Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਚੀਨ ਤੋਂ ਵਾਪਿਸ ਲਿਆਂਦੇ ਕੈਨੇਡੀਅਨਾਂ ਨੂੰ ਦੋ ਹਫਤਿਆਂ ਲਈ ਰੱਖਿਆ ਜਾਵੇਗਾ ਅਲੱਗ

February 04, 2020 08:56 AM

ਟੋਰਾਂਟੋ, 3 ਫਰਵਰੀ (ਪੋਸਟ ਬਿਊਰੋ) : ਸੈਂਕੜੇ ਦੀ ਗਿਣਤੀ ਵਿੱਚ ਕੈਨੇਡੀਅਨ ਹੁਬੇਈ, ਚੀਨ ਵਿੱਚ ਫੈਡਰਲ ਸਰਕਾਰ ਵੱਲੋਂ ਉਨ੍ਹਾਂ ਨੂੰ ਵਾਪਿਸ ਸੱਦੇ ਜਾਣ ਦੀ ਉਡੀਕ ਕਰ ਰਹੇ ਹਨ ਪਰ ਚੀਨੀ ਅਧਿਕਾਰੀਆਂ ਨੇ ਇਹ ਸਾਫ ਕਰ ਦਿੱਤਾ ਹੈ ਕਿ ਉਹ ਅਜਿਹੇ ਕਿਸੇ ਵੀ ਸ਼ਖਸ ਨੂੰ ਦੇਸ਼ ਛੱਡਣ ਨਹੀਂ ਦੇਣਗੇ ਜਿਸ ਵਿੱਚ ਕੋਰੋਨਾਵਾਇਰਸ ਦੇ ਲੱਛਣ ਨਜ਼ਰ ਆਉਣਗੇ। ਚੀਨ ਨੇ ਕੈਨੇਡੀਅਨ ਪਰਿਵਾਰਾਂ, ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਹਨ, ਨੂੰ ਮਾਪਿਆਂ ਦੇ ਨਾਗਰਿਕਤਾ ਦਰਜੇ ਦੀ ਪਰਵਾਹ ਕੀਤੇ ਬਿਨਾਂ ਵਾਪਿਸ ਜਾਣ ਦੇਣ ਦੀ ਸਹਿਮਤੀ ਦੇ ਦਿੱਤੀ ਹੈ।
ਚੀਨ ਤੋਂ ਪਰਤਣ ਵਾਲੇ ਇਨ੍ਹਾਂ ਕੈਨੇਡੀਅਨਾਂ ਨੂੰ ਟ੍ਰੈਂਟਨ, ਓਨਟਾਰੀਓ ਵਿੱਚ ਕੈਨੇਡੀਅਨ ਸੈਨਾਵਾਂ ਦੇ ਟਿਕਾਣੇ ੳੱੁਤੇ ਰੱਖਿਆ ਜਾਵੇਗਾ। ਉੱਥੇ ਇਨ੍ਹਾਂ ਕੈਨੇਡੀਅਨਾਂ ਨੂੰ 14 ਦਿਨਾਂ ਲਈ ਅਹਿਤਿਆਤਨ ਮੈਡੀਕਲ ਨਿਗਰਾਨੀ ਹੇਠ ਰੱਖਿਆ ਜਾਵੇਗਾ। ਓਨਟਾਰੀਓ ਹੈਲਥ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਪਾਏ ਗਏ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਿੱਚ ਕਮੀ ਦਰਜ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਹੁਬੇਈ ਵਿੱਚ ਮੌਜੂਦ 300 ਕੈਨੇਡੀਅਨਾਂ ਵੱਲੋਂ ਫੈਡਰਲ ਸਰਕਾਰ ਤੋਂ ਉਨ੍ਹਾਂ ਨੂੰ ਉੱਥੋਂ ਕੱਢਣ ਦੀ ਅਪੀਲ ਕੀਤੀ ਗਈ ਸੀ। ਇਨ੍ਹਾਂ ਵਿੱਚੋਂ 280 ਕੋਲ ਕੈਨੇਡੀਅਨ ਪਾਸਪੋਰਟ ਹਨ। ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸ਼ੈਂਪੇਨ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਬ੍ਰੀਫਿੰਗ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਆਖਿਆ ਕਿ ਇਹ ਅੰਕੜਾ ਹੌਲੀ ਹੌਲੀ ਵੱਧ ਗਿਆ ਹੈ ਤੇ ਹੁਣ 500 ਕੈਨੇਡੀਅਨਾਂ ਤੋਂ ਵੱਧ ਇਸ ਖਿੱਤੇ ਵਿੱਚ ਰਜਿਸਟਰਡ ਹੋ ਚੱੁਕੇ ਹਨ।
ਸੈ਼ਂਪੇਨ ਨੇ ਅੱਗੇ ਆਖਿਆ ਕਿ ਅਸੀਂ ਚੀਨੀ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਹ ਪ੍ਰਾਇਮਰੀ ਕੇਅਰਗਿਵਰਜ਼, ਫਿਰ ਭਾਵੇਂ ਉਹ ਕੈਨੇਡੀਅਨ ਨਾਗਰਿਕ ਹੋਣ ਜਾਂ ਨਹੀਂ, ਜਾਂ ਭਾਵੇਂ ਚੀਨੀ ਨਾਗਰਿਕ ਹੋਣ, ਉਨ੍ਹਾਂ ਨੂੰ ਸਬੰਧਤ ਬੱਚੇ ਨਾਲ ਕੈਨੇਡਾ ਭੇਜਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਸਾਨੂੰ ਚੀਨ ਵੱਲੋਂ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਅਜਿਹਾ ਹੀ ਹੋਵੇਗਾ। ਸੈ਼ਂਪੇਨ ਨੇ ਆਖਿਆ ਕਿ ਸਰਕਾਰ ਚੌਵੀ ਘੰਟੇ ਕੈਨੇਡੀਅਨਾਂ ਨੂੰ ਚੀਨ ਵਿੱਚੋਂ ਬਾਹਰ ਲਿਆਉਣ ਲਈ ਤਿਆਰੀ ਕਰ ਰਹੀ ਹੈ ਤੇ ਹੁਣ ਚੀਨ ਵੱਲੋਂ ਇਸ ਲਈ ਫਾਈਨਲ ਮਨਜ਼ੂਰੀ ਮਿਲਣ ਦੀ ਉਡੀਕ ਹੈ।
ਉਨ੍ਹਾਂ ਆਖਿਆ ਕਿ ਚਾਰਟਰਡ ਜਹਾਜ਼ ਹਨੋਈ, ਵੀਅਤਨਾਮ ਖੜ੍ਹਾ ਰਹੇਗਾ, ਜਦਕਿ ਸਰਕਾਰ ਚੀਨੀ ਅਧਿਕਾਰੀਆਂ ਤੋਂ ਵੁਹਾਨ ਵਿੱਚ ਦਾਖਲੇ ਦੀ ਇਜਾਜ਼ਤ ਦੀ ਉਡੀਕ ਕਰੇਗੀ। ਇੱਥੇ ਦੱਸਣਾ ਬਣਦਾ ਹੈ ਕਿ ਇਸ ਸਮੇਂ ਵੁਹਾਨ ਦੀ ਏਅਰਸਪੇਸ ਨੂੰ ਬੰਦ ਕੀਤਾ ਹੋਇਆ ਹੈ। ਉਸ ਸੂਰਤ ਵਿੱਚ ਇੱਕ ਹੋਰ ਜਹਾਜ਼ ਵੀ ਤਿਆਰ ਹੈ ਜੇ ਚੀਨ ਛੱਡਣ ਲਈ ਤਿਆਰ ਕੈਨੇਡੀਅਨ ਇੱਕ ਜਹਾਜ਼ ਵਿੱਚ ਨਹੀਂ ਆ ਸਕਦੇ। ਲੋੜ ਪੈਣ ਉੱਤੇ ਕੈਨੇਡੀਅਨਾਂ ਨੂੰ ਵਾਪਿਸ ਲਿਆਉਣ ਲਈ ਸਰਕਾਰ ਹੋਰਨਾਂ ਦੇਸ਼ਾਂ ਨਾਲ ਵੀ ਗੱਲਬਾਤ ਕਰ ਰਹੀ ਹੈ ਕਿ ਜੇ ਉਨ੍ਹਾਂ ਦੇ ਜਹਾਜ਼ਾਂ ਵਿੱਚ ਕੁੱਝ ਕੁ ਹੋਰ ਕੈਨੇਡੀਅਨਾਂ ਨੂੰ ਲੋੜ ਪੈਣ ਉੱਤੇ ਐਡਜਸਟ ਕੀਤਾ ਜਾ ਸਕੇ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਅਜੇ ਤੱਕ ਕਿਸੇ ਵੀ ਕੈਨੇਡੀਅਨ ਵਿੱਚ ਕੋਰੋਨਾਵਾਇਰਸ ਦੇ ਲੱਛਣ ਨਜ਼ਰ ਨਹੀਂ ਆ ਰਹੇ।
ਕੈਨੇਡਾ ਦੀ ਸਿਹਤ ਮੰਤਰੀ ਪੈਟੀ ਹਾਜ਼ਦੂ ਨੇ ਆਖਿਆ ਕਿ ਸਾਨੂੰ ਇਹ ਗੱਲ ਵੀ ਪਤਾ ਲੱਗੀ ਹੈ ਕਿ ਚੀਨੀ ਅਧਿਕਾਰੀ ਕਿਸੇ ਵੀ ਉਸ ਸ਼ਖਸ ਨੂੰ ਦੇਸ਼ ਤੋਂ ਬਾਹਰ ਭੇਜਣ ਲਈ ਤਿਆਰ ਨਹੀਂ ਹਨ ਜਿਸ ਵਿੱਚ ਕੋਰੋਨਾਵਾਇਰਸ ਦੇ ਲੱਛਣ ਪਾਏ ਗਏ ਹੋਣ। ਕੈਨੇਡਾ ਪਰਤਣ ਵਾਲੇ ਸਾਰੇ ਕੈਨੇਡੀਅਨਾਂ ਨੂੰ ਹੈਲਥ ਸਕਰੀਨਿੰਗ ਪ੍ਰਕਿਰਿਆ ਵਿੱਚੋਂ ਲੰਘਣਾ ਹੋਵੇਗਾ। ਏਅਰਪੋਰਟ ਲਈ ਰਵਾਨਾ ਹੋਣ ਤੋਂ ਪਹਿਲਾਂ ਚੀਨੀ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ ਤੇ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਕੈਨੇਡੀਅਨ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਇਨ੍ਹਾਂ ਯਾਤਰੀਆਂ ਦੇ ਨਾਲ ਜਹਾਜ਼ ਵਿੱਚ ਦੋ ਡਾਕਟਰ ਤੇ ਚਾਰ ਨਰਸਾਂ ਦੀ ਟੀਮ ਰਹੇਗੀ। ਵਾਇਰਸ ਦੇ ਲੱਛਣ ਪਾਏ ਜਾਣ ਉੱਤੇ ਸਬੰਧਤ ਯਾਤਰੀ ਨੂੰ ਵੱਖ ਕਰਕੇ ਮਾਸਕ ਪੁਆ ਦਿੱਤਾ ਜਾਵੇਗਾ। ਰੀਫਿਊਲਿੰਗ ਲਈ ਜਹਾਜ਼ ਵੈਨਕੂਵਰ ਉਤਾਰਿਆ ਜਾਵੇਗਾ, ਅਤੇ ਇਸ ਤਰ੍ਹਾਂ ਦੇ ਲੱਛਣਾਂ ਵਾਲੇ ਵਿਅਕਤੀ ਨੂੰ ਫੌਰੀ ਅਲੱਗ ਥਲੱਗ ਕਰਕੇ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਟ੍ਰੈਂਟਨ ਪਹੁੰਚਣ ਉੱਤੇ ਵੀ ਯਾਤਰੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ