Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਫਰੀਦਕੋਟ ਦੇ ਜ਼ਿਲਾ ਟਰਾਂਸਪੋਰਟ ਅਫਸਰ ਦੇ ਖਿਲਾਫ ਕਰੋੜਾਂ ਦੇ ਭ੍ਰਿਸ਼ਟਾਚਾਰ ਦਾ ਕੇਸ ਦਰਜ

February 17, 2020 01:35 AM

ਫਰੀਦਕੋਟ, 16 ਫਰਵਰੀ (ਪੋਸਟ ਬਿਊਰੋ)- ਜਿ਼ਲਾ ਟਰਾਂਸਪੋਰਟ ਅਫਸਰ (ਡੀ ਟੀ ਓ) ਫਰੀਦਕੋਟ ਨੂੰ ਦੇ ਖਿਲਾਫ ਪੰਜਾਬ ਪੁਲਸ ਨੇ ਉਸ ਜਾਅਲੀ ਡਰਾਈਵਿੰਗ ਲਾਇਸੈਂਸ ਤੇ ਜਾਅਲੀ ਦਸਤਾਵੇਜ਼ ਤਿਆਰ ਕਰਨ ਦਾ ਦੋਸ਼ੀ ਮੰਨ ਕੇ ਕੇਸ ਦਰਜ ਕੀਤਾ ਹੈ। ਇਸ ਕੇਸ ਮੁਤਾਬਕ ਜ਼ਿਲਾ ਟਰਾਂਸਪੋਰਟ ਵਿਭਾਗ ਉੱਤੇ ਪੰਜਾਬ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦਾ ਦੋਸ਼ ਹੈ, ਜਿਸ ਦੀ ਅਗਲੀ ਕਾਰਵਾਈ ਸ਼ੁਰੂ ਹੋ ਗਈ ਹੈ।
ਪਤਾ ਲੱਗਾ ਹੈ ਕਿ ਇਹ ਕੇਸ ਜ਼ਿਲਾ ਸੰਗਰੂਰ ਦੀ ਲੌਂਗੋਵਾਲ ਪੁਲਸ ਨੇ ਦਰਜ ਕੀਤਾ ਅਤੇ ਇਸ ਵਿੱਚ ਫਰੀਦਕੋਟ ਦੇ ਡੀ ਟੀ ਓ ਨੂੰ ਨਾਮਜ਼ਦ ਕੀਤਾ ਹੈ। ਪੁਲਸ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਸ ਜ਼ਿਲਾ ਟਰਾਂਸਪੋਰਟ ਅਫਸਰ ਵੱਲੋਂ ਜਾਰੀ ਕੀਤੇ 500 ਦੇ ਕਰੀਬ ਡਰਾਈਵਿੰਗ ਲਾਇਸੈਂਸ ਜਾਅਲੀ ਨਿਕਲੇ ਸਨ, ਜਿਹੜੇ 50 ਹਜ਼ਾਰ ਰੁਪਏ ਪ੍ਰਤੀ ਲਾਇਸੈਂਸ ਦੇ ਹਿਸਾਬ ਬਣਾ ਕੇ ਦਿੱਤੇ ਗਏ ਸਨ। ਇਹ ਵੀ ਦੱਸਿਆ ਗਿਆ ਹੈ ਕਿ ਡੀ ਟੀ ਓ ਵਿਰੁੱਧ ਕੇਸ ਦਰਜ ਕੀਤੇ ਜਾਣ ਪਿੱਛੋਂ ਉਸ ਨੇ ਗ੍ਰਿਫਤਾਰੀ ਤੋਂ ਬਚਣ ਲਈ ਕਾਨੂੰਨੀ ਦਾਅ ਵਰਤਣੇ ਸ਼ੁਰੂ ਕਰ ਦਿੱਤੇ ਹਨ। ਇਸ ਵਿਭਾਗ ਵਿੱਚ ਲਗਜ਼ਰੀ ਗੱਡੀਆਂ ਦੇ ਟੈਕਸ ਭਰਵਾਉਣ 'ਚ ਵੱਡੀ ਘਪਲੇਬਾਜ਼ੀ ਹੋਈ ਪਤਾ ਲੱਗੀ ਹੈ। ਰੌਲਾ ਪੈਣ ਉੱਤੇ ਜ਼ਿਲਾ ਟਰਾਂਸਪੋਰਟ ਵਿਭਾਗ ਵੱਲੋਂ ਇਨ੍ਹਾਂ ਗੱਡੀਆਂ ਦੀ ਰਜਿਸਟਰੇਸ਼ਨ ਰੱਦ ਕਰਨ ਦੀ ਖਬਰ ਹੈ। ਜ਼ਿਲਾ ਟਰਾਂਸਪੋਰਟ ਦਫਤਰ ਦਾ ਘਪਲਾ ਪਤਾ ਲੱਗਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਾਰੇ ਕੇਸ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਦੇ ਦਿੱਤੇ ਸਨ। ਇਸ ਘਪਲੇ ਵਿੱਚ ਕੁਝ ਏਜੰਟਾਂ ਦੀ ਵੀ ਸ਼ਮੂਲੀਅਤ ਦੱਸੀ ਗਈ ਹੈ। ਕੇਸ ਦਰਜ ਹੋਣ ਪਿੱਛੋਂ ਇੱਕ ਏਜੰਟ ਵਿਦੇਸ਼ ਭੱਜ ਗਿਆ ਦੱਸਿਆ ਜਾਂਦਾ ਹੈ। ਜਾਂਚ ਅਧਿਕਾਰੀ ਡੀ ਐੱਸ ਪੀ ਮੋਹਿਤ ਕੁਮਾਰ ਨੇ ਜ਼ਿਲਾ ਟਰਾਂਸਪੋਰਟ ਅਫਸਰ ਦੀ ਇਸ ਮਾਮਲੇ ਵਿੱਚ ਨਾਮਜ਼ਦ ਹੋਣ ਦੀ ਪੁਸ਼ਟੀ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ