Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਫਰਾਂਸ ਨੇ ਵੀ ਵਿਦੇਸ਼ੀ ਇਮਾਮਾਂ ਦੇ ਦਾਖਲੇ ਉੱਤੇ ਪਾਬੰਦੀ ਲਾਈ

February 20, 2020 07:39 AM

ਪੈਰਿਸ, 19 ਫਰਵਰੀ (ਪੋਸਟ ਬਿਊਰੋ)- ਜਰਮਨੀ ਵਿਚ ਮੁਸਲਮਾਨਾਂ ਬਾਰੇ ਵਿਰੋਧ ਪ੍ਰਦਰਸ਼ਨ ਜਾਰੀ ਹੁੰਦਿਆਂ ਤੋਂ ਫਰਾਂਸ ਨੇ ਵੀ ਆਪਣੇ ਦੇਸ਼ ਵਿਚ ਵਿਦੇਸ਼ੀ ਇਮਾਮਾਂ ਦੇ ਦਾਖਲ ਹੋਣ ਉੱਤੇ ਪਾਬੰਦੀ ਲਾ ਦਿੱਤੀ ਹੈ।
ਫਰਾਂਸ ਦੀ ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਕਿ ਦੇਸ਼ ਵਿਚ ਅੱਤਵਾਦੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਇਸ ਫੈਸਲੇ ਉੱਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਮੋਹਰ ਲਾ ਦਿੱਤੀ ਹੈ। ਉਨ੍ਹਾ ਨੇ ਪ੍ਰੈੱਸ ਕਾਨਫਰੰਸ ਵਿਚ ਦੱਸਿਆ, ‘ਅਸੀਂ 2020 ਦੇ ਬਾਅਦ ਆਪਣੇ ਦੇਸ਼ ਵਿਚ ਕਿਸੇ ਵੀ ਹੋਰ ਦੇਸ਼ ਤੋਂ ਮੁਸਲਿਮ ਇਮਾਮਾਂ ਦੇ ਆਉਣ ਉੱਤੇ ਰੋਕ ਲਾ ਦਿੱਤੀ ਹੈ।` ਫਰਾਂਸ ਵਿਚ ਹਰ ਸਾਲ ਕਰੀਬ 300 ਇਮਾਮ ਦੁਨੀਆ ਭਰ ਦੇ ਦੇਸ਼ਾਂ ਵਿੱਚੋਂ ਆਉਂਦੇ ਹਨ। ਇਸ ਸੰਬੰਧ ਵਿੱਚ ਰਾਸ਼ਟਰਪਤੀ ਮੈਕਰੋਂ ਨੇ ਕਿਹਾ, ‘ਇਸ ਕਦਮ ਨਾਲ ਫਰਾਂਸ ਵਿਚ ਅੱਤਵਾਦੀ ਗਤੀਵਿਧੀਆਂ ਉੱਤੇ ਲਗਾਮ ਲੱਗੇਗੀ। ਫਰਾਂਸ ਵਿਚ ਬਹੁਤੇ ਇਮਾਮ ਅਲਜੀਰੀਆ, ਮੋਰੱਕੋ ਅਤੇ ਤੁਰਕੀ ਤੋਂ ਆਉਂਦੇ ਹਨ ਅਤੇ ਇੱਥੇ ਆਣ ਕੇ ਮਦਰਸਿਆਂ ਵਿਚ ਪੜ੍ਹਾਉਂਦੇ ਹਨ। ਅਸੀਂ ਫ੍ਰੈਂਚ ਮੁਸਲਿਮ ਕੌਂਸਲ ਨੂੰ ਕਿਹਾ ਹੈ ਕਿ ਉਹ ਇਸ ਗੱਲ ਉੱਤੇ ਨਜ਼ਰ ਰੱਖਣ ਕਿ 2020 ਦੇ ਬਾਅਦ ਕੋਈ ਵਿਦੇਸ਼ੀ ਮੁਸਲਿਮ ਇਮਾਮ ਫਰਾਂਸ ਵਿਚ ਨਾ ਆਵੇ।` ਮੈਕਰੋਂ ਨੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਉਹ ਫਰਾਂਸ ਵਿਚਲੇ ਸਭ ਵਿਦੇਸ਼ੀ ਇਮਾਮਾਂ ਨੂੰ ਫ੍ਰੈਂਚ ਸਿੱਖਣ ਲਈ ਕਹਿਣ ਤੇ ਨਾਲ ਉਹ ਕੱਟੜਪੰਥੀ ਭਾਵਨਾਵਾਂ ਨਾ ਭੜਕਾਉਣ ਅਤੇ ਕਿਸੇ ਤਰ੍ਹਾਂ ਦੀਆਂ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਨਾ ਹੋਣ। ਫਰਾਂਸ ਦੇ ਕਾਨੂੰਨ ਦੀ ਰੱਖਿਆ ਕਰਨ।’
ਰਾਸ਼ਟਰਪਤੀ ਮੈਕਰੋਂ ਨੇ ਕਿਹਾ, ‘ਇਹ ਜ਼ਰੂਰੀ ਨਹੀਂ ਕਿ ਸਾਰੇ ਅੱਤਵਾਦੀ ਮੁਸਲਿਮ ਹੋਣ, ਪਰ ਬਹੁਤੇ ਕੇਸਾਂ ਵਿਚ ਇਸਲਾਮਿਕ ਅੱਤਵਾਦ ਸਾਹਮਣੇ ਆਉਂਦਾ ਹੈ, ਇਸ ਲਈ ਅਸੀਂ ਇਹ ਕਦਮ ਚੁੱਕਿਆ ਹੈ। ਮੇਰੀ ਸਾਰੇ ਧਰਮਾਂ ਦੇ ਲੋਕਾਂ ਨੂੰ ਅਪੀਲ ਹੈ ਕਿ ਫਰਾਂਸ ਦੀ ਰੱਖਿਆ ਕਰੋ ਤੇ ਇਸ ਦੇਸ਼ ਦੇ ਕਾਨੂੰਨ ਦੀ ਪਾਲਣਾ ਕਰੋ।` ਰਾਸ਼ਟਰਪਤੀ ਨੇ ਦੱਸਿਆ, ‘ਇਸ ਸਾਲ ਸਤੰਬਰ ਪਿੱਛੋਂ ਫਰਾਂਸ ਵਿਚ ਵਿਦੇਸ਼ੀ ਮੁਸਲਿਮ ਇਮਾਮਾਂ ਉੱਤੇ ਦੇਸ਼ ਵਿਚ ਆਉਣ ਦੀ ਰੋਕ ਹੋਵੇਗੀ।` ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਧਰਮ ਦੇ ਨਾਮ ਉੱਤੇ ਲੋਕ ਮਸਜਿਦਾਂ ਨੂੰ ਪੈਸੇ ਭੇਜਦੇ ਅਤੇ ਇਨ੍ਹਾਂ ਪੈਸਿਆਂ ਦੀ ਵਰਤੋਂ ਗਲਤ ਕੰਮਾਂ ਲਈ ਹੁੰਦੀ ਹੈ। ਉਨ੍ਹਾ ਕਿਹਾ ਕਿ ਫਰਾਂਸ ਮੁਸਲਮਾਨਾਂ ਦੇ ਵਿਰੁੱਧ ਨਹੀਂ, ਪਰ ਅੱਤਵਾਦ ਸਮਰਥਕਾਂ ਦੇ ਪੱਖ ਵਿਚ ਵੀ ਨਹੀਂ। ਇਸ ਲਈ ਅਸੀਂ ਏਦਾਂ ਕਰਨ ਵਾਲਿਆਂ ਨੂੰ ਨਹੀਂ ਛਡਾਂਗੇ। ਏਥੇ 9 ਮੁਸਲਿਮ ਦੇਸ਼ਾਂ ਤੋਂ ਇਮਾਮ ਆਣ ਕੇ ਪੜ੍ਹਾਉਂਦੇ ਹਨ, ਪਰ ਮੇਰੀ ਸਰਕਾਰ ਇਸ ਗੱਲ ਨੂੰ ਪੱਕਾ ਕਰੇਗੀ ਕਿ ਭੱਵਿਖ ਵਿਚ ਇਨ੍ਹਾਂ 9 ਦੇਸ਼ਾਂ ਤੋਂ ਕੋਈ ਇਮਾਮ ਨਾ ਆ ਸਕੇ।’
ਇਸ ਆਦੇਸ਼ ਦੇ ਬਾਅਦ ਮੈਕਰੋਂ ਦਾ ਕੁਝ ਲੋਕ ਵਿਰੋਧ ਕਰ ਰਹੇ ਹਨ। ਖੱਬੇ ਪੱਖੀ ਪਾਰਟੀ ਦੇ ਲੀਡਰ ਮੈਰੀਨ ਲੇ-ਪੇਨ ਨੇ ਮੈਕਰੋਂ ਉੱਤੇ ਦੋਸ਼ ਲਾਇਆ ਹੈ ਕਿ ਫਰਾਂਸ ਵਿਚ ਮੁਸਲਮਾਨਾਂ ਲਈ ਉਹ ਸਹੀ ਫੈਸਲੇ ਨਹੀਂ ਲੈ ਰਹੇ, ਫਰਾਂਸ ਵਿਚ ਮੁਸਲਮਾਨਾਂ ਦੀ ਏਕਤਾ ਬਣਾਈ ਰੱਖਣਾ ਜ਼ਰੂਰੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ