Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਅਜਨਾਲਾ ਪਿਤਾ-ਪੁੱਤਰ ਟਕਸਾਲੀਆਂ ਨੂੰ ਛੱਡ ਕੇ ਫਿਰ ਬਾਦਲਾਂ ਦੀ ਬੱਸ ਵਿੱਚ ਜਾ ਚੜ੍ਹੇ

February 14, 2020 07:30 AM

* ਵੱਡੇ ਬਾਦਲ ਵੱਲੋਂ ਕੈਪਟਨ ਨੂੰ ਚੈਲਿੰਜ, ਵਾਅਦੇ ਪੂਰੇ ਕਰੋ ਜਾਂ ਗੱਦੀ ਛੱਡੋ

ਰਾਜਾਸਾਂਸੀ, 13 ਫਰਵਰੀ, (ਪੋਸਟ ਬਿਊਰੋ)- ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਧੜੱਲੇਦਾਰ ਜਿੱਤ ਹੁੰਦੇ ਸਾਰ ਹੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਮਜ਼ਬੂਤੀ ਕਰਨ ਲਈੰ ਅਚਾਨਕ ਸਾਬਕਾ ਪਾਰਲੀਮੈਂਟ ਮੈਂਬਰ ਡਾਕਟਰ ਰਤਨ ਸਿੰਘ ਅਜਨਾਲਾ ਤੇ ਉਸ ਦੇ ਸਾਬਕਾ ਵਿਧਾਇਕ ਪੁੱਤਰ ਅਮਰਪਾਲ ਸਿੰਘ ਬੋਨੀ ਨੂੰ ਆਪਣੇ ਵੱਲ ਖਿੱਚ ਲਿਆ ਹੈ। ਉਨ੍ਹਾਂ ਨੂੰ ਲੈਣ ਲਈ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਘਰ ਪਹੁੰਚੇ ਅਤੇ ਕੁਝ ਦੇਰ ਗੱਲਬਾਤ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਡਾਕਟਰ ਰਤਨ ਸਿੰਘ ਅਜਨਾਲਾ ਤੇ ਅਮਰਪਾਲ ਸਿੰਘ ਬੋਨੀ ਨੂੰ ਸਿਰੋਪਾ ਦੇ ਕੇ ਸਨਮਾਨਿਤ ਕਰਦੇ ਹੋਏ ਅਕਾਲੀ ਦਲ ਵਿੱਚ ਦੁਬਾਰਾ ਸ਼ਾਮਲ ਕਰਨ ਦਾ ਐਲਾਨ ਕਰ ਦਿੱਤਾ।
ਇਸ ਤੋਂ ਬਾਅਦ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਨਾਲ ਲੈ ਕੇ ਸੁਖਬੀਰ ਸਿੰਘ ਬਾਦਲ ਰਾਜਾਸਾਂਸੀ ਵਿੱਚ ਹੋ ਰਹੀ ਅਕਾਲੀ ਰੈਲੀ ਵਿੱਚ ਪਹੁੰਚੇ। ਡਾਕਟਰ ਰਤਨ ਸਿੰਘ ਅਜਨਾਲਾ ਅਕਾਲੀ ਦਲ ਵਿੱਚ ਸ਼ਾਮਲ ਹੋਏ, ਪਰ ਅਕਾਲੀ ਦਲ ਦੀ ਰੈਲੀ ਵਿੱਚ ਨਹੀਂ ਗਏ। ਇਸ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਨੇ ਗੋਲਮੋਲ ਜਵਾਬ ਦਿੱਤਾ ਕਿ ਸੁਖਬੀਰ ਸਿੰਘ ਉਨ੍ਹਾਂ ਦਾ ਹਾਲਚਾਲ ਪੁੱਛਣ ਆਏ ਸਨ। ਦੂਸਰੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ ਖ਼ੁਸ਼ੀ ਹੈ ਕਿ ਅਜਨਾਲਾ ਪਰਿਵਾਰ ਫਿਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ ਹੈ। ਵਰਨਣ ਯੋਗ ਹੈ ਕਿ ਅਕਾਲੀ ਦਲ ਨਾਲ ਅਜਨਾਲਾ ਪਰਿਵਾਰ ਦਾ ਮੁੜ ਕੇ ਜੁੜਨਾ ਟਕਸਾਲੀ ਆਗੂਆਂ ਲਈ ਵੱਡਾ ਝਟਕਾ ਮੰਨਿਆ ਗਿਆ ਹੈ। ਅਕਾਲੀ ਆਗੂਆਂ ਵਿੱਚੋਂ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਅਕਾਲੀ ਦਲ ਟਕਸਾਲੀ ਬਣਾਉਣ ਵੇਲੇ ਸਾਬਕਾ ਪਾਰਲੀਮੈਂਟ ਮੈਂਬਰ ਡਾਕਟਰ ਰਤਨ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਾਬਕਾ ਵਿਧਾਇਕ ਪੁੱਤਰ ਅਮਰਪਾਲ ਸਿੰਘ ਬੋਨੀ ਸਣੇ ਸੀਨੀਅਰ ਆਗੂਆਂ ਦੀ ਮਹੱਤਵ ਪੂਰਨ ਭੂਮਿਕਾ ਸੀ ਅਤੇ ਕਦੇ ਵੀ ਪਿੱਛੇ ਮੁੜਨ ਦੇ ਐਲਾਨ ਕਰਦੇ ਰਹੇ ਸਨ।
ਅਜਨਾਲਾ ਪਿਤਾ-ਪੁੱਤਰ ਦੀ ਵਾਪਸੀ ਦੇ ਬਾਅਦ ਅੱਜ ਰਾਜਾਸਾਂਸੀ ਵਿੱਚ ਹੋਈ ਰੈਲੀ ਵਿੱਚ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਚੋਣਾਂ ਸਮੇਂ ਕਾਂਗਰਸ ਨੇ ਜਨਤਾ ਨਾਲ ਕਈ ਵਾਅਦੇ ਕੀਤੇ ਸਨ, ਪਰ ਪੂਰੇ ਨਹੀਂ ਕੀਤੇ। ਉਨ੍ਹਾ ਸਟੇਜ ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਿਆ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੋ ਜਾਂ ਗੱਦੀ ਛੱਡ ਦਿਓ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਉੱਤੇ ਹੱਥ ਰੱਖ ਕੇ ਝੂਠ ਬੋਲਿਆ ਤੇ ਕਈ ਵਾਅਦੇ ਕੀਤੇ ਸਨ, ਪਰ ਉਹ ਇਕ ਵੀ ਵਾਅਦਾ ਗਿਣਾ ਦੇਵੇ, ਜੋ ਉਸ ਨੇ ਪੂਰਾ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਵਾਅਦਾ ਖ਼ਿਲਾਫ਼ੀ ਕਰਨ ਵਾਲਿਆਂ ਖਿਲਾਫ਼ ਕਾਨੂੰਨ ਬਣਨਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ