Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਦਿੱਲੀ ਵਿੱਚ ਭਾਜਪਾ ਦੇ ਮੈਂਬਰ 62 ਲੱਖ, ਵੋਟ ਸੀ ਸਿਰਫ 35 ਲੱਖ

February 15, 2020 12:17 AM

ਨਵੀਂ ਦਿੱਲੀ, 14 ਫਰਵਰੀ (ਪੋਸਟ ਬਿਊਰੋ)- ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਉਮੀਦ ਮੁਤਾਬਕ ਬਹੁਮਤ ਨਾ ਮਿਲਣ ਦਾ ਕਾਰਨ ਜਾਂ ਭਾਜਪਾ ਦੇ ਆਪਣੇ ਮੈਂਬਰਾਂ ਵੱਲੋਂ ਪਾਰਟੀ ਨਾਲ ਧੋਖਾ ਕਰਨਾ ਹੈ ਜਾਂ ਪਾਰਟੀ ਦਾ ਵੱਡੀ ਪੱਧਰ ਉਤੇ ਮੈਂਬਰ ਬਣਾਉਣ ਦਾ ਦਾਅਵਾ ਝੂਠਾ ਹੈ। ਅਸਲ ਵਿੱਚ ਭਾਜਪਾ ਪ੍ਰਦੇਸ਼ ਸੰਗਠਨ ਵਿੱਚ ਮੈਂਬਰਾਂ ਦੀ ਗਿਣਤੀ ਲਗਭਗ 62 ਲੱਖ ਹੈ, ਪਰ ਭਾਜਪਾ ਨੂੰ ਮੁਸ਼ਕਲ ਨਾਲ 35 ਲੱਖ ਦੇ ਕਰੀਬ ਮਿਲੇ ਅਤੇ ਪਾਰਟੀ ਦੀਆਂ ਕੁੱਲ ਵੋਟਾਂ ਅਤੇ ਮਿਲੀਆਂ ਵੋਟਾਂ ਵਿੱਚ ਲਗਭਗ 27 ਲੱਖ ਦਾ ਫਰਕ ਹੈ। ਭਾਜਪਾ ਦੀ ਹਾਰ ਦਾ ਫਰਕ 14 ਲੱਖ ਵੋਟਾਂ ਦਾ ਹੈ।
ਇਸ ਦਾ ਭਾਵ ਇਹ ਹੈ ਕਿ ਦਿੱਲੀ ਵਿੱਚ ਹਾਰ ਦੇ ਫਰਕ ਤੋਂ ਲਗਭਗ ਦੁੱਗਣੇ ਭਾਜਪਾ ਮੈਂਬਰਾਂ ਨੇ ਹੀ ਪਾਰਟੀ ਦਾ ਸਾਥ ਨਹੀਂ ਦਿੱਤਾ। ਇਨ੍ਹਾਂ ਅੰਕੜਿਆਂ ਤੋਂ ਸਾਫ ਹੈ ਕਿ ਭਾਜਪਾ ਆਪਣੇ ਮੈਂਬਰਾਂ ਨੂੰ ਹੀ ਸੰਭਾਲ ਨਹੀਂ ਸਕੀ। ਵੱਡੇ ਪੱਧਰ Ḕਤੇ ਮੈਂਬਰੀ ਦੀ ਮੁਹਿੰਮ ਚਲਾਉਣ ਵਾਲੀ ਭਾਜਪਾ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੋਣ ਦਾ ਦਾਅਵਾ ਕਰਦੀ ਹੈ। 2014 ਵਿੱਚ ਕੇਂਦਰ ਵਿੱਚ ਸੱਤਾ ਪ੍ਰਾਪਤ ਕਰਨ ਦੇ ਬਾਅਦ ਤੋਂ ਹੀ ਭਾਜਪਾ ਨੇ ਆਪਣੇ ਕੇਡਰ ਨੂੰ ਮਜ਼ਬੂਤ ਕਰਨ ਵੱਲ ਖਾਸ ਧਿਆਨ ਦਿੱਤਾ ਹੈ। ਆਧੁਨਿਕ ਤਕਨੀਕੀ ਸਾਧਨਾਂ ਦੀ ਵਰਤੋਂ ਕਰ ਕੇ ਲੋਕਾਂ ਨੂੰ ਵੱਡੀ ਪੱਧਰ Ḕਤੇ ਪਾਰਟੀ ਨਾਲ ਜੋੜਿਆ ਵੀ ਸੀ। ਇਸ ਦੇ ਨਾਲ ਮੈਂਬਰਾਂ ਲਈ ਜ਼ਿਲਿਆਂ ਤੋਂ ਲੈ ਕੇ ਵਾਰਡ ਪੱਧਰ ਤੱਕ ਸਿਖਲਾਈ ਪ੍ਰੋਗਰਾਮ ਵੀ ਚਲਾਏ ਗਏ। 2019 ਦੀਆਂ ਪਾਰਲੀਮੈਂਟ ਚੋਣਾਂ ਪਿੱਛੋਂ ਭਾਜਪਾ ਵੱਲੋਂ ਚਲਾਈ ਮੈਂਬਰੀ ਮੁਹਿੰਮ ਹੇਠ ਦਿੱਲੀ ਵਿੱਚ ਪਾਰਟੀ ਦੇ ਮੈਂਬਰਾਂ ਦੀ ਗਿਣਤੀ 62 ਲੱਖ ਤੋਂ ਟੱਪ ਜਾਣ ਦਾ ਦਾਅਵਾ ਕੀਤਾ ਗਿਆ ਸੀ। ਹਾਰ ਦੇ ਫਰਕ ਤੋਂ ਦੁੱਗਣੇ ਭਾਜਪਾ ਮੈਂਬਰ ਆਮ ਆਦਮੀ ਪਾਰਟੀ ਦੀ ਹਨੇਰੀ ਵਿੱਚ ਉਡ ਗਏ। ਭਾਜਪਾ ਦੇ ਸੂਬਾ ਪ੍ਰਧਾਨ ਮਨੋਜ ਤਿਵਾੜੀ ਬੇਸ਼ੱਕ ਵੋਟ ਫੀਸਦੀ ਵਧਣ ਨੂੰ ਨੈਤਿਕ ਜਿੱਤ ਮੰਨ ਰਹੇ ਹਨ, ਪਰ ਅੰਕੜਿਆਂ ਦੇ ਆਧਾਰ Ḕਤੇ ਵੇਖਿਆ ਜਾਵੇ ਤਾਂ ਭਾਜਪਾ ਆਪਣੇ ਹੀ ਮੈਂਬਰਾਂ ਨੂੰ ਨਹੀਂ ਸੰਭਾਲ ਸਕੀ ਤੇ ਆਮ ਆਦਮੀ ਪਾਰਟੀ ਨੇ ਸੰਨ੍ਹ ਲਾ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ 1731 ਗੈਰ ਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਦਾ ਐਲਾਨ ਕੀਤਾ ਸੀ। ਭਾਜਪਾ ਨੇ ਮੁੱਦੇ ਨੂੰ ਕੈਸ਼ ਕਰਨ ਲਈ ਇਹ ਮੰਨ ਕੇ ਚੱਲ ਰਹੀ ਸੀ ਕਿ ਏਥੇ ਰਹਿਣ ਵਾਲੇ ਚਾਲੀ ਲੱਖ ਪਰਵਾਰਾਂ ਦੀਆਂ ਵੋਟਾਂ ਸਾਨੂੰ ਜ਼ਰੂਰ ਮਿਲਣਗੀਆਂ, ਪਰ ਉਨ੍ਹਾਂ ਦੀਆਂ ਵੋਟਾਂ ਦਾ ਵਿਸ਼ਲੇਸ਼ਣ ਕਰਨ Ḕਤੇ ਹਾਲਾਤ ਕੁਝ ਹੋਰ ਨਜ਼ਰ ਆਉਂਦੇ ਹਨ। ਭਾਜਪਾ ਨੂੰ ਇਸ ਵਰਗ ਤੋਂ ਵੀ ਉਮੀਦ ਮੁਤਾਬਕ ਹਮਾਇਤ ਨਹੀਂ ਮਿਲੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ