Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਜਾਪਾਨ ਦੇ ਤੱਟ ੳੱੁਤੇ ਖੜ੍ਹੇ ਬੇੜੇ ਵਿੱਚ ਸਵਾਰ ਕੈਨੇਡੀਅਨਾਂ ਵਿੱਚੋਂ 43 ਨੂੰ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ

February 19, 2020 06:20 AM

ਟੋਰਾਂਟੋ, 18 ਫਰਵਰੀ (ਪੋਸਟ ਬਿਊਰੋ) : ਜਾਪਾਨ ਦੇ ਤੱਟ ਉੱਤੇ ਅਲੱਗ ਥਲੱਗ ਕਰਕੇ ਖੜ੍ਹੇ ਕੀਤੇ ਗਏ ਬੇੜੇ ਵਿੱਚ ਸਵਾਰ ਕੈਨੇਡੀਅਨਾਂ ਵਿੱਚੋਂ ਹੋਰਨਾਂ ਨੂੰ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਹੁਣ ਇਸ ਬੇੜੇ ਵਿੱਚ ਸਵਾਰ ਕੈਨੇਡੀਅਨਾਂ ਵਿੱਚੋਂ 43 ਨੂੰ ਕੋਰੋਨਾਵਾਇਰਸ ਦੱਸਿਆ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ ਇਸ ਬੇੜੇ ਵਿੱਚ ਸਵਾਰ ਯਾਤਰੀਆਂ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਇਸ ਬੇੜੇ ਵਿੱਚੋਂ ਕੱਢਣ ਲਈ ਵੀਰਵਾਰ ਨੂੰ ਜਹਾਜ਼ ਟੋਕੀਓ ਤੋਂ ਰਵਾਨਾ ਹੋਵੇਗਾ।
ਮੰਗਲਵਾਰ ਨੂੰ ਗਲੋਬਲ ਅਫੇਅਰਜ਼ ਨੇ ਆਖਿਆ ਕਿ ਇਸ ਬੇੜੇ ਡਾਇਮੰਡ ਪ੍ਰਿੰਸੈੱਸ ਵਿੱਚ ਸਵਾਰ 256 ਕੈਨੇਡੀਅਨ ਯਾਤਰੀਆਂ ਵਿੱਚੋਂ 43 ਕੋਰੋਨਾਵਾਇਰਸ ਲਈ ਪਾਜ਼ੀਟਿਵ ਆਏ ਹਨ। 24 ਘੰਟੇ ਪਹਿਲਾਂ ਦੱਸੇ ਗਏ ਅੰਕੜਿਆਂ ਨਾਲੋਂ ਇਹ ਗਿਣਤੀ ਦੁੱਗਣੀ ਪਾਈ ਗਈ। ਇਸ ਤੋਂ ਪਹਿਲਾਂ 15 ਕੈਨੇਡੀਅਨਾਂ ਨੂੰ ਹੀ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਸੀ।
ਸਥਾਨਕ ਸਮੇਂ ਅਨੁਸਾਰ ਮੰਗਲਵਾਰ ਨੂੰ ਕੈਨੇਡੀਅਨਾਂ ਨੂੰ ਗਲੋਬਲ ਅਫੇਅਰਜ਼ ਤੋਂ ਹਾਸਲ ਹੋਈ ਈਮੇਲ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਇਸ ਬੇੜੇ ਵਿੱਚੋਂ ਕੱਢਣ ਲਈ ਚਾਰਟਰ ਜਹਾਜ਼ ਭੇਜਿਆ ਜਾ ਰਿਹਾ ਹੈ ਜੋ ਕਿ ਜਾਪਾਨ ਤੋਂ ਵੀਰਵਾਰ ਨੂੰ ਸਿਹਤਮੰਦ ਯਾਤਰੀਆਂ, ਜਿਨ੍ਹਾਂ ਵਿੱਚ ਇਸ ਵਾਇਰਸ ਦੇ ਕੋਈ ਲੱਛਣ ਨਹੀਂ ਹਨ, ਨੂੰ ਲੈ ਕੇ ਵਤਨ ਪਰਤਣ ਲਈ ਉਡਾਨ ਭਰੇਗਾ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਜਹਾਜ਼ ਵਿੱਚ ਕਿੰਨੇ ਕੈਨੇਡੀਅਨ ਹੋਣਗੇ।
ਮੰਗਲਵਾਰ ਨੂੰ ਪੂਰਬੀ ਓਨਟਾਰੀਓ ਵਿੱਚ ਟਰੈਂਟਨ ਸਥਿਤ ਕੈਨੇਡੀਅਨ ਸੈਨਾਵਾਂ ਦੇ ਟਿਕਾਣੇ ਉੱਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਪੈਟੀ ਹਾਜ਼ਦੂ ਨੇ ਆਖਿਆ ਕਿ ਸਰਕਾਰ ਬੇੜੇ ੳੱੁਤੇ ਸਵਾਰ ਕੁਝ ਯਾਤਰੀਆਂ ਦੇ ਸੰਪਰਕ ਵਿੱਚ ਨਹੀਂ ਹੈ ਤੇ ਕਈਆਂ ਨੇ ਇਹੋ ਸੰਕੇਤ ਦਿੱਤਾ ਹੈ ਕਿ ਉਹ ਜਾਪਾਨ ਵਿੱਚ ਹੀ ਆਪਣੇ ਪਰਿਵਾਰ ਨਾਲ ਰਹਿਣਗੇ।
ਸਿਹਤ ਮੰਤਰੀ ਨੇ ਵੁਹਾਨ, ਚੀਨ ਤੋਂ ਲਿਆ ਕੇ ਇੱਥੇ ਰੱਖੇ ਗਏ ਕੈਨੇਡੀਅਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਂਭ ਸੰਭਾਲ ਕਰ ਰਹੇ ਹੈਲਥ ਵਰਕਰਜ਼, ਕੈਨੇਡੀਅਨ ਹਥਿਆਰਬੰਦ ਸੈਨਾਵਾਂ ਦੇ ਮੈਂਬਰਾਂ ਤੇ ਰੱੈਡ ਕਰੌਸ ਦੇ ਸਟਾਫ ਨਾਲ ਮੁਲਾਕਾਤ ਕੀਤੀ। ਹੈਲਥ ਅਧਿਕਾਰੀਆਂ ਨੇ ਦੱਸਿਆ ਕਿ ਇੱਥੇ ਲਿਆਂਦੇ ਗਏ ਕੈਨੇਡੀਅਨਾਂ ਵਿੱਚੋਂ ਕਿਸੇ ਵਿੱਚ ਵੀ ਕੋਰੋਨਾਵਾਇਰਸ ਦੇ ਲੱਛਣ ਨਹੀਂ ਪਾਏ ਗਏ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ