ਲਾਈ ਗਈ ਹੋਵੇ, ਉਹ ਕੋਲ ਰੱਖਣਾ ਤੇ ਕੋਕੀਨ ਰੱਖਣ ਦੇ ਪੰਜ ਮਾਮਲੇ ਸ਼ਾਮਲ ਹਨ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ