Welcome to Canadian Punjabi Post
Follow us on

15

July 2025
 
ਕੈਨੇਡਾ

ਪ੍ਰੀਮੀਅਰਜ਼ ਨੇ ਟਰੂਡੋ ਨਾਲ ਮੁਲਾਕਾਤ ਦੀ ਕੀਤੀ ਮੰਗ

February 20, 2020 05:54 AM

ਓਟਵਾ, 19 ਫਰਵਰੀ (ਪੋਸਟ ਬਿਊਰੋ) : ਦੇਸ਼ ਭਰ ਵਿੱਚ ਚੱਲ ਰਹੇ ਮੁਜ਼ਾਹਰਿਆਂ ਤੇ ਰੋਕੀਆਂ ਜਾ ਰਹੀਆਂ ਰੇਲਾਂ, ਜਿਨ੍ਹਾਂ ਕਾਰਨ ਦੇਸ਼ ਦਾ ਰੇਲ ਸਿਸਟਮ ਬਹੁਤੀ ਹੱਦ ਤੱਕ ਠੱਪ ਹੋ ਚੁੱਕਿਆ ਹੈ, ਦੇ ਮੁੱਦੇ ਨੂੰ ਕਿਸ ਤਰ੍ਹਾਂ ਹੱਲ ਕੀਤਾ ਜਾਵੇ ਇਸ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਕੈਨੇਡਾ ਦੇ ਪ੍ਰੀਮੀਅਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਦੀ ਮੰਗ ਕਰ ਰਹੇ ਹਨ।
ਸਸਕੈਚਵਨ ਦੇ ਪ੍ਰੀਮੀਅਰ ਸਕੌਟ ਮੋਅ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ ਬੱੁਧਵਾਰ ਨੂੰ ਟੈਲੀਕਾਨਫਰੰਸ ਮੀਟਿੰਗ ਤੋਂ ਬਾਅਦ ਪ੍ਰੀਮੀਅਰਜ਼ ਵੱਲੋਂ ਇਹ ਬੇਨਤੀ ਕੀਤੀ ਗਈ। ਮੋਅ ਨੇ ਬਿਆਨ ਵਿੱਚ ਆਖਿਆ ਕਿ ਕੈਨੇਡਾ ਦੇ ਪ੍ਰੀਮੀਅਰਜ਼ ਨੇ ਗੈਰਕਾਨੂੰਨੀ ਢੰਗ ਨਾਲ ਰੇਲ ਗੱਡੀਆਂ ਦੇ ਰੋਕੇ ਜਾ ਰਹੇ ਰਾਹ ਤੇ ਇਸ ਕਾਰਨ ਉਨ੍ਹਾਂ ਦੇ ਸਬੰਧਤ ਅਧਿਕਾਰ ਖੇਤਰਾਂ ਤੇ ਅਰਥਚਾਰਿਆਂ ਉੱਤੇ ਪੈ ਰਹੇ ਅਸਰ ਬਾਰੇ ਵਿਚਾਰ ਵਟਾਂਦਰਾ ਕੀਤਾ।
ਗੈਰਕਾਨੂੰਨੀ ਢੰਗ ਨਾਲ ਗੱਡੀਆਂ ਦੇ ਰੋਕੇ ਜਾ ਰਹੇ ਰਾਹ ਤੇ ਮੁਜ਼ਾਹਰਿਆਂ ਦਾ ਸ਼ਾਂਤਮਈ ਢੰਗ ਨਾਲ ਕੋਈ ਹੱਲ ਲੱਭਣ ਲਈ ਵਿਚਾਰ ਵਟਾਂਦਰਾ ਕਰਨ ਵਾਸਤੇ ਪ੍ਰੀਮੀਅਰਜ਼ ਵੱਲੋਂ ਟੈਲੀਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੱੁਦੇ ਉੱਤੇ ਟਿੱਪਣੀ ਲਈ ਪ੍ਰਧਾਨ ਮੰਤਰੀ ਦੇ ਆਫਿਸ ਤੱਕ ਪਹੁੰਚ ਕੀਤੀ ਗਈ। ਜਿ਼ਕਰਯੋਗ ਹੈ ਕਿ ਮੁਜ਼ਾਹਰਾਕਾਰੀਆਂ ਵੱਲੋਂ ਬੈਲੇਵਿਲੇ, ਓਨਟਾਰੀਓ ਨੇੜੇ ਰੇਲ ਲਾਈਨਾਂ ਬਲੌਕ ਕੀਤੀਆਂ ਜਾ ਰਹੀਆਂ ਹਨ ਤੇ ਅਜਿਹਾ ਕਰਕੇ ਉਹ ਉੱਤਰੀ ਬੀਸੀ ਵਿੱਚ ਪ੍ਰਸਤਾਵਿਤ ਨੈਚੂਰਲ ਗੈਸ ਪਾਈਪਲਾਈਨ ਦੀ ਉਸਾਰੀ ਦਾ ਵਿਰੋਧ ਕਰ ਰਹੇ ਵੈਟਸੂਵੈਟਨ ਹੈਰੇਡਿਟਰੀ ਚੀਫਜ਼ ਦਾ ਸਾਥ ਦੇ ਰਹੇ ਹਨ। ਇਸ ਤਰ੍ਹਾਂ ਮੁਜ਼ਾਹਰਾਕਾਰੀਆਂ ਵੱਲੋਂ ਦੇਸ਼ ਭਰ ਵਿੱਚ ਕਈ ਥਾਂਵਾਂ ਉੱਤੇ ਰੇਲਗੱਡੀਆਂ ਦਾ ਰਾਹ ਰੋਕਿਆ ਜਾ ਰਿਹਾ ਹੈ।
ਅਜਿਹਾ ਕੀਤੇ ਜਾਣ ਨਾਲ ਕਈ ਰੇਲਗੱਡੀਆਂ ਰੱਦ ਕਰਨੀਆਂ ਪੈ ਰਹੀਆਂ ਹਨ। ਜਿਸ ਕਾਰਨ ਕਈ ਵਸਤਾਂ ਦੀ ਢੋਆ ਢੁਆਈ ਵਿੱਚ ਅੜਿੱਕਾ ਪੈ ਰਿਹਾ ਹੈ ਤੇ ਵਾਇਆ ਰੇਲ ਨੂੰ ਲੱਗਭਗ 1000 ਕਰਮਚਾਰੀਆਂ ਦੀ ਆਰਜ਼ੀ ਛਾਂਗੀ ਕਰਨੀ ਪੈ ਰਹੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਅਪਣਾਉਣ ਦੀ ਲੋੜ : ਪੋਇਲੀਵਰ ਮਾਂਟਰੀਅਲ ਦੀਆਂ ਗਲੀਆਂ ਵਿੱਚ ਫਿਰ ਭਰਿਆ ਪਾਣੀ, ਲੋਕਾਂ ਦੇ ਬੇਸਮੈਂਟ ਤੇ ਗਰਾਜਾਂ `ਚ ਭਰਿਆ ਪਾਣੀ ਰੀਨਾ ਵਿਰਕ ਦੇ ਕਾਤਲ ਦੀ ਡਰੱਗ ਟੈਸਟ `ਚ ਅਸਫਲ ਰਹਿਣ ਤੋਂ ਬਾਅਦ ਪੈਰੋਲ ਰੱਦ ਵੈਸਟ ਇੰਡ `ਚ ਦੁਪਹਿਰ ਨੂੰ ਬਿਜਲੀ ਹੋਈ ਬੰਦ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਐੱਸਯੂਵੀ ਅਮਰੀਕੀ ਸਰਹੱਦ ਨੇੜੇ ਹਾਦਸਾਗ੍ਰਸਤ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਸਲਾਈਡਾਂ ਰਾਹੀਂ ਯਾਤਰੀ ਕੱਢੇ ਬਾਹਰ ਐਲਗਿਨ ਅਤੇ ਲੌਰੀਅਰ ਵਿਖੇ ਮਾਰੇ ਗਏ ਪੈਦਲ ਯਾਤਰੀਆਂ ਨੂੰ ਸ਼ਰਧਾਂਜਲੀ ਵਜੋਂ ਓਟਵਾ ਨਿਵਾਸੀ ਹੋਏ ਇਕੱਠੇ ਸੇਂਟ-ਫ੍ਰਾਂਸੋਆ ਨਦੀ `ਚੋਂ ਮਿਲੀ ਕਾਰ, ਅੰਦਰੋਂ ਇੱਕ ਲਾਸ਼ ਵੀ ਮਿਲੀ ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ