Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਸਾਈਬਰ ਅਪਰਾਧੀ ਨੇ ਜਾਲ ਵਿੱਚ ਫਸਾ ਕੇ 80 ਸਾਲਾ ਅਮੀਰ ਤੋਂ 9 ਕਰੋੜ ਰੁਪਏ ਲੁੱਟੇ

February 20, 2020 07:45 AM

ਨਵੀਂ ਦਿੱਲੀ, 19 ਫਰਵਰੀ (ਪੋਸਟ ਬਿਊਰੋ)- ਗੁਜਰਾਤ ਦੇ ਅਹਿਮਦਾਬਾਦ ਵਿੱਚ ਇਕ 80 ਸਾਲ ਦਾ ਬਜ਼ੁਰਗ ਕਿਸੇ ਸਾਈਬਰ ਅਪਰਾਧੀ ਦੇ ਜਾਲ ਵਿੱਚ ਫਸ ਗਿਆ ਅਤੇ 9 ਕਰੋੜ ਰੁਪਏ ਲੁਟਾ ਬੈਠਾ ਹੈ।
ਪਤਾ ਲੱਗਾ ਹੈ ਕਿ ਅਹਿਮਦਾਬਾਦ ਦੇ ਪੰਚਵਟੀ ਇਲਾਕੇ ਦੇ ਰਹਿਣ ਵਾਲੇ ਬਜ਼ੁਰਗ ਨੇ ਸੋਮਵਾਰ ਸਾਈਬਰ ਕ੍ਰਾਈਮ ਪੁਲਿਸ ਨੂੰ ਸਿ਼ਕਾਇਤ ਦਰਜ ਕਰਾਈ ਅਤੇ 33 ਲੋਕਾਂ ਦੇ ਖ਼ਿਲਾਫ਼ ਠੱਗੀ ਦਾ ਦੋਸ਼ ਲਾਇਆ ਹੈ। ਸ਼ਿਕਾਇਤ ਵਿੱਚ ਕਿਹਾ ਹੈ ਕਿ 10 ਹਜ਼ਾਰ ਰੁਪਏ ਦਾ ਟੂਰ ਪੈਕੇਜ ਦੇਣ ਦੇ ਨਾਂ ਉੱਤੇ ਉਸ ਨਾਲ ਇਹ ਧੋਖਾਧੜੀ ਕੀਤੀ ਗਈ। ਪੀੜਤ ਦਿਨੇਸ਼ ਪਟੇਲ ਪੰਚਵਟੀ ਦੀ ਪਟੇਲ ਸੁਸਾਇਟੀ ਦਾ ਵਾਸੀ ਹੈ। ਉਸ ਨੇ ਦੱਸਿਆ ਕਿ ਆਨਲਾਈਨ ਬੈਂਕਿੰਗ ਰਾਹੀਂ 18 ਅਕਤੂਬਰ 2017 ਤੋਂ 27 ਨਵੰਬਰ 2019 ਦੌਰਾਨ ਉਨ੍ਹਾਂ ਨੇ ਰੁਪਏ ਟ੍ਰਾਂਸਫਰ ਕੀਤੇ ਸਨ। ਇੰਨੀ ਵੱਡੀ ਰਕਮ ਵੱਖ-ਵੱਖ ਸਮੇਂ ਵਿੱਚ ਟ੍ਰਾਂਸਫਰ ਹੋਣ ਉੱਤੇ ਸਵਾਲ ਵੀ ਖੜ੍ਹੇ ਹੁੰਦੇ ਹਨ। ਕਈ ਟੈਕਸਟਾਈਲ ਕੰਪਨੀਆਂ ਵਿੱਚ ਕੰਮ ਕਰਨ ਪਿੱਛੋਂ ਸੇਵਾ ਮੁਕਤ ਹੋਏ ਪਟੇਲ ਨੇ ਸ਼ਿਕਾਇਤ ਵਿੱਚ ਕਿਹਾ ਕਿ 18 ਅਕਤੂਬਰ 2017 ਨੂੰ ਉਨ੍ਹਾਂ ਨੂੰ ਇਕ ਨਾਮੀ ਟੈਲੀਕਾਮ ਕੰਪਨੀ ਤੋਂ ਛੁੱਟੀਆਂ ਦੇ ਟੂਰ ਦੀ ਮੇਲ ਰਾਹੀਂ ਇੱਕ ਪੈਕੇਜ ਆਫ਼ਰ ਕੀਤਾ ਗਿਆ ਸੀ। ਉਨ੍ਹਾਂ ਨੂੰ ਆਫ਼ਰ ਸਹੀ ਲੱਗਾ ਅਤੇ ਉਨ੍ਹਾਂ ਨੇ ਇਸ ਦੀ ਹੋਰ ਜਾਣਕਾਰੀ ਮੰਗੀ। ਇਸ ਦੇ ਬਾਅਦ ਪਟੇਲ ਤੋਂ ਸਭ ਤੋਂ ਪਹਿਲਾ ਟੂਰ ਪੈਕੇਜ ਨੂੰ ਪ੍ਰਵਾਨ ਕਰਨ ਲਈ 10 ਹਜ਼ਾਰ ਰੁਪਏ ਦੇਣ ਦੀ ਮੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਇਕ ਗਿਫ਼ਟ ਦੇਣ ਦਾ ਵਾਅਦਾ ਕੀਤਾ ਗਿਆ। ਇਸ ਪਿੱਛੋਂ ਵੱਖ-ਵੱਖ ਲੋਕਾਂ ਨੇ ਧੋਖਾਧੜੀ ਦੀ ਇਕ ਸੀਰੀਜ਼ ਚਲਾਈ ਅਤੇ ਉਨ੍ਹਾਂ ਤੋਂ ਟੂਰ ਪੈਕੇਜ ਦੇ ਨਾਂ ਉੱਤੇ ਪੈਸੇ ਦੀ ਮੰਗ ਕੀਤੀ। ਪਟੇਲ ਦੇ ਮੁਤਾਬਕ ਬੀਤੇ ਦੋ ਸਾਲਾਂ ਵਿੱਚ ਉਨ੍ਹਾਂ ਨੇ 80 ਵਾਰ ਹੋਏ ਵੱਖ-ਵੱਖ ਟ੍ਰਾਂਜੈਕਸ਼ਨ ਵਿੱਚ 9 ਕਰੋੜ ਤੋਂ ਵੱਧ ਰਕਮ ਖਾਤੇ ਵਿੱਚ ਟ੍ਰਾਂਸਫਰ ਕੀਤੀ, ਜੋ 10 ਹਜ਼ਾਰ ਤੋਂ ਲੈ ਕੇ 50 ਲੱਖ ਤਕ ਹੈ, ਪਰ ਨਾ ਕਦੀ ਕੋਈ ਟੂਰ ਆਫ਼ਰ ਮਿਲਿਆ ਤੇ ਨਾ ਉਨ੍ਹਾਂ ਦੇ ਪੈਸੇ ਵਾਪਸ ਆਏ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼