Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸੀ ਪੀ ਆਈ ਅਤੇ ਆਰ ਜੇ ਡੀ ਕਾਰਕੁਨਾਂ ਨੇ ਅੰਬੇਦਕਰ ਦਾ ਬੁੱਤ ਗੰਗਾ ਜਲ ਨਾਲ ‘ਸ਼ੁੱਧ’ ਕੀਤਾ

February 17, 2020 01:46 AM

* ਭਾਜਪਾ ਆਗੂ ਗਿਰੀਰਾਜ ਸਿੰਘ ਨੇ ਬੁੱਤ 'ਤੇ ਫੁੱਲ ਮਾਲਾ ਪਾਈ ਸੀ

ਬੇਗੂਸਰਾਏ (ਬਿਹਾਰ), 16 ਫਰਵਰੀ (ਪੋਸਟ ਬਿਊਰੋ)- ਕੱਟੜ ਹਿੰਦੂਤਵ ਲਈ ਜਾਣੇ ਜਾਂਦੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਥਾਨਕ ਪਾਰਲੀਮੈਂਟ ਮੈਂਬਰ ਗਿਰੀਜਾ ਸਿੰਘ ਵੱਲੋਂ ਭੀਮ ਰਾਓ ਅੰਬੇਦਕਰ ਦਾ ਬੁੱਤ ‘ਅਸ਼ੁੱਧ' ਕੀਤੇ ਜਾਣ ਮਗਰੋਂ ਸੀ ਪੀ ਆਈ (ਭਾਰਤੀ ਕਮਿਊਨਿਸਟ ਪਾਰਟੀ) ਅਤੇ ਰਾਸ਼ਟਰੀ ਜਨਤਾ ਦਲ (ਆਰ ਜੇ ਡੀ) ਦੇ ਕੁਝ ਕਾਰਕੁਨਾਂ ਨੇ ਬੁੱਤ ਨੂੰ ਗੰਗਾ ਜਲ ਨਾਲ ਨੁਹਾ ਕੇ ਸ਼ੁੱਧ ਕੀਤਾ। ਇਹ ਘਟਨਾ ਜ਼ਿਲੇ ਦੇ ਬਲੀਆ ਬਲਾਕ ਦੇ ਅੰਬੇਡਕਰ ਪਾਰਕ ਵਿੱਚ ਵਾਪਰੀ, ਜਿੱਥੇ ਗਿਰੀਰਾਜ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਬੁੱਤ 'ਤੇ ਫੁੱਲ ਮਾਲਾਵਾਂ ਪਾਈਆਂ ਗਈਆਂ ਸਨ।
ਗਿਰੀਰਾਜ ਸਿੰਘ ਨਾਗਰਿਕਤਾ ਸੋਧ ਐਕਟ ਦੇ ਹੱਕ ਵਿੱਚ ਰੱਖੀ ਰੈਲੀ ਵਿੱਚ ਜਾਣ ਤੋਂ ਪਹਿਲਾਂ ਇਥੇ ਰੁਕੇ ਅਤੇ ਬੁੱਤ ਨੂੰ ਹਾਰ ਪਹਿਨਾਏ ਸਨ, ਜਿਸ ਤੋਂ 24 ਘੰਟਿਆਂ ਬਾਅਦ ਸੀ ਪੀ ਆਈ ਦੇ ਸਥਾਨਕ ਆਗੂ ਸਨੋਜ ਸਰੋਜ ਅਤੇ ਆਰ ਜੇ ਡੀ ਦੇ ਵਿਕਾਸ ਪਾਸਵਾਨ ਅਤੇ ਰੂਪ ਨਾਰਾਇਣ ਪਾਸਵਾਨ ਪਵਿੱਤਰ ਜਲ ਦੀ ਬਾਲਟੀ ਭਰ ਕੇ ਲਿਆਏ ਅਤੇ ਬੁੱਤ 'ਤੇ ਗੰਗਾਜਲ ਛਿੜਕ ਕੇ ‘ਜੈ ਭੀਮ’ ਦਾ ਉਚਾਰਨ ਕਰਨ ਲੱਗੇ। ਇਨ੍ਹਾਂ ਨੇ ਇਸ ਪ੍ਰੋਗਰਾਮ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਹੈ, ਜਿਸ ਵਿੱਚ ਇਹ ਕਹਿ ਰਹੇ ਹਨ ਕਿ ਗਿਰੀਰਾਜ ਸਿੰਘ ਨੇ ਕੱਲ੍ਹ ਇਥੇ ਆ ਕੇ ਵਾਤਾਵਰਣ ਗੰਦਾ ਕਰ ਦਿੱਤਾ ਅਤੇ ਉਸ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਬਲੀਆ ਮਿੰਨੀ ਪਾਕਿਸਤਾਨ ਬਣ ਗਿਆ ਹੈ। ਕੇਂਦਰੀ ਮੰਤਰੀ ਉਤੇ ਮਨੂਵਾਦ ਦਾ ਸਮਰਥਕ ਹੋਣ ਦੇ ਦੋਸ਼ ਲਾ ਕੇ ਉਨ੍ਹਾਂ ਕਿਹਾ ਕਿ ਅੰਬੇਡਕਰ ਨੇ ਜਿਨ੍ਹਾਂ ਕੁਰੀਤੀਆਂ ਵਿਰੁੱਧ ਲੜਾਈ ਲੜੀ ਸੀ, ਗਿਰੀਰਾਜ ਸਿੰਘ ਨੇ ਉਨ੍ਹਾਂ ਕੁਰੀਤੀਆਂ ਦਾ ਸਮਰਥਨ ਕੀਤਾ ਤੇ ਉਨ੍ਹਾਂ ਨੇ ਬੁੱਤ ਉੱਤੇ ਫੁੱਲ ਮਾਲਾਵਾਂ ਪਾ ਕੇ ਅਸ਼ੁੱਧ ਕੀਤਾ ਹੈ।
ਇਸ ਬਾਰੇ ਭਾਜਪਾ ਦੇ ਜ਼ਿਲਾ ਪ੍ਰਧਾਨ ਰਾਜ ਕਿਸ਼ੋਰ ਸਿੰਘ ਨੇ ਦੋਸ਼ ਲਾਇਆ ਕਿ ਇਹ ਲੋਕ ਸੀ ਏ ਏ ਦਾ ਵਿਰੋਧ ਕਰਨ ਦੇ ਨਾਂਅ ਉਤੇ ਅਜਿਹਾ ਮਾਹੌਲ ਪੈਦਾ ਕਰ ਰਹੇ ਹਨ ਕਿ ਇਸ ਨੇ 1947 ਦੇ ਵੰਡ ਤੋਂ ਪਹਿਲਾਂ ਦੇ ਰੌਲੇ ਦੀ ਯਾਦ ਦਿਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼