Welcome to Canadian Punjabi Post
Follow us on

12

July 2025
 
ਪੰਜਾਬ

ਅਜਨਾਲਾ ਪਿਓ-ਪੁੱਤ ਦੀ ਬਾਦਲ ਦਲ ਵਿੱਚ ਵਾਪਸੀ ਉੱਤੇ ਢੀਂਡਸਾ ਦਾ ਪ੍ਰਤੀਕਰਮ

February 14, 2020 05:36 AM

ਜਲੰਧਰ, 13 ਫਰਵਰੀ (ਪੋਸਟ ਬਿਊਰੋ)- ਅੱਜ ਵੀਰਵਾਰ ਜਦੋਂ ਅਕਾਲੀ ਦਲ ਨੇ ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਰੈਲੀ ਕਰ ਕੇ ਤਾਕਤ ਦਿਖਾਈ ਤਾਂ ਇਸ ਮੌਕੇ ਅਕਾਲੀ ਦਲ ਤੋਂ ਵੱਖ ਹੋਏ ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਵੀ ਰਣਨੀਤੀ ਉੱਤੇ ਮੰਥਨ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਤੋਂ ਵੱਖ ਹੋਏ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਗੁਰਦੁਆਰਾ ਗੁਰੂ ਤੇਗ ਬਹਾਦਰ ਨੌਵੀਂ ਪਾਤਸ਼ਾਹੀ ਜਲੰਧਰ ਵਿਖੇ ਅੱਜ ਇਕ ਮੀਟਿੰਗ ਕੀਤੀ ਹੈ।
ਇਸ ਮੌਕੇ ਟਕਸਾਲੀ ਅਕਾਲੀ ਦਲ ਦੇ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਡਾ: ਰਤਨ ਸਿੰਘ ਅਜਨਾਲਾ ਵੱਲੋਂ ਬਾਦਲ ਅਕਾਲੀ ਦਲ ਵਿੱਚ ਵਾਪਸੀ ਬਾਰੇ ਪ੍ਰਤੀਕਰਮ ਦੇਂਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਕ-ਅੱਧੇ ਚਲੇ ਜਾਣ ਨਾਲ ਪਾਰਟੀ ਨੂੰ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਅੱਜ ਮਜੀਠੀਆ ਨੂੰ ਭਰਾ ਦੱਸਣ ਵਾਲਾ ਅਮਰਪਾਲ ਸਿੰਘ ਬੋਨੀ ਪਹਿਲਾਂ ਮਜੀਠੀਆ ਨੂੰ ਨਸ਼ੇ ਦਾ ਵਪਾਰੀ ਆਖਦਾ ਸੀ। ਆਪਣੇ ਆਪ ਨੂੰ ਬਾਗੀ ਕਹੇ ਜਾਣ ਬਾਰੇ ਸਵਾਲ ਉੱਤੇ ਢੀਂਡਸਾ ਨੇ ਕਿਹਾ ਕਿ ਅਸੀਂ ਬਾਗੀ ਨਹੀਂ, ਅਸਲੀ ਅਕਾਲੀ ਹਾਂ ਅਤੇ ਅਕਾਲੀ ਦਲ ਟਕਸਾਲੀ ਦੀ ਸੋਚ ਪੰਜਾਬ ਅਤੇ ਪੰਥ ਲਈ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਉੱਤੇ ਅੱਜ ਇਸ ਮੀਟਿੰਗ ਵਿੱਚ ਟਕਸਾਲੀ ਅਕਾਲੀਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਿਵੇਂ ਗੁਰਦੁਆਰਿਆਂ ਤੋਂ ਮਹੰਤਾਂ ਨੂੰ ਕੱਢਿਆ ਗਿਆ ਸੀ, ਇਸ ਵਾਰੀ ਉਸੇ ਤਰ੍ਹਾਂ ਬਾਦਲ ਪਰਿਵਾਰ ਕੱਢਿਆ ਜਾਵੇਗਾ ਤੇ ਬਾਦਲਾਂ ਨੂੰ ਗੁਰੂਘਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਾਹਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਦੀਆਂ ਗੋਲਕਾਂ ਉੱਤੇ ਸੱਪ ਬਣ ਕੇ ਬੈਠੇ ਹੋਏ ਇਸ ਟੋਲੇ ਨੂੰ ਹਟਾਉਣਾ ਹੈ, ਕਿਉਂਕਿ ਇਨ੍ਹਾਂ ਨੇ ਪੰਜਾਬ ਦਾ ਬਹੁਤ ਨੁਕਸਾਨ ਕੀਤਾ ਹੈ।
ਆਪਣੇ ਬਾਰੇ ਜਾਅਲੀ ਟਕਸਾਲੀ ਦੇ ਸਵਾਲ ਦੇ ਜਵਾਬ ਵਿੱਚ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਿਨ੍ਹਾਂ ਨੇ ਮੋਰਚਿਆਂ ਵਿੱਚ 10-10 ਸਾਲ ਕੈਦਾਂ ਕੱਟੀਆਂ ਹਨ, ਉਹ ਜਾਅਲੀ ਹੋ ਗਏ, ਕੀ ਸਿਰਫ ਬਾਦਲ ਦਲ ਹੀ ਅਸਲ ਅਕਾਲੀ ਦਲ ਹੈ? ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਇਹ ਕਹਿਣ ਉੱਤੇ ਸ਼ਰਮ ਕਰਨੀ ਚਾਹੀਦੀ ਹੈ। ਦਿੱਲੀ ਦੀਆਂ ਚੋਣਾਂ ਵਿੱਚ ਅਕਾਲੀ ਦਲ ਵੱਲੋਂ ਭਾਜਪਾ ਨੂੰ ਸਮਰਥਨ ਦੇਣ ਬਾਰੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਇਨ੍ਹਾਂ ਖਤਮ ਹੀ ਕਰ ਦਿੱਤਾ ਹੈ। ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੇੜੀਆਂ ਲੈ ਕੇ ਭਾਜਪਾ ਦੇ ਪੈਰਾਂ ਵਿੱਚ ਰੁਲਦਾ ਫਿਰਦਾ ਹੈ। ਉਨ੍ਹਾਂ ਕਿਹਾ ਕਿ ਸਿਰਫ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਬਾਦਲ ਪਰਿਵਾਰ ਨੇ ਇਹ ਸਭ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ