Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਸੇਬ ਨਾਲ ਦਿਲ ਦਾ ਰੋਗ ਅਤੇ ਕੈਂਸਰ ਦੂਰ ਹੋਵੇਗਾ

February 15, 2020 12:25 AM

ਵਾਸ਼ਿੰਗਟਨ, 14 ਫਰਵਰੀ (ਪੋਸਟ ਬਿਊਰੋ)- ਇੱਕ ਕਹਾਵਤ ਹੈ, 'ਐਨ ਐਪਲ ਏ ਡੇ, ਕੀਪਸ ਦਿ ਡਾਕਟਰ ਅਵੇਅ', ਭਾਵ ਇੱਕ ਸੇਬ ਰੋਜ਼ ਖਾਣ ਨਾਲ ਤੁਸੀਂ ਡਾਕਟਰ ਤੋਂ ਦੂਰ ਰਹੋਗੇ। ਸਿਹਤ ਲਈ ਸੇਬ ਸਭ ਤੋਂ ਚੰਗਾ ਫਲ ਮੰਨਿਆ ਜਾਂਦਾ ਹੈ। ਖੋਜਕਾਰ ਵੀ ਇਸ ਪੁਰਾਣੀ ਕਹਾਵਤ ਨੂੰ ਸੱਚ ਮੰਨਦੇ ਹਨ। ਉਨ੍ਹਾਂ ਨੂੰ ਇੱਕ ਖੋਜ Ḕਚ ਪਤਾ ਲੱਗਾ ਹੈ ਕਿ ਹਰ ਰੋਜ਼ ਇੱਕ ਸੇਬ ਖਾਣ ਨਾਲ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਨੂੰ ਦੂਰ ਕੀਤਾ ਜਾ ਸਕਦਾ ਹੈ।
ਖੋਜਕਾਰਾਂ ਨੇ ਪਾਇਆ ਕਿ ਜੋ ਲੋਕ ਵੱਧ ਫਲੇਵੋਨੋਈਡਸ ਯੁਕਤ ਖੁਰਾਕ ਪਦਾਰਥ ਖਾਂਦੇ ਹਨ ਉਨ੍ਹਾਂ ਵਿੱਚ ਖਤਰਨਾਕ ਬਿਮਾਰੀਆਂ ਹੋਣ ਦੀ ਸੰਭਾਵਨਾ ਘੱਟ ਹੁੰਦੀ ਹੈ। ਖੋਜਕਾਰਾਂ ਨੇ ਕਿਹਾ ਕਿ ਇੱਕ ਸੇਬ, ਸੰਤਰਾ, ਬ੍ਰੋਕਲੀ ਦਾ ਹਿੱਸਾ ਅਤੇ ਮੁੱਠੀ ਭਰ ਬਲੂਬੇਰੀ ਖਾਣ ਨਾਲ ਵਿਅਕਤੀ ਨੂੰ ਕੁੱਲ 500 ਮਿਲੀਗਰਾਮ ਫਲੇਵੋਨੋਈਡਸ ਫਰਾਪਤ ਹੁੰਦਾ ਹੈ। ਇਹ ਸੋਜ ਨੂੰ ਘੱਟ ਕਰਨ Ḕਚ ਮਦਦਗਾਰ ਹੈ। ਨੈਸ਼ਨਲ ਕੈਂਸਰ ਇੰਸਟੀਚਿਊਟ ਦੇ ਅਨੁਸਾਰ ਸੋਜਿਸ਼ ਦੇ ਕਾਰਨ ਡੀ ਐਨ ਏ ਨੂੰ ਨੁਕਸਾਨ ਪਹੁੰਚਦਾ ਹੈ। ਖੋਜ ਦੀ ਮੁੱਖ ਲੇਖਕ ਡਾਕਟਰ ਨਿਕੋਲਾ ਬੋਨਡੋਨਨੋ ਨੇ ਕਿਹਾ, ਇਹ ਨਤੀਜਾ ਮਹੱਤਵ ਪੂਰਨ ਹੈ ਕਿਉਕਿ ਇਹ ਫਲੋਵੋਨਾਈਡ ਯੁਕਤ ਪਦਾਰਥਾਂ ਦੇ ਸੇਵਨ ਨੂੰ ਬੜ੍ਹਾਵਾ ਦੇ ਕੇ ਕੈਂਸਰ ਅਤੇ ਦਿਲ ਦੇ ਰੋਗ ਨੂੰ ਰੋਕਣ ਦੀ ਸਮਰੱਥਾ ਦੇ ਬਾਰੇ ਸਮਝਦੇ ਨਹੀਂ। ਆਸਟਰੇਲੀਆ ਦੀ ਐਡਿਥ ਕੋਵਾਨ ਯੂਨੀਵਰਸਿਟੀ ਦੇ ਖੋਜਕਾਰਾਂ ਨੇ 53 ਹਜ਼ਾਰ ਤੋਂ ਵੱਧ ਲੋਕਾਂ ਦੇ ਖਾਣ ਪੀਣ ਬਾਰੇ ਜਾਂਚ ਕੀਤੀ ਅਤੇ 23 ਸਾਲ ਤੱਕ ਉਨ੍ਹਾਂ Ḕਤੇ ਨਜ਼ਰ ਰੱਖੀ। ਉਨ੍ਹਾਂ ਨੇ ਪਾਇਆ ਕਿ 500 ਮਿਲੀਗਰਾਮ ਐਂਟੀਆਕਸੀਡੈਂਟ ਭਾਵ ਫਲੇਵੋਨੋਈਡਸ ਵਰਤਣ ਵਾਲੇ ਲੋਕਾਂ Ḕਚ ਕੈਂਸਰ ਅਤੇ ਦਿਲ ਸੰਬੰਧੀ ਬਿਮਾਰੀਆਂ ਨਾਲ ਮੌਤ ਦਾ ਖਤਰਾ ਇੱਕ ਦਿਨ ਘੱਟ ਹੋ ਗਿਆ। ਫਲੇਵੋਨਈਡਸ ਕੁਦਰਤੀ ਪਦਾਰਥਾਂ ਦਾ ਇੱਕ ਸਮੂਹ ਹੈ, ਜੋ ਫਲ, ਸਬਜ਼ੀਆਂ ਅਤੇ ਅਨਾਜਾਂ Ḕਚ ਪਾਇਆ ਜਾਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ