Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਲਾਹੌਰ ਦੇ ਐੱਸ ਐੱਸ ਪੀ ਅਤੇ ਸਾਬਕਾ ਅਟਾਰਨੀ ਜਨਰਲ ਅਗਵਾ

February 14, 2020 07:32 AM

ਲਾਹੌਰ, 13 ਫਰਵਰੀ, (ਪੋਸਟ ਬਿਊਰੋ)- ਪਾਕਿਸਤਾਨੀ ਪੰਜਾਬ ਵਿਚ ਲਾਹੌਰ ਸ਼ਹਿਰ ਦੇ ਐੱਸ ਐੱਸ ਪੀ ਮੁਫਖਾਰ ਅਦੀਲ ਅਤੇ ਸਾਬਕਾ ਅਟਾਰਨੀ ਜਨਰਲ ਸ਼ਾਹਬਾਜ਼ ਅਹਿਮਦ ਨੂੰ ਅਗਵਾ ਕਰ ਲਿਆ ਗਿਆ ਹੈ। ਪੁਲਿਸ ਕੇਸ ਦੀ ਜਾਂਚ ਕਰ ਰਹੀ ਹੈ, ਪ੍ਰੰਤੂ ਦੋਵਾਂ ਦਾ ਅਜੇ ਤਕ ਕੋਈ ਸੁਰਾਗ ਨਹੀਂ ਲੱਗ ਸਕਿਆ।
ਨਿਊਜ਼ ਇੰਟਰਨੈਸ਼ਨਲ ਅਖ਼ਬਾਰ ਵਿੱਚ ਵੀਰਵਾਰ ਨੂੰ ਛਪੀ ਖ਼ਬਰ ਅਨੁਸਾਰ ਜਿ਼ਲਾ ਲਾਹੌਰ ਪੁਲਸ ਦੇ ਐੱਸ ਐੱਸ ਪੀ ਅਦੀਲ ਅਤੇ ਸ਼ਾਹਬਾਜ਼ ਦੋਸਤ ਸਨ। ਪਿਛਲੇ ਹਫ਼ਤੇ ਸ਼ੱਕੀ ਹਾਲਾਤ ਵਿਚ ਕੁਝ ਅਣਪਛਾਤੇ ਲੋਕਾਂ ਨੇ ਇਨ੍ਹਾਂ ਦੋ ਜਣਿਆਂ ਨੂੰ ਅਗਵਾ ਕਰ ਲਿਆ। ਪੰਜਾਬ ਸੂਬੇ ਦੇ ਆਈ ਜੀ ਸ਼ੋਏਬ ਦਸਤਗੀਰ ਨੇ ਕੇਸ ਦੀ ਉੱਚ ਪੱਧਰੀ ਜਾਂਚ ਦਾ ਆਦੇਸ਼ ਦਿੱਤਾ ਹੈ। ਲਾਹੌਰ ਸ਼ਹਿਰ ਦੇ ਜੌਹਰ ਟਾਊਨ ਅਤੇ ਨਸੀਰਾਬਾਦ ਥਾਣਿਆਂ ਵਿਚ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਇਸ ਬਾਰੇ ਥਾਣਾ ਨਸੀਰਾਬਾਦ ਵਿੱਚ ਦਰਜ ਕੀਤੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਸ਼ਾਹਬਾਜ਼ ਸੱਤ ਫਰਵਰੀ ਨੂੰ ਆਪਣੇ ਦਫ਼ਤਰ ਤੋਂ ਨਿਕਲਣ ਪਿੱਛੋਂ ਨਜ਼ਰ ਨਹੀਂ ਆਏ। ਇਸੇ ਦਿਨ ਐੱਸ ਐੱਸ ਪੀ ਦੇ ਲਾਪਤਾ ਹੋਣ ਦੀ ਖ਼ਬਰ ਵੀ ਆਈ ਸੀ ਤੇ ਉਨ੍ਹਾਂ ਦੀ ਪਤਨੀ ਨੇ ਜੌਹਰ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਹੈ। ਅਦੀਲ ਦੀ ਸਰਕਾਰੀ ਗੱਡੀ ਇਕ ਸ਼ਾਪਿੰਗ ਮਾਲ ਦੇ ਬਾਹਰੋਂ ਮਿਲੀ ਹੈ। ਦੋਵਾਂ ਦੇ ਮੋਬਾਈਲ ਫੋਨ ਵੀ ਬੰਦ ਹਨ। ਪੁਲਿਸ ਸੂਤਰਾਂ ਮੁਤਾਬਕ ਅਦੀਲ ਪਿਛਲੇ ਕੁਝ ਦਿਨਾਂ ਤੋਂ ਕਿਸੇ ਕੇਸ ਦੀ ਗੁਪਤ ਜਾਂਚ ਕਰ ਰਹੇ ਸਨ। ਸਾਲ 2008 ਵਿਚ ਪੁਲਿਸ ਵਿੱਚ ਆਉਣ ਵਾਲੇ ਅਦੀਲ ਤੇ ਸ਼ਾਹਬਾਜ਼ ਚੰਗੇ ਦੋਸਤ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ