Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇਮਰਾਨ ਦਾ ਦਾਅਵਾ ਇਸਲਾਮਾਬਾਦ ਵਿੱਚ ਕੋਈ ਅੱਤਵਾਦੀ ਪਨਾਹਗਾਹ ਨਹੀਂ ਰਹੀ

February 19, 2020 07:47 AM

ਇਸਲਾਮਾਬਾਦ, 18 ਫਰਵਰੀ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਅੱਜਕੱਲ੍ਹ ਅੱਤਵਾਦੀ ਸੰਗਠਨਾਂ ਦੇ ਵਾਸਤੇ ਕੋਈ ਸੁਰੱਖਿਅਤ ਪਨਾਹਗਾਹ ਨਹੀਂ ਹੈ। ਇਹ ਗੱਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਹੀ ਹੈ।
ਇਮਰਾਨ ਖਾਨ ਨੇ ਇਹ ਬਿਆਨ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ ਏ ਟੀ ਐੱਫ) ਦੀ ਪੈਰਿਸ ਵਿੱਚ ਹੋਣ ਵਾਲੀ ਬੈਠਕ ਤੋਂ ਠੀਕ ਪਹਿਲਾਂ ਦਿੱਤਾ ਹੈ। ਇਸ ਸੰਗਠਨ ਨੇ ਅੱਤਵਾਦੀਆਂ ਨੂੰ ਧਨ ਦੇਣ ਕਾਰਨ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿੱਚ ਪਾਇਆ ਹੈ। ਕੱਲ੍ਹ ਆਏ ਇਸ ਬਿਆਨ ਤੋਂ ਪਹਿਲਾਂ ਇਮਰਾਨ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨਾਂ ਦੇ ਸਰਗਰਮ ਹੋਣ ਦੇ ਬਿਆਨ ਦੇ ਚੁੱਕੇ ਹਨ। ਭਾਰਤ, ਅਫਗਾਨਿਸਤਾਨ ਅਤੇ ਅਮਰੀਕਾ ਲੰਬੇ ਸਮੇਂ ਤੋਂ ਦੋਸ਼ ਲਾਉਂਦੇ ਰਹੇ ਹਨ ਕਿ ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸੁਰੱਖਿਅਤ ਸਥਾਨ ਅਤੇ ਆਰਥਿਕ ਮਦਦ ਦਿੰਦਾ ਹੈ। ਇਸ ਤਰ੍ਹਾਂ ਦੀ ਮਦਦ ਲੈਣ ਵਾਲਿਆਂ ਵਿੱਚ ਤਾਲਿਬਾਨ, ਹੱਕਾਨੀ ਨੈੱਟਵਰਕ, ਲਸ਼ਕਰ ਏ ਤੋਇਬਾ ਅਤੇ ਜੈਸ਼ ਏ ਮੁਹੰਮਦ ਵਰਗੇ ਖਤਰਨਾਕ ਅੱਤਵਾਦੀ ਸੰਗਠਨ ਹਨ। ਅਫਗਾਨਿਸਤਾਨ ਤੋਂ ਆਏ ਸ਼ਰਨਾਰਥੀਆਂ 'ਤੇ ਆਯੋਜਤ ਜਿਸ ਪ੍ਰੋਗਰਾਮ ਵਿੱਚ ਇਮਰਾਨ ਬੋਲ ਰਹੇ ਸਨ, ਉਸ ਵਿੱਚ ਯੂ ਐੱਨ ਜਨਰਲ ਸਕੱਤਰ ਐਂਟੋਨੀਓ ਗੁਤੇਰਸ ਵੀ ਸਨ। ਇਮਰਾਨ ਨੇ ਕਿਹਾ, ਪਹਿਲਾਂ ਕੀ ਸਥਿਤੀ ਸੀ, ਉਨ੍ਹਾਂ ਨੂੰ ਨਹੀਂ ਪਤਾ, ਪਰ ਅੱਜਕੱਲ੍ਹ ਉਹ ਅਫਗਾਨਿਸਤਾਨ ਵਿੱਚ ਸ਼ਾਂਤੀ ਚਾਹੁੰਦੇ ਹਨ। ਉਨ੍ਹਾਂ ਨੇ ਮੰਨਿਆ ਕਿ ਸੰਭਵ ਹੈ ਵਰਲਡ ਟ੍ਰੇਡ ਸੈਂਟਰ 'ਤੇ ਹੋਏ ਅੱਤਵਾਦੀ ਹਮਲੇ ਦੇ ਬਾਅਦ ਪਾਕਿਸਤਾਨ ਵਿੱਚ ਮੌਜੂਦ ਅਫਗਾਨ ਸ਼ਰਨਾਰਥੀਆਂ ਦੇ ਕੈਂਪਾਂ ਵਿੱਚ ਅੱਤਵਾਦੀ ਵੀ ਆ ਰਹੇ ਹੋਣਗੇ, ਪਰ ਅੱਜਕੱਲ੍ਹ ਹਾਲਾਤ ਬਦਲ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ