Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬ੍ਰਿਟੇਨ ਦੀ ਨਵੀਂ ਵੀਜ਼ਾ ਨੀਤੀ ਦਾ ਐਲਾਨ, ਭਾਰਤ ਸਣੇ ਕਈ ਦੇਸ਼ ਪ੍ਰਭਾਵਤ ਹੋਣਗੇ

February 20, 2020 07:38 AM

ਲੰਡਨ, 19 ਫਰਵਰੀ (ਪੋਸਟ ਬਿਊਰੋ)- ਅੱਜ ਬੁੱਧਵਾਰ ਨੂੰ ਬ੍ਰਿਟੇਨ ਨੇ ਨਵੀਂ ਵੀਜ਼ਾ ਵਿਵਸਥਾ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਦੇਸ਼ ਦੀ ਹੋਮ ਸੈਕਟਰੀ ਪ੍ਰੀਤੀ ਪਟੇਲ ਨੇ ਬ੍ਰਿਟੇਨ ਦੀ ਨਵੀਂ ਪੁਆਇੰਟ ਆਧਾਰਿਤ ਵੀਜ਼ਾ ਪ੍ਰਣਾਲੀ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਦਾ ਉਦੇਸ਼ ਭਾਰਤ ਸਮੇਤ ਦੁਨੀਆ ਦੇ ਸਭ ਤੋਂ ਪ੍ਰਤਿਭਾਸ਼ਾਲੀ ਅਤੇ ਸਭ ਤੋਂ ਚੰਗੇ ਲੋਕਾਂ ਨੂੰ ਬ੍ਰਿਟੇਨ ਆਉਣ ਲਈ ਖਿੱਚਣਾ ਹੈ। ਇਸ ਨਵੇਂ ਵੀਜ਼ਾ ਸਿਸਟਮ ਦਾ ਉਦੇਸ਼ ਅਸਲ ਵਿੱਚ ਇਸ ਦੇਸ਼ ਵਿਚ ਆਉਣ ਵਾਲੇ ਸਸਤੇ ਅਤੇ ਘੱਟ-ਹੁਨਰਮੰਦਾਂ ਦੀ ਗਿਣਤੀ ਵਿੱਚ ਕਟੌਤੀ ਕਰਨਾ ਦੱਸਿਆ ਜਾ ਰਿਹਾ ਹੈ।
ਯੂਰਪੀ ਯੂਨੀਅਨ (ਈ ਯੂ) ਤੋਂ ਪਿਛਲੇ ਮਹੀਨੇ ਬ੍ਰਿਟੇਨ ਦੇ ਬਾਹਰ ਨਿਕਲਣ ਪਿੱਛੋਂ ਮਿਥੀ ਸਮਾਂ ਹੱਦ ਦੀ ਸਮਾਪਤੀ ਉੱਤੇ ਨਵੀਂ ਪ੍ਰਣਾਲੀ ਇੱਕ ਜਨਵਰੀ 2021 ਤੋਂ ਲਾਗੂ ਕਰ ਦਿੱਤੀ ਜਾਵੇਗੀ। ਇਹ ਨਵੀਂ ਪੋਸਟ ਬ੍ਰੈਗਜ਼ਿਟ ਪ੍ਰਣਾਲੀ ਭਾਰਤ ਵਰਗੇ ਯੂਰਪੀ ਯੂਨੀਅਨ ਵਾਲੇ ਤੇ ਗ਼ੈਰ-ਯੂਰਪੀ ਦੇਸ਼ਾਂ ਉੱਤੇ ਬਰਾਬਰ ਲਾਗੂ ਹੋਵੇਗੀ। ਇਹ ਪ੍ਰਣਾਲੀ ਖ਼ਾਸ ਹੁਨਰ, ਯੋਗਤਾ, ਤਨਖ਼ਾਹ ਅਤੇ ਵਪਾਰੀਆਂ ਨੂੰ ਨੰਬਰ ਦੇਣ ਉੱਤੇ ਆਧਾਰਿਤ ਹੈ, ਜਿਹੜੇ ਸਿਰਫ਼ ਲੋੜੀਂਦੇ ਨੰਬਰ ਪ੍ਰਾਪਤ ਕਰਨ ਵਾਲਿਆਂ ਨੂੰ ਵੀਜ਼ਾ ਦਿਵਾਉਂਦੇ ਹਨ। ਬ੍ਰਿਟੇਨ ਵਿੱਚ ਭਾਰਤੀ ਮੂਲ ਦੀ ਕੈਬਨਿਟ ਮੰਤਰੀ ਪ੍ਰੀਤੀ ਪਟੇਲ ਨੇ ਕਿਹਾ, ‘ਅੱਜ ਪੂਰੇ ਦੇਸ਼ ਲਈ ਇਤਿਹਾਸਕ ਪਲ ਹੈ। ਅਸੀਂ ਫਰੀ ਮੂਵਮੈਂਟ ਖਤਮ ਕਰ ਰਹੇ ਹਾਂ, ਆਪਣੀਆਂ ਨੀਤੀਆਂ ਵਾਪਸ ਲੈ ਰਹੇ ਹਾਂ ਅਤੇ ਯੂ ਕੇ ਦੀ ਨਵੀਂ ਪੁਆਇੰਟ-ਆਧਾਰਿਤ ਇਮੀਗ੍ਰੇਸ਼ਨ ਪ੍ਰਣਾਲੀ ਸ਼ੁਰੂ ਕਰ ਕੇ ਲੋਕਾਂ ਦੀਆਂ ਸੋਚਾਂ ਤਕ ਪਹੁੰਚ ਰਹੇ ਹਾਂ।`
ਬ੍ਰਿਟੇਨ ਦੀ ਵੀਜ਼ਾ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਇੰਚਾਰਜ ਪ੍ਰੀਤੀ ਪਟੇਲ ਨੇ ਕਿਹਾ, ‘ਅਸੀਂ ਦੁਨੀਆ ਭਰ ਦੇ ਸਭ ਤੋਂ ਹੁਨਰਮੰਦ ਤੇ ਸਭ ਤੋਂ ਚੰਗੇ ਲੋਕਾਂ ਨੂੰ ਖਿੱਚ ਪਾਵਾਂਗੇ, ਜੋ ਅਰਥ ਵਿਵਸਥਾ ਤੇ ਸਾਡੇ ਭਾਈਚਾਰੇ ਨੂੰ ਹੱਲਾਸ਼ੇਰੀ ਦੇਣਗੇ ਤੇ ਇਸ ਦੇਸ਼ ਦੀ ਪੂਰੀ ਹਮਾਇਤ ਪ੍ਰਾਪਤ ਕਰਨਗੇ।` ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਨਵੀਂ ਵੀਜ਼ਾ ਪ੍ਰਣਾਲੀ ਬ੍ਰੈਗਜ਼ਿਟ ਦੇ ਹੱਕ ਵਿੱਚ 2016 ਦੀ ਰਾਇ ਸ਼ੁਮਾਰੀ ਦੀ ਸਿੱਧੀ ਪ੍ਰਤੀਕਿਰਿਆ ਹੈ, ਜਿਸ ਨੂੰ ਸਸਤੀ ਪਰਵਾਸੀ ਕਿਰਤ ਉੱਤੇ ਦੇਸ਼ ਦੀ ਨਿਰਭਰਤਾ ਖ਼ਤਮ ਕਰਨ ਅਤੇ ਸਖ਼ਤ ਸੁਰੱਖਿਆ ਹੇਠ ਪਰਵਾਸ ਦੇ ਸਮੁੱਚੇ ਪੱਧਰ ਨੂੰ ਘਟਾਉਣ ਲਈ ਇਕ ਵੋਟ ਦੇ ਰੂਪ ਵਿੱਚ ਦੇਖਿਆ ਗਿਆ ਸੀ। ਗਲੋਬਲ ਟੈਲੇਂਟ ਸਕੀਮ ਹੇਠ ਸ਼ੁੱਕਰਵਾਰ ਤੋਂ ਅਮਲ ਵਿੱਚ ਆਉਣ ਵਾਲਾ ਫਾਸਟ-ਟ੍ਰੈਕ ਵੀਜ਼ਾ ਅਗਲੇ ਸਾਲ ਤੋਂ ਯੂਰਪੀ ਯੂਨੀਅਨ ਦੇ ਨਾਗਰਿਕਾਂ ਲਈ ਵੀ ਲਾਗੂ ਹੋਵੇਗਾ, ਜਿਹੜਾ ਅਤਿ ਆਧੁਨਿਕ ਵਿਗਿਆਨੀਆਂ ਅਤੇ ਖੋਜੀਆਂ ਨੂੰ ਨੌਕਰੀ ਦੀ ਪੇਸ਼ਕਸ਼ ਦੇ ਬਿਨਾਂ ਬ੍ਰਿਟੇਨ ਆਉਣ ਦੀ ਇਜਾਜ਼ਤ ਦੇਵੇਗਾ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ