Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਵਾਹਗਾ ਸਰਹੱਦ ਹਮਲਾ ਕੇਸ ਪਾਕਿ ਅਦਾਲਤ ਵੱਲੋਂ ਤਿੰਨ ਅੱਤਵਾਦੀਆਂ ਨੂੰ ਮੌਤ ਦੀ ਸਜ਼ਾ

February 20, 2020 07:40 AM

ਲਾਹੌਰ, 19 ਫਰਵਰੀ (ਪੋਸਟ ਬਿਊਰੋ)- ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਪਾਬੰਦੀ ਸ਼ੁਦਾ ਜਮਾਤ-ਅਲ-ਅਹਿਰਾਰ ਦੇ ਤਿੰਨ ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਕੀਤੀ ਹੈ। ਇਹ ਅੱਤਵਾਦੀ ਸਾਲ 2014 ਵਿਚ ਵਾਹਗਾ ਸਰਹੱਦ ਉੱਤੇ ਬੰਬ ਨਾਲ ਹਮਲੇ ਦੇ ਕੇਸ ਵਿਚ ਦੋਸ਼ੀ ਪਾਏ ਗਏ ਹਨ, ਜਿੱਥੇ 60 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।
ਵਾਹਗਾ ਪਾਕਿਸਤਾਨ ਦੇ ਪੰਜਾਬ ਰਾਜ ਦੇ ਲਾਹੌਰ ਜਿ਼ਲੇ ਦਾ ਪਿੰਡ ਹੈ ਤੇ ਅਟਾਰੀ ਭਾਰਤ-ਪਾਕਿ ਸਰਹੱਦ ਦੇ ਭਾਰਤ ਵਾਲੇ ਪਾਸੇ ਪੰਜਾਬ ਵਿਚ ਹੈ। ਪਾਕਿਸਤਾਨ ਵਲੋਂ ਵਾਹਗਾ ਸਰਹੱਦ ਉੱਤੇ ਦੋ ਨਵੰਬਰ 2014 ਨੂੰ ਹੋਏ ਆਤਮਘਾਤੀ ਹਮਲੇ ਵਿਚ ਔਰਤਾਂ ਅਤੇ ਬੱਚਿਆਂ ਸਣੇ 60 ਤੋਂ ਵੱਧ ਲੋਕ ਮਾਰੇ ਗਏ ਸਨ। ਹਮਲੇ ਦੀ ਜ਼ਿੰਮੇਦਾਰੀ ਪਾਬੰਦੀਸ਼ੁਦਾ ਜੁੰਡੁਲਾ ਅਤੇ ਤਹਿਰੀਕ-ਏ-ਤਾਲਿਬਾਨ ਨੇ ਵੱਖੋ-ਵੱਖ ਲਈ ਸੀ। ਅਦਾਲਤ ਦੇ ਅਧਿਕਾਰੀ ਨੇ ਦੱਸਿਆ ਕਿ ਵਾਹਗਾ ਸਰਹੱਦ ਉੱਤੇ ਬੰਬ ਹਮਲੇ ਦੇ ਕੇਸ ਦਾ ਲਾਹੌਰ ਵਿਚ ਅੱਤਵਾਦ ਰੋਕੂ ਅਦਾਲਤ ਨੇ ਫੈਸਲਾ ਦਿੱਤਾ ਅਤੇ ਤਿੰਨ ਸ਼ੱਕੀ ਬੰਦਿਆਂ; ਹਸੀਮਉੱਲਾਹ, ਸਈਦ ਜਨ ਘਨਾ ਅਤੇ ਹੁਸੈਨੁੱਲਾਹ ਨੂੰ ਪੰਜ ਕੇਸਾਂ ਵਿਚ ਮੌਤ ਦੀ ਸਜ਼ਾ ਅਤੇ 300 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਹਰ ਦੋਸ਼ੀ ਨੂੰ 10 ਲੱਖ ਪਾਕਿਸਤਾਨੀ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਅਦਾਲਤ ਨੇ ਤਿੰਨ ਹੋਰ ਸ਼ੱਕੀ ਬੰਦਿਆਂ ਨੂੰ ਇਸ ਕੇਸ ਤੋਂ ਬਰੀ ਕਰ ਦਿੱਤਾ। ਪੰਜ ਸਾਲ ਤੋਂ ਵੱਧ ਸਮਾਂ ਚੱਲੀ ਸੁਣਵਾਈ ਦੌਰਾਨ ਪ੍ਰੋਸੀਕਿਊਸ਼ਨ ਪੱਖ ਦੇ 100 ਤੋਂ ਵਧੇਰੇ ਗਵਾਹਾਂ ਨੇ ਦੋਸ਼ੀਆਂ ਦੇ ਖਿਲਾਫ ਗਵਾਹੀ ਦਿੱਤੀ ਸੀ। ਸ਼ੱਕੀਆਂ ਨੂੰ ਸਖਤ ਸੁਰੱਖਿਆ ਹੇਠ ਅਦਾਲਤ ਵਿੱਚ ਲਿਆਂਦਾ ਗਿਆ। ਧਮਾਕੇ ਵਿਚ 15 ਤੋਂ 20 ਕਿਲੋਗ੍ਰਾਮ ਧਮਾਕਾਖੇਜ਼ ਸਮੱਗਰੀ ਦੀ ਵਰਤੋਂ ਕੀਤੀ ਗਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ