Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਕਾਂਗਰਸ ਵਿਧਾਇਕਾਂ ਵਿੱਚ ਸਰਕਾਰ ਦੀ ਬੇਹਰਕਤੀ ਵਿਰੁੱਧ ਰੋਹ ਦੇ ਪ੍ਰਗਟਾਵੇ ਵਧਣ ਲੱਗੇ

February 18, 2020 07:46 AM

* ਵਿਧਾਇਕ ਪਰਗਟ ਸਿੰਘ ਵੱਲੋਂ ਮੁੱਖ ਮੰਤਰੀ ਵੱਲ ਪੱਤਰ

ਜਲੰਧਰ, 17 ਫਰਵਰੀ (ਪੋਸਟ ਬਿਊਰੋ)- ਪੰਜਾਬ ਵਿੱਚ ਕਾਂਗਰਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਤਿੰਨ ਸਾਲਾ ਰਾਜ ਬਾਰੇ ਕਾਂਗਰਸ ਵਿਧਾਇਕ ਦਲ ਵਿੱਚ ਬਾਗੀ ਸੁਰਾਂ ਹੋਰ ਤੇਜ਼ ਹੋ ਰਹੀਆਂ ਹਨ। ਇਸ ਵਾਰ ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਖਾਸ ਕਰ ਕੇ ਮੁੱਖ ਮੰਤਰੀ ਦੀ ਭਰੋਸੇਯੋਗਤਾ ਨੂੰ ਖੋਰਾ ਲੱਗਣ ਬਾਰੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਤਿੱਖੇ ਸਵਾਲ ਕੀਤੇ ਹਨ। ਪੰਜਾਬੀ ਵਿੱਚ ਲਿਖੇ ਚਾਰ ਸਫਿਆਂ ਦੇ ਪੱਤਰ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਵਾਅਦੇ ਮੁਤਾਬਕ ਰਾਜ ਵਿੱਚ ਨਸ਼ਿਆਂ ਦਾ ਵਹਿਣ ਅਸੀਂ ਰੋਕ ਨਹੀਂ ਸਕੇ ਅਤੇ ਭਿ੍ਰਸ਼ਟਾਚਾਰ ਨੂੰ ਰੋਕ ਲਾਉਣ ਅਤੇ ਰੇਤ, ਟਰਾਂਸਪੋਰਟ ਤੇ ਸ਼ਰਾਬ ਮਾਫੀਏ ਉਪਰ ਸ਼ਿਕੰਜਾ ਕੱਸਣ ਦੀ ਗੱਲ ਸ਼ੁਰੂ ਹੀ ਨਹੀਂ ਹੋ ਸਕੀ।
ਪਰਗਟ ਸਿੰਘ ਨੇ ਧਿਆਨ ਦਿਵਾਇਆ ਹੈ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਅਨਾਜ ਖਰੀਦ ਵਿੱਚੋਂ 31 ਹਜ਼ਾਰ ਕਰੋੜ ਰੁਪਏ ਦੇ ਘਪਲੇ ਨੂੰ ਕਰਜ਼ੇ 'ਚ ਬਦਲਣ ਦੀ ਜਾਂਚ ਬਾਰੇ ਵੀ ਅਮਲ ਹੋਣਾ ਅਜੇ ਬਾਕੀ ਹੈ। ਉਨ੍ਹਾ ਕਿਹਾ ਕਿ ਨਿੱਜੀ ਬਿਜਲੀ ਕੰਪਨੀਆਂ ਨਾਲ ਹੋਏ ਸਮਝੌਤਿਆਂ ਬਾਰੇ ਵੱਡੇ ਦੋਸ਼ਾਂ ਬਾਰੇ ਚੁੱਪ ਧਾਰੀ ਗਈ ਹੈ। ਉਨ੍ਹਾਂ ਨੇ ਲਿਖਿਆ ਕਿ 77 ਸੀਟਾਂ ਜਿਤਾ ਕੇ ਤੁਹਾਡੀ ਸਰਕਾਰ ਬਣਾਉਣ ਵਾਲੇ ਪੰਜਾਬ ਦੇ ਲੋਕ ਇਸ ਵਕਤ ਤੁਹਾਡੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਰਹੇ ਹਨ। ਇਹੀ ਨਹੀਂ, ਉਨ੍ਹਾਂ ਲਿਖਿਆ ਹੈ ਕਿ ਕਾਂਗਰਸ ਸਰਕਾਰ ਬਣਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਨੇ ਸਭ ਤੋਂ ਵੱਧ ਹਿੱਸਾ ਪਾਇਆ ਸੀ। ਉਨ੍ਹਾਂ ਸਵਾਲ ਕੀਤਾ ਹੈ ਕਿ ਬੇਅਦਬੀ ਦੇ ਮੁਜਰਮਾਂ ਅਤੇ ਜ਼ੁਲਮ ਕਰਨ ਵਾਲੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸਾਡੀ ਸਰਕਾਰ ਦੇ ਯਤਨ ਲੋਕ ਮਨਾਂ ਵਿੱਚ ਸ਼ੱਕ ਦੇ ਘੇਰੇ ਵਿੱਚ ਕਿਉਂ ਆ ਰਹੇ ਹਨ?
ਕਾਫੀ ਸਖਤ ਲਹਿਜ਼ੇ ਵਿੱਚ ਲਿਖੇ ਗਏ ਇਸ ਪੱਤਰ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਮੈਂ ਤੁਹਾਨੂੰ ਨਿੱਜੀ ਹੈਸੀਅਤ 'ਚ ਪੱਤਰ ਲਿਖ ਰਿਹਾ ਹਾਂ, ਕਿਉਂਕਿ ਮੈਨੂੰ ਪੰਜਾਬ ਨਾਲ ਪਿਆਰ ਤੇ ਤੁਹਾਡੇ ਲਈ ਸਤਿਕਾਰ ਹੈ। ਚੋਣਾਂ ਸਮੇਂ ਦੇ ਵਾਅਦਿਆਂ ਬਾਰੇ ਪਰਗਟ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਚਲਨ ਨੂੰ ਕੋਈ ਠੱਲ੍ਹ ਨਹੀਂ ਪਈ। ਬਾਦਲ-ਰਾਜ ਸਮੇਂ ਖਜ਼ਾਨਾ ਲੁੱਟਣ ਲਈ ਰੱਖੀਆਂ ਚੋਰ-ਮੋਰੀਆਂ ਬੰਦ ਕਰਨ ਵੱਲ ਧਿਆਨ ਕੇਂਦਰਤ ਨਹੀਂ ਕੀਤਾ ਗਿਆ। ਉਨ੍ਹਾਂ ਲਿਖਿਆ ਕਿ ਰੇਤੇ ਤੋਂ ਪੈਸੇ ਬਹੁਤ ਕਮਾਇਆ ਜਾ ਰਿਹਾ ਹੈ, ਪਰ ਇਹ ਸਰਕਾਰ ਦਾ ਖਜ਼ਾਨਾ ਭਰਨ ਦੀ ਥਾਂ ਨਿੱਜੀ ਹੱਥਾਂ ਵਿੱਚ ਜਾ ਰਿਹਾ ਹੈ। ਇਹੀ ਨਹੀਂ, ਉਨ੍ਹਾਂ ਲਿਖਿਆ ਕਿ ਸੋਚਣ ਵਾਲੀ ਗੱਲ ਹੈ ਕਿ ਸ਼ਰਾਬ ਦੀ ਖਪਤ ਵਿੱਚ ਅਸੀਂ ਦੇਸ਼ ਦੇ ਮੋਹਰੀ ਰਾਜਾਂ ਵਿੱਚੋਂ ਮੰਨੇ ਜਾਂਦੇ ਹਾਂ, ਪਰ ਆਮਦਨ ਦੇ ਪੱਖ ਤੋਂ ਫਾਡੀਆਂ ਦੀ ਕਤਾਰ ਵਿੱਚ ਕਿਉਂ ਖਲੋਤੇ ਹਾਂ। ਉਨ੍ਹਾਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸਮੇਂ ਟਰਾਂਸਪੋਰਟ ਤੋਂ ਬਾਦਲਾਂ ਦਾ ਕਬਜ਼ਾ ਟੁੱਟਣ ਦੀ ਥਾਂ ਜਲੰਧਰ-ਦਿੱਲੀ ਹਵਾਈ ਅੱਡਾ ਰੂਟ ਉੱਤੇ ਇੱਕ ਅਧਿਕਾਰ ਹੋ ਜਾਣ ਬਾਰੇ ਕਿਹਾ ਕਿ ਟਰਾਂਸਪੋਰਟ ਮਹਿਕਮੇ ਦੇ ਅਫਸਰਾਂ ਨੂੰ ਬੁਲਾ ਕੇ ਪੁੱਛੋ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਚੰਡੀਗੜ੍ਹ ਨੂੰ ਮੁਨਾਫੇ ਵਾਲੇ ਰੂਟਾਂ 'ਤੇ ਕਿਸ ਦੀਆਂ ਬੱਸਾਂ ਦਾ ਰਾਜ ਹੈ?
ਪਰਗਟ ਸਿੰਘ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਪਹਿਲੇ ਕਾਰਜਕਾਲ ਵਿੱਚ ਤੁਸੀਂ ਭਿ੍ਰਸ਼ਟਾਚਾਰੀਆਂ ਨੂੰ ਸੀਖਾਂ ਪਿੱਛੇ ਹੀ ਨਹੀਂ ਸੀ ਦਿੱਤਾ, ਸਗੋਂ ਵੱਡੇ ਸਿਆਸਤਦਾਨਾਂ ਨੂੰ ਜੇਲ੍ਹ ਭੇਜਣ ਦੀ ਹਿੰਮਤ ਤੇ ਦਲੇਰੀ ਦਿਖਾਈ ਸੀ, ਪਰ ਇਸ ਵਾਰੀ ਸੱਤਾ ਸੰਭਾਲਣ ਤੋਂ ਬਾਅਦ ਹਜ਼ਾਰਾਂ ਕਰੋੜ ਦੇ ਸਿੰਚਾਈ ਵਿਭਾਗ ਤੇ ਮੰਡੀ ਬੋਰਡ ਦੇ ਘੁਟਾਲੇ ਸਾਹਮਣੇ ਆਏ ਤਾਂ ਇਨ੍ਹਾਂ ਕੇਸਾਂ 'ਚ ਗ੍ਰਿਫਤਾਰ ਸਿੰਚਾਈ ਵਿਭਾਗ ਦੇ ਠੇਕੇਦਾਰ ਗੁਰਿੰਦਰ ਸਿੰਘ ਅਤੇ ਮੰਡੀ ਬੋਰਡ ਦੇ ਨਿਗਰਾਨ ਇੰਜੀਨੀਅਰ ਵੱਲੋਂ ਕੀਤੇ ਗਏ ਖੁਲਾਸਿਆਂ ਉਪਰ ਕਿਉਂ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਲੋਕ ਪੁੱਛਦੇ ਹਨ ਕਿ ਇੱਕ ਠੇਕੇਦਾਰ ਤੇ ਇੰਜੀਨੀਅਰ ਹੀ ਇੰਨੇ ਵੱਡੇ ਘੋਟਾਲੇ ਕਰ ਗਏ, ਕੀ ਉਨ੍ਹਾਂ ਪਿੱਛੇ ਵੱਡੇ ਸਿਆਸਤਦਾਨਾਂ ਤੇ ਅਫਸਰਾਂ ਦਾ ਕੋਈ ਅਸ਼ੀਰਵਾਦ ਨਹੀਂ ਸੀ। ਉਨ੍ਹਾਂ ਕਿਹਾ ਹੈ ਕਿ ਉਕਤ ਦੋਵਾਂ ਦੋਸ਼ੀਆਂ ਨੇ ਪੁਛਗਿੱਛ ਦੌਰਾਨ ਵੱਡੇ ਲੋਕਾਂ ਬਾਰੇ ਅਹਿਮ ਖੁਲਾਸੇ ਕੀਤੇ ਤੇ ਕਈਆਂ ਦੇ ਨਾਂਅ ਵੀ ਲਏ ਸਨ, ਪਰ ਉਨ੍ਹਾਂ ਬਾਰੇ ਅੱਗੇ ਜਾਂਚ ਜਾਂ ਕਾਰਵਾਈ ਨਹੀਂ ਹੋਈ। ਉਨ੍ਹਾਂ ਪੁੱਛਿਆ ਹੈ ਕਿ ਉਕਤ ਖੁਲਾਸਿਆਂ ਬਾਰੇ ਵਿਜੀਲੈਂਸ ਨੇ ਠੇਕੇਦਾਰ ਤੇ ਇੰਜੀਨੀਅਰ ਦੇ ਬਿਆਨਾਂ ਦੀ ਕਦੇ ਪੁਸ਼ਟੀ ਨਹੀਂ ਕੀਤੀ ਗਈ ਤੇ ਨਾ ਜਾਂਚ ਅੱਗੇ ਤੋਰੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਅਤੇ ਪਾਰਟੀ ਦੀ ਵੱਡੀ ਬਦਨਾਮੀ ਹੋਈ ਹੈ।
ਇਸ ਦੇ ਨਾਲ ਹੀ ਪਰਗਟ ਸਿੰਘ ਨੇ ਸੰਗਰੂਰ ਦੇ ਤਤਕਾਲੀ ਐਸ ਐਸ ਪੀ ਨੂੰ ਸੌਂਪੀ ਫਿਰੌਤੀ ਕਾਂਡ ਦੀ ਜਾਂਚ ਅਤੇ ਫਰੀਦਕੋਟ ਦੇ ਇੱਕ ਪੁਲਸ ਅਫਸਰ ਵੱਲੋਂ ਇੱਕ ਗੈਂਗਸਟਰ ਦੀ ਮਾਤਾ ਤੋਂ 23 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਕੇਸ ਵਿਜੀਲੈਂਸ ਕੋਲ ਜਾਣ ਦਾ ਸਵਾਲ ਵੀ ਉਠਾਇਆ ਤੇ ਕਿਹਾ ਕਿ ਡਰੱਗ ਮਾਮਲੇ ਵਿੱਚ ਫੜੇ ਇੰਸਪੈਕਟਰ ਇੰਦਰਜੀਤ ਸਿੰਘ ਵਾਲੀ ਜਾਂਚ ਵੀ ਅੱਗੇ ਨਹੀਂ ਤੋਰੀ ਗਈ। ਉਨ੍ਹਾਂ ਇਹ ਵੀ ਲਿਖਿਆ ਕਿ ਮੈਂ ਸਿਆਸੀ ਬਦਲਾਖੋਰੀ ਦੇ ਹੱਕ ਵਿੱਚ ਨਹੀਂ, ਪਰ ਖਜ਼ਾਨਾ ਲੁੱਟਣ ਖਿਲਾਫ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਨਹੀਂ ਕਿਹਾ ਜਾ ਸਕਦਾ ਤੇ ਇਸ ਦਲੀਲ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ