Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਕਮੇਟੀ ਵਿੱਚ ਨਾਫਟਾ ਬਿੱਲ ਪਾਸ ਕਰਵਾਉਣ ਲਈ ਲਿਬਰਲਾਂ ਨੂੰ ਮਿਲਿਆ ਐਨਡੀਪੀ ਦਾ ਸਹਾਰਾ

February 19, 2020 05:43 AM

ਓਟਵਾ, 18 ਫਰਵਰੀ (ਪੋਸਟ ਬਿਊਰੋ) : ਨਵੀਂ ਨਾਫਟਾ ਡੀਲ ਤੇਜ਼ੀ ਨਾਲ ਹਾਊਸ ਆਫ ਕਾਮਨਜ਼ ਵਿੱਚ ਪਾਸ ਹੋ ਜਾਵੇ ਇਸ ਲਈ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਐਨਡੀਪੀ ਵਜੋਂ ਆਪਣਾ ਸਾਥੀ ਮਿਲ ਗਿਆ ਹੈ।
ਮੰਗਲਵਾਰ ਨੂੰ ਹਾਊਸ ਇੰਟਰਨੈਸ਼ਨਲ ਟਰੇਡ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਖਿਆ ਕਿ ਹੁਣ ਇਸ ਬਿੱਲ ਸੀ-4 ਉੱਤੇ ਬਹਿਸ ਤੇ ਕਲਾਜ਼ ਦਰ ਕਲਾਜ਼ ਇਸ ਦਾ ਅਧਿਐਨ ਕਰਨਾ ਤੇ 28 ਫਰਵਰੀ ਤੱਕ ਕਮੇਟੀ ਵੱਲੋਂ ਇਸ ੳੱੁਤੇ ਕਾਰਵਾਈ ਖ਼ਤਮ ਕਰਨਾ ਹੀ ਬਾਕੀ ਰਹਿ ਗਿਆ ਹੈ। ਫਿਰ ਇਹ ਬਿੱਲ ਮੁੜ ਹਾਊਸ ਆਫ ਕਾਮਨਜ਼ ਵਿੱਚ ਅਗਲੇਰੀ ਵੋਟ ਲਈ ਆ ਜਾਵੇਗਾ ਤੇ ਫਿਰ ਮਾਰਚ ਦੇ ਸ਼ੁਰੂ ਵਿੱਚ ਇਸ ਨੂੰ ਸੈਨੇਟ ਕੋਲ ਭੇਜਿਆ ਜਾਵੇਗਾ।
ਇਸ ਡੀਲ ਨੂੰ ਸਮੇਂ ਸਿਰ ਲਾਗੂ ਕਰਵਾਉਣ ਲਈ ਲਿਬਰਲਾਂ ਨੂੰ ਐਨਡੀਪੀ ਦਾ ਸਮਰਥਨ ਹਾਸਲ ਹੋ ਰਿਹਾ ਹੈ। ਕੰਜ਼ਰਵੇਟਿਵਾਂ ਦੇ ਵਿਰੋਧ ਦੇ ਬਾਵਜੂਦ ਫਰੀਲੈਂਡ ਨੇ ਪਾਇਆ ਕਿ ਘੱਟਗਿਣਤੀ ਸਰਕਾਰ ਨੂੰ ਆਪਣੀਆਂ ਪਹਿਲਕਦਮੀਆਂ ਨੂੰ ਪਾਰਲੀਆਮੈਂਟ ਵਿੱਚ ਪਾਸ ਕਰਵਾਉਣ ਲਈ ਘੱਟੋ ਘੱਟ ਇੱਕ ਹੋਰ ਪਾਰਟੀ ਦੇ ਸਮਰਥਨ ਦੀ ਲੋੜ ਹੋਵੇਗੀ। ਫਰੀਲੈਂਡ ਨੇ ਹਾਊਸ ਆਫ ਕਾਮਨਜ਼ ਤੋਂ ਬਾਹਰ ਨਿਕਲਦਿਆਂ ਆਖਿਆ ਕਿ ਐਨਡੀਪੀ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਕੈਨੇਡੀਅਨ ਅਰਥਚਾਰੇ ਨੂੰ ਲੀਹ ਉੱਤੇ ਰੱਖਣ ਲਈ ਐਨਡੀਪੀ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਵੀ ਸਿੱਧ ਹੋਇਆ ਹੈ ਕਿ ਕੰਜ਼ਰਵੇਟਿਵ ਪਾਰਟੀ ਨਾਲੋਂ ਐਨਡੀਪੀ ਨੂੰ ਅਮਰੀਕਾ ਨਾਲ ਕੀਤੇ ਜਾਣ ਵਾਲੇ ਵਪਾਰ ਦੀ ਬਿਹਤਰ ਸਮਝ ਹੈ।
ਐਨਡੀਪੀ ਦੇ ਐਕਸਪੋਰਟ ਪ੍ਰਮੋਸ਼ਨ ਤੇ ਇੰਟਰਨੈਸ਼ਨਲ ਟਰੇਡ ਕ੍ਰਿਟਿਕ ਡੈਨੀਅਲ ਬਲੇਕੀ ਦਾ ਕਹਿਣਾ ਹੈ ਕਿ ਹਾਊਸ ਵਿੱਚ ਇਸ ਡੀਲ ਨੂੰ ਪਾਸ ਕਰਵਾਉਣ ਵਿੱਚ ਮਦਦ ਕਰਨ ਤੇ ਇਸ ਉੱਤੇ ਲਿਬਰਲਾਂ ਨਾਲ ਰਲ ਕੇ ਚੱਲਣ ਦਾ ਐਨਡੀਪੀ ਵੱਲੋਂ ਵਾਅਦਾ ਕੀਤਾ ਗਿਆ ਹੈ। ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲੇਕੀ ਨੇ ਆਖਿਆ ਕਿ ਐਨਡੀਪੀ ਤੇ ਲਿਬਰਲ ਅਜੇ ਪੂਰੀ ਤਰ੍ਹਾਂ ਸਿਰੇ ਨਾ ਚੜ੍ਹੇ ਇਸ ਸਮਝੌਤੇ ਉੱਤੇ ਧਿਆਨ ਕੇਂਦਰਿਤ ਕਰ ਰਹੇ ਹਨ। ਇਸ ਨਾਲ ਹੀ ਇਹ ਵੀ ਤੈਅ ਹੋਵੇਗਾ ਕਿ ਆਉਣ ਵਾਲੀਆਂ ਟਰੇਡ ਡੀਲਜ਼ ੳੱੁਤੇ ਕਿਸ ਤਰ੍ਹਾਂ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਇਹ ਫੈਸਲਾ ਫਰੀਲੈਂਡ ਨਾਲ ਕੀਤੀ ਗਈ ਗੱਲਬਾਤ ਦਾ ਹੀ ਨਤੀਜਾ ਹੈ।
ਜਿ਼ਕਰਯੋਗ ਹੈ ਕਿ ਅਮਰੀਕਾ ਤੇ ਮੈਕਸਿਕੋ ਵੱਲੋਂ ਪਹਿਲਾਂ ਹੀ ਇਸ ਸਮਝੌਤੇ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ ਤੇ ਕੈਨੇਡਾ ਹੀ ਅਜਿਹਾ ਦੇਸ਼ ਰਹਿ ਗਿਆ ਹੈ ਜਿਸ ਨੇ ਇਸ ਡੀਲ ਨੂੰ ਪੂਰਾ ਨਹੀਂ ਕੀਤਾ। ਇਹ ਡੀਲ ਉਦੋਂ ਤੱਕ ਲਾਗੂ ਨਹੀਂ ਹੋ ਸਕਦੀ ਜਦੋਂ ਤੱਕ ਤਿੰਨੇ ਦੇਸ਼ ਇਸ ਨੂੰ ਪਾਸ ਨਹੀਂ ਕਰਦੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ