Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਕੈਨੇਡਾ

ਮਾਲ ਦੇ ਬਾਹਰ ਚੱਲੀ ਗੋਲੀ ਵਿੱਚ ਦੋ ਜ਼ਖ਼ਮੀ

February 18, 2020 06:59 AM

ਟੋਰਾਂਟੋ, 17 ਫਰਵਰੀ (ਪੋਸਟ ਬਿਊਰੋ) : ਐਤਵਾਰ ਰਾਤ ਨੂੰ ਥੌਰਨਹਿੱਲ ਮਾਲ ਦੇ ਬਾਹਰ ਗੋਲੀਆਂ ਚਲਾਉਣ ਵਾਲੇ ਨਕਾਬਪੋਸ਼ ਵਿਅਕਤੀ ਦੀ ਯੌਰਕ ਰੀਜਨਲ ਪੁਲਿਸ ਤੇਜ਼ੀ ਨਾਲ ਭਾਲ ਕਰ ਰਹੀ ਹੈ। ਇਸ ਗੋਲੀਕਾਂਡ ਵਿੱਚ 17 ਅਤੇ 30 ਸਾਲਾ ਵਿਅਕਤੀ ਜ਼ਖ਼ਮੀ ਹੋ ਗਏ।
ਗੋਲੀਆਂ ਚੱਲਣ ਦੀ ਰਿਪੋਰਟ ਮਿਲਣ ਤੋਂ ਠੀਕ ਪਹਿਲਾਂ ਰਾਤੀਂ 9:00 ਵਜੇ ਬਾਥਰਸਟ ਤੇ ਸੈਂਟਰ ਸਟਰੀਟਸ ਉੱਤੇ ਸਥਿਤ ਪ੍ਰੌਮੇਨੇਡ ਮਾਲ ਦੇ ਪਾਰਕਿੰਗ ਲੌਟ ਵਿੱਚ ਐਮਰਜੰਸੀ ਅਮਲੇ ਨੂੰ ਸੱਦਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਉੱਤੇ ਪਹੁੰਚਣ ਉੱਤੇ ਉਨ੍ਹਾਂ ਇੱਕ ਜ਼ਖ਼ਮੀ ਵਿਅਕਤੀ ਨੂੰ ਗ੍ਰੇਅ ਰੰਗ ਦੀ ਸੇਡਾਨ ਦੇ ਅੰਦਰ ਪਾਇਆ ਤੇ ਦੂਜਾ ਵਿਅਕਤੀ ਉਨ੍ਹਾਂ ਨੂੰ ਗੱਡੀ ਦੇ ਬਾਹਰ ਮਿਲਿਆ।
ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ ਉੱਤੇ ਇੱਕ ਚਸ਼ਮਦੀਦ ਨੇ ਦੱਸਿਆ ਕਿ ਉਹ ਚਿੱਟੇ ਰੰਗ ਦੇ ਟੋਅ ਟਰੱਕ ਵਿੱਚ ਸੀ, ਜਿਸ ਉੱਤੇ ਯੂਨਾਈਟਿਡ ਟੋਇੰਗ ਦਾ ਲੋਗੋ ਲੱਗਿਆ ਹੋਇਆ ਸੀ। ਉਸ ਦੇ ਨਾਲ ਨਵਾਂ ਡਰਾਈਵਰ ਸੀ, ਜਿਸ ਨਾਲ ਉਹ ਟਰੇਨਿੰਗ ਕਰ ਰਿਹਾ ਸੀ ਜਦੋਂ ਉਹ ਕੰਪਨੀ ਦੇ ਮਾਲਕ ਨਾਲ ਮੁਲਾਕਾਤ ਕਰਨ ਲਈ ਪਾਰਕਿੰਗ ਲੌਟ ਵਿੱਚ ਪਹੁੰਚੇ। ਦੋ ਵਿਅਕਤੀ ਟੋਅ ਟਰੱਕ ਵਿਚੋਂ ਨਿਕਲੇ ਤੇ ਸੇਡਾਨ ਕੋਲ ਪਹੁੰਚੇ, ਐਨੇ ਨੂੰ ਹੀ ਇੱਕ ਗੋਲੀ ਸੇਡਾਨ ਦੇ ਅੰਦਰ ਬੈਠੇ ਵਿਅਕਤੀ ਨੂੰ ਲੱਗੀ ਤੇ ਦੂਜੀ ਨਵੇਂ ਟੋਅ ਟਰੱਕ ਡਰਾਈਵਰ ਨੂੰ ਲਗੀ।
ਚਸ਼ਮਦੀਦ ਨੇ ਦੱਸਿਆ ਕਿ ਬੰਦੂਕਧਾਰੀ ਹੋਰ ਗੋਲੀਆਂ ਚਲਾਉਣੀਆਂ ਚਾਹੁੰਦਾ ਸੀ ਪਰ ਉਸ ਕੋਲ ਗੋਲੀਆਂ ਮੱੁਕ ਗਈਆਂ। ਚਸ਼ਮਦੀਦ ਨੇ ਦਸਿਆ ਕਿ ਇਹ ਸਭ ਇੱਕ ਸਾਲ ਤੋਂ ਚੱਲ ਰਹੀ ਟੋਅ ਟਰਕ ਜੰਗ ਨਾਲ ਸਬੰਧਤ ਹੈ। ਸੇਡਾਨ ਦੇ ਦਰਵਾਜ਼ੇ ਟੱੁਟ ਕੇ ਮੌਕੇ ੳੱੁਤੇ ਹੀ ਰਹਿ ਗਏ, ਜਿਨ੍ਹਾਂ ਵਿੱਚੋਂ ਇੱਕ ਉੱਤੇ ਖੂਨ ਦੇ ਧੱਬੇ ਸਾਫ ਨਜ਼ਰ ਆ ਰਹੇ ਸਨ। ਇਸ ਵਾਰਦਾਤ ਸਮੇਂ ਮਾਲ ਬੰਦ ਸੀ। ਪੁਲਿਸ ਅਨੁਸਾਰ ਮਸ਼ਕੂਕ ਨੇ ਮਾਸਕ ਪਾਇਆ ਹੋਇਆ ਸੀ ਤੇ ਉਸ ਨੂੰ ਆਖਰੀ ਵਾਰੀ ਪੈਦਲ ਹੀ ਉੱਥੋਂ ਫਰਾਰ ਹੁੰਦਿਆਂ ਵੇਖਿਆ ਗਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ