Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਬੁੱਢਾ ਕੇਸ ਵਿੱਚ ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸੰਬੰਧਾਂ ਦਾ ਖੁਲਾਸਾ

February 18, 2020 07:49 AM

ਚੰਡੀਗੜ੍ਹ, 17 ਫਰਵਰੀ (ਪੋਸਟ ਬਿਊਰੋ)- ਪੰਜਾਬ ਪੁਲਸ ਵੱਲੋਂ ਖਤਰਨਾਕ ਗੈਂਗਸਟਰ ਬੁੱਢਾ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਜਗਦੀਪ ਸਿੰਘ ਉਰਫ ਜੱਗਾ (ਬਿੱਲਾ) ਅਤੇ ਗੁਰਵਿੰਦਰ ਸਿੰਘ (ਪਹਿਲਵਾਨ) ਦੇ ਪਾਕਿਸਤਾਨ ਨਾਲ ਸੰਬੰਧ ਸਾਹਮਣੇ ਆਏ ਹਨ। ਪੁਲਸ ਦੇ ਬੁਲਾਰੇ ਅਨੁਸਾਰ ਦੋਵਾਂ ਤੋਂ ਪਾਕਿਸਤਾਨ ਦੇ ਸਿਮ ਕਾਰਡ ਬਰਾਮਦ ਕੀਤੇ ਗਏ ਹਨ ਅਤੇ ਦੋਵੇਂ ਪਿੰਡ ਕੋਟ ਧਰਮ ਚੰਦ ਕਲਾਂ ਥਾਣਾ ਝਬਾਲ, ਜ਼ਿਲਾ ਤਰਨ ਤਾਰਨ ਦੇ ਵਸਨੀਕ ਹਨ।
ਵਰਨਣ ਯੋਗ ਹੈ ਕਿ ਇਨ੍ਹਾਂ ਦੋਸ਼ੀਆਂ ਨੂੰ ਸੰਗਠਿਤ ਅਪਰਾਧ ਕੰਟਰੋਲ ਯੂਨਿਟ ਅਤੇ ਮੋਹਾਲੀ ਪੁਲਸ ਦੇ ਇੱਕ ਸਾਂਝੇ ਅਪਰੇਸ਼ਨ ਵਿੱਚ ਫੜਿਆ ਗਿਆ ਸੀ। ਇਨ੍ਹਾਂ ਦੇ ਖਿਲਾਫ ਐੱਨ ਡੀ ਪੀ ਐੱਸ ਐਕਟ ਦੀ ਧਾਰਾ 21 ਹੇਠ ਥਾਣਾ ਸਿਟੀ ਖਰੜ ਵਿੱਚ ਕੇਸ ਦਰਜ ਕੀਤਾ ਗਿਆ। ਏ ਆਈ ਜੀ ਗੁਰਮੀਤ ਚੌਹਾਨ ਅਤੇ ਏ ਡੀ ਜੀ ਪੀ, ਆਰ ਐੱਨ ਢੋਕੇ ਦੀ ਨਿਗਰਾਨੀ ਹੇਠ ਡੀ ਐੱਸ ਪੀ ਬਿਕਰਮ ਬਰਾੜ ਦੀ ਅਗਵਾਈ ਵਾਲੀ ਟੀਮ ਨੇ ਇਸ ਰੈਕੇਟ ਦੀ ਜਾਂਚ ਵਿੱਚ ਕਰੀਬ ਦੋ ਦਰਜਨ ਵੱਡੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਵਿੱਚ ਪਤਾ ਲੱਗਾ ਹੈ ਕਿ ਦੋਵੇਂ ਜਣੇ 2014 ਤੋਂ ਫਰਾਰ ਸਨ। ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਅਤੇ ਵੱਖ-ਵੱਖ ਮਾਰਗਾਂ ਰਾਹੀਂ ਪਾਕਿਸਤਾਨ ਤੋਂ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਜਾਅਲੀ ਭਾਰਤੀ ਕਰੰਸੀ ਮਿਲੀ ਸੀ। ਇਸ ਕਰ ਕੇ ਡਾਇਰੈਕਟੋਰੇਟ ਰੈਵੇਨਿਊ ਇੰਟੈਲੀਜੈਂਸ, ਰਾਜਸਥਾਨ ਪੁਲਸ ਅਤੇ ਪੰਜਾਬ ਪੁਲਸ ਇਨ੍ਹਾਂ ਦੀ ਭਾਲ ਕਰ ਰਹੀ ਸੀ। ਜੱਗਾ ਅਤੇ ਪਹਿਲਵਾਨ ਦੋਵਾਂ ਨੇ ਢਿੱਲੋਂ ਟਰਾਂਸਪੋਰਟ ਕੰਪਨੀ ਵਿੱਚ ਟਰਾਂਸਪੋਰਟਰਾਂ ਵਜੋਂ ਕੰਮ ਕੀਤਾ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਗ੍ਰਿਫਤਾਰੀ ਤੋਂ ਬਚਦੇ ਰਹੇ। ਉਨ੍ਹਾਂ ਫਿਰੋਜ਼ਪੁਰ ਜ਼ਿਲੇ ਦੇ ਮੱਖੂ ਵਿੱਚ ਨਵਾਂ ਮਕਾਨ ਖਰੀਦਣ ਨਾਲ ਨਵੀਂ ਦਿੱਲੀ ਤੋਂ ਪੰਜ ਨਵੇਂ ਟਰੱਕ ਖਰੀਦੇ ਸਨ। ਉਨ੍ਹਾਂ ਨੇ ਕੋਟ ਧਰਮ ਚੰਦ, ਜ਼ਿਲਾ ਤਰਨ ਤਾਰਨ ਵਿੱਚ ਤਕਰੀਬਨ ਚਾਰ ਏਕੜ ਖੇਤੀ ਵਾਲੀ ਜ਼ਮੀਨ ਵੀ ਖਰੀਦੀ ਸੀ। ਉੁਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵੱਡੇ ਪੈਸਿਆਂ ਦੇ ਲੈਣ-ਦੇਣ ਦਾ ਭੇਦ ਖੁੱਲ੍ਹਾ ਹੈ।
ਮੁੱਢਲੀ ਪੁਛਗਿੱਛ ਵਿੱਚ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਹਵਾਲਾ ਰਾਹੀਂ ਪਾਕਿਸਤਾਨ ਦੇ ਡੀਲਰਾਂ ਤੋਂ ਡਰੱਗ ਮਨੀ ਮਿਲੀ ਸੀ। ਜਗਦੀਪ ਸਿੰਘ ਉਰਫ ਜੱਗਾ 2008 ਤੋਂ ਹੀ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਸੀ ਤੇ ਉਦੋਂ ਹੀ ਉਸ ਨੇ ਪਹਿਲੀ ਵਾਰ ਪਾਕਿਸਤਾਨੀ ਸਿਮ ਕਾਰਡਾਂ ਦੀ ਵਰਤੋਂ ਕਰਨੀ ਵੀ ਸ਼ੁਰੂ ਕੀਤੀ ਸੀ। ਉਹ ਉਸੇ ਸਾਲ ਗੁਰਵਿੰਦਰ ਸਿੰਘ ਉਰਫ ਪਹਿਲਵਾਨ ਦੇ ਸੰਪਰਕ ਵਿੱਚ ਆਇਆ ਸੀ। ਜੱਗਾ ਨੇ ਪਾਕਿਸਤਾਨ ਦੇ ਸਿਮ ਕਾਰਡਾਂ ਦੀ ਵਰਤੋਂ ਕਰ ਕੇ ਅਟਾਰੀ ਸਰਹੱਦ ਨੇੜਲੇ ਪਿੰਡ ਰਾਜਾਤਾਲ ਅਤੇ ਮਹਾਵਾ ਡਰੇਨ ਦੇ ਖੇਤਰ ਵਿੱਚ ਜੈਕਾ ਪਹਿਲਵਾਨ ਅਤੇ ਅਬਦ ਅਲੀ (ਦੋਵੇਂ ਪਾਕਿਸਤਾਨੀ) ਕੋਲੋਂ ਨਸ਼ਿਆਂ ਦੀ ਖੇਪ ਪ੍ਰਾਪਤ ਕੀਤੀ। ਐੱਨ ਡੀ ਪੀ ਐੱਸ ਦੇ ਕੇਸਾਂ ਵਿੱਚ ਉਸ ਦੀ ਦੋ ਵਾਰ ਗ੍ਰਿਫਤਾਰੀ ਤੋਂ ਬਾਅਦ ਜੱਗਾ ਨੇ ਅੰਤਰਰਾਸ਼ਟਰੀ ਨੰਬਰ 'ਤੇ ਵਟਸਐਪ ਦੀ ਵਰਤੋਂ ਸ਼ੁਰੂ ਕਰ ਦਿੱਤੀ। ਉਸ ਨੂੰ ਸ਼ੁਰੂ ਵਿੱਚ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਵੱਲੋਂ 13 ਕਿਲੋ ਹੈਰੋਇਨ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਕੇਸ ਵਿੱਚ ਉਸ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ, ਪਰ 2014 ਵਿੱਚ ਉਹ ਪੈਰੋਲ 'ਤੇ ਬਾਹਰ ਆ ਗਿਆ। ਉਸ ਨੂੰ ਜਨਵਰੀ 2015 ਵਿੱਚ 42 ਕਿਲੋ ਹੈਰੋਇਨ ਦੇ ਕੇਸ ਵਿੱਚ ਮੁੜ ਗ੍ਰਿਫਤਾਰ ਕੀਤਾ ਗਿਆ। ਅਕਤੂਬਰ 2015 ਵਿੱਚ ਤਰਨ ਤਾਰਨ ਅਦਾਲਤ ਵਿੱਚ ਪੇਸ਼ੀ ਦੌਰਾਨ ਉਹ ਪੁਲਸ ਹਿਰਾਸਤ ਵਿੱਚੋਂ ਭੱਜ ਗਿਆ ਸੀ ਅਤੇ ਉਦੋਂ ਤੋਂ ਫਰਾਰ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ