Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇੰਗਲੈਂਡ ਦੇ ਪ੍ਰਧਾਨ ਮੰਤਰੀ ਜੌਹਨਸਨ ਤੇ ਉਨ੍ਹਾਂ ਦੀ ਪਹਿਲੀ ਪਤਨੀ ਵਿਚਕਾਰ ਤਲਾਕ ਦੀ ਸਹਿਮਤੀ

February 20, 2020 07:41 AM

ਲੰਡਨ, 19 ਫਰਵਰੀ (ਪੋਸਟ ਬਿਊਰੋ)- ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਅਤੇ ਉਨ੍ਹਾਂ ਦੀ ਪਹਿਲੀ ਭਾਰਤੀ ਮੂਲ ਦੀ ਪਤਨੀ ਮਰੀਨਾ ਵ੍ਹੀਲਰ ਵਿਚਕਾਰ ਤਲਾਕ ਦੀ ਸਹਿਮਤੀ ਹੋ ਗਈ ਹੈ।
ਬੋਰਿਸ ਜੌਹਨਸਨ ਅਤੇ ਮਰੀਨਾ ਵ੍ਹੀਲਰ ਦੋ ਸਾਲ ਪਹਿਲਾਂ ਇੱਕ ਦੂਜੇ ਤੋਂ ਵੱਖ ਹੋ ਗਏ ਸਨ ਤੇ ਦੋਵਾਂ ਵਿਚਕਾਰ ਪੈਸੇ ਅਤੇ ਸੰਪਤੀ ਬਾਰੇ ਝਗੜਾ ਚੱਲਦਾ ਸੀ। ਜੱਜ ਗਿਬਸਨਸ ਨੇ ਕੱਲ੍ਹ ਵ੍ਹੀਲਰ ਵੀਹਲਰ ਨੂੰ ਤਲਾਕ ਲੈਣ ਲਈ ਅਪਲਾਈ ਕਰਨ ਦੀ ਹਾਂ ਕਰ ਦਿੱਤੀ। ਪ੍ਰਧਾਨ ਮੰਤਰੀ ਬੋਰਿਸ ਤੇ ਮਰੀਨਾ 25 ਸਾਲ ਤੋਂ ਸ਼ਾਦੀ ਦੇ ਬੰਧਨ ਵਿੱਚ ਸਨ। ਇਸ ਤੋਂ ਪਹਿਲਾਂ ਬੌਰਿਸ ਨੇ 1987 'ਚ ਅਲੈਗਰਾ ਮੌਸਟੇਅਨ ਓਵਨ ਨਾਲ ਵਿਆਹ ਕੀਤਾ ਸੀ, ਜੋ 1993 ਤੱਕ ਚੱਲਿਆ। ਬੋਰਿਸ ਜੌਹਨਸਨ ਅਤੇ ਮਰੀਨਾ ਵ੍ਹਲਿਰ ਦੇ ਦੋ ਲੜਕੇ ਅਤੇ ਦੋ ਲੜਕੀਆਂ ਹਨ। ਮਰੀਨਾ ਵ੍ਹੀਲਰ ਜੋ ਕੈਂਸਰ ਤੋਂ ਪੀੜਤ ਸੀ ਅਤੇ ਬਾਅਦ 'ਚ ਕੈਂਸਰ ਮੁਕਤ ਹੋ ਗਈ ਸੀ। ਕੱਲ੍ਹ ਸੁਣਵਾਈ ਦੌਰਾਨ ਬੋਰਿਸ ਜੌਹਨਸਨ ਵੱਲੋਂ ਨੀਲ ਰਸਲ ਅਤੇ ਮਿਸਜ਼ ਵ੍ਹੀਲਰ ਵੱਲੋਂ ਲੂਸੀ ਸਟੋਰ ਅਦਾਲਤ 'ਚ ਪੇਸ਼ ਹੋਏ। ਜੱਜ ਗਿਬਸਨ ਨੇ ਮਿਸਜ਼ ਵ੍ਹੀਲਰ ਨੂੰ ਤਲਾਕ ਦੀ ਅਰਜ਼ੀ ਦੇਣ ਦੀ ਆਗਿਆ ਦੇ ਦਿੱਤੀ। ਇੰਗਲੈਂਡ ਦੇ ਨਿਯਮਾਂ ਅਨੁਸਾਰ ਮਿਸਜ਼ ਵ੍ਹੀਲਰ ਕੋਲ 12 ਮਹੀਨੇ ਦਾ ਸਮਾਂ ਹੈ।
ਵਰਨਣ ਯੋਗ ਹੈ ਕਿ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਅੱਜ ਕੱਲ੍ਹ ਆਪਣੀ ਦੋਸਤ ਮਿਸਜ਼ ਸੇਮੰਡ ਨਾਲ ਰਹਿ ਰਹੇ ਸਨ। ਮਰੀਨਾ ਵ੍ਹੀਲਰ ਬ੍ਰਿਟੇਨ ਦੇ ਪ੍ਰਸਿੱਧ ਬੀ ਬੀ ਸੀ ਪੱਤਰਕਾਰ ਚਾਰਲਸ ਵ੍ਹੀਲਰ ਦੀ ਬੇਟੀ ਹੈ, ਜਿਸ ਦੀ ਮਾਂ ਭਾਰਤੀ ਮੂਲ ਦੀ ਸੀ, ਜਿਸ ਦਾ ਪ੍ਰਸਿੱਧ ਪੱਤਰਕਾਰ ਖੁਸ਼ਵੰਤ ਸਿੰਘ ਨਾਲ ਵੀ ਪਰਵਾਰਕ ਰਿਸ਼ਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ