Welcome to Canadian Punjabi Post
Follow us on

03

July 2025
 
ਕੈਨੇਡਾ

ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਸਤੀਫੇ ਦਾ ਐਲਾਨ

February 18, 2020 07:00 AM

ਟੋਰਾਂਟੋ, 17 ਫਰਵਰੀ (ਪੋਸਟ ਬਿਊਰੋ) : ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੇ ਪ੍ਰੀਮੀਅਰ ਡਵਾਈਟ ਬਾਲ ਵੱਲੋਂ ਅਚਾਨਕ ਹੀ ਆਪਣਾ ਅਹੁਦਾ ਛੱਡਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਉਹ ਹੁਣ ਬਹੁਤਾ ਸਮਾਂ ਆਪਣੇ ਪਰਿਵਾਰ ਨਾਲ ਗੁਜ਼ਾਰਨਾ ਚਾਹੁੰਦੇ ਹਨ।
ਇੱਕ ਵੀਡੀਓ ਬਿਆਨ ਵਿੱਚ ਉਨ੍ਹਾਂ ਆਖਿਆ ਕਿ ਉਹ ਆਪਣੇ ਹਲਕਾ ਵਾਸੀਆਂ ਨੂੰ ਧੰਨਵਾਦ ਦੇਣਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਆਖਿਆ ਕਿ ਉਨ੍ਹਾਂ ਹਮੇਸ਼ਾਂ ਆਪਣੀ ਪ੍ਰੋਵਿੰਸ ਦੇ ਵਾਸੀਆਂ ਦੇ ਬਿਹਤਰ ਹਿਤਾਂ ਲਈ ਹੀ ਕੰਮ ਕੀਤਾ। ਪਰ ਹੁਣ ਸਿਆਸਤ ਨੂੰ ਅਲਵਿਦਾ ਆਖਣ ਦਾ ਸਮਾਂ ਆ ਗਿਆ ਹੈ। ਹੁਣ ਡੀਅਰ ਲੇਕ ਸਥਿਤ ਆਪਣੇ ਪਰਿਵਾਰ ਤੇ ਦੋਸਤਾਂ ਨਾਲ ਵੱਧ ਤੋਂ ਵੱਧ ਸਮਾਂ ਗੁਜ਼ਾਰਨ ਤੇ ਪ੍ਰਾਈਵੇਟ ਜਿ਼ੰਦਗੀ ਗੁਜ਼ਾਰਨ ਦਾ ਸਮਾਂ ਆ ਗਿਆ ਹੈ।
ਬਾਲ ਨੇ ਅੱਗੇ ਆਖਿਆ ਕਿ ਉਨ੍ਹਾਂ ਪ੍ਰੋਵਿੰਸ਼ੀਅਲ ਲਿਬਰਲ ਪਾਰਟੀ ਦੇ ਪ੍ਰੈਜ਼ੀਡੈਂਟ ਨੂੰ ਵੀ ਜਲਦ ਤੋਂ ਜਲਦ ਉਨ੍ਹਾਂ ਦਾ ਬਦਲ ਤਲਾਸ਼ਣ ਲਈ ਆਖ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇੱਕ ਦਹਾਕੇ ਤੱਕ ਸਰਗਰਮ ਸਿਆਸੀ ਜਿੰ਼ਦਗੀ ਜਿਊਣ, ਅੱਠ ਸਾਲਾਂ ਤੱਕ ਲਿਬਰਲ ਆਗੂ ਰਹਿਣ ਤੇ ਪ੍ਰੀਮੀਅਰ ਵਜੋਂ ਪੰਜ ਸਾਲ ਬਿਤਾਉਣ ਤੋਂ ਬਾਅਦ ਹੁਣ ਜਾ ਕੇ ਉਨ੍ਹਾਂ ਨੂੰ ਸਿਆਸਤ ਨੂੰ ਅਲਵਿਦਾ ਆਖਣ ਦਾ ਮਨ ਕਰ ਰਿਹਾ ਹੈ। ਉਨ੍ਹਾਂ ਆਖਿਆ ਕਿ ਲੀਡਰਸਿ਼ਪ ਦੌੜ ਨਵੇਂ ਆਈਡੀਆਜ਼ ਤੇ ਨਜ਼ਰੀਆ ਲਿਆਵੇਗੀ।
ਬਾਲ ਨੇ ਆਖਿਆ ਕਿ ਉਹ ਨਿਊਫਾਊਂਡਲੈਂਡ ਐਂਡ ਲੈਬਰਾਡੌਰ ਹਾਊਸ ਆਫ ਅਸੈਂਬਲੀ ਵਿੱਚ ਡਿਸਟ੍ਰਿਕਟ ਆਫ ਹੰਬਰ-ਗ੍ਰੌਸ ਮੌਰਨ ਦੀ ਨੁਮਾਇੰਦਗੀ ਕਰਨੀ ਜਾਰੀ ਰੱਖਣਗੇ। ਨਵਾਂ ਆਗੂ ਚੁਣੇ ਜਾਣ ਤੱਕ ਉਨ੍ਹਾਂ ਪ੍ਰੀਮੀਅਰ ਦੀ ਭੂਮਿਕਾ ਨਿਭਾਉਣੀ ਜਾਰੀ ਰੱਖਣ ਦਾ ਵੀ ਭਰੋਸਾ ਦਿਵਾਇਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ