Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਟਰੰਪ ਦੀ ਫੇਰੀ ਮੌਕੇ ਝੁੱਗੀਆਂ ਵਾਲਿਆਂ ਲਈ ਨਵੀਂ ਮੁਸੀਬਤ

February 20, 2020 07:49 AM

* 45 ਪਰਵਾਰਾਂ ਨੂੰ ਜਗ੍ਹਾ ਖਾਲੀ ਕਰਨ ਦੇ ਨੋਟਿਸ 

ਅਹਿਮਦਾਬਾਦ, 19 ਫਰਵਰੀ (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ 24 ਫਰਵਰੀ ਨੂੰ ਭਾਰਤ ਖਾਸ ਕਰਕੇ ਅਹਿਮਦਾਬਾਦ ਦੀ ਹਾਈ ਪ੍ਰੋਫਾਈਲ ਫੇਰੀ ਤੋਂ ਪਹਿਲਾਂ ਅਹਿਮਦਾਬਾਦ ਨਗਰ ਨਿਗਮ ਨੇ ਨਵੇਂ ਬਣੇ ਮੋਟੇਰਾ ਕ੍ਰਿਕਟ ਸਟੇਡੀਅਮ ਨੇੜੇ ਝੁੱਗੀ-ਝੌਪੜੀਆਂ ਵਿੱਚ ਰਹਿੰਦੇ ਘੱਟੋ-ਘੱਟ 45 ਪਰਵਾਰਾਂ ਨੂੰ ਸੱਤ ਦਿਨਾਂ ਵਿੱਚ ਥਾਂ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਹਨ। ਏਦਾਂ ਨਾ ਕਰਨ 'ਤੇ ਵਿਭਾਗੀ ਕਾਰਵਾਈ ਦੀ ਚੇਤਵਾਨੀ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਸ ਸਟੇਡੀਅਮ ਵਿੱਚ ਅਮਰੀਕੀ ਰਾਸ਼ਟਤਪੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਨਮਸਤੇ ਟਰੰਪ' ਸਮਾਗਮ ਹੇਠ ਇੱਕ ਲੱਖ ਤੋਂ ਵੱਧ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ। ਨਿਗਮ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਨੋਟਿਸਾਂ ਦਾ ਅਮਰੀਕੀ ਰਾਸ਼ਟਰਪਤੀ ਦੀ ਹਾਈ ਪ੍ਰੋਫਾਈਲ ਫੇਰੀ ਨਾਲ ਕੋਈ ਸੰਬੰਧ ਨਹੀਂ, ਪਰ ਝੁੱਗੀ-ਝੌਪੜੀਆਂ 'ਚ ਰਹਿੰਦੇ ਲੋਕਾਂ ਨੇ ਨਗਰ ਨਿਗਮ ਵੱਲੋਂ ਜਾਰੀ ਨੋਟਿਸਾਂ ਦੇ ਸਮੇਂ 'ਤੇ ਰੋਸ ਕੀਤਾ ਹੈ। ਇਹ ਨੋਟਿਸ ਉਸ ਮੌਕੇ ਜਾਰੀ ਕੀਤੇ ਗਏ ਹਨ, ਜਦੋਂ ਅਹਿਮਦਾਬਾਦ ਨਗਰ ਨਿਗਮ ਨੇ ਹਵਾਈ ਅੱਡੇ ਤੋਂ ਸ਼ਹਿਰ ਵੱਲ ਆਉਂਦੇ ਰੂਟ ਦੇ ਸੜਕ ਕੰਢੇ ਬਣੀਆ ਝੁੱਗੀਆਂ ਝੌਂਪੜੀਆਂ ਨੂੰ ਅਮਰੀਕੀ ਰਾਸ਼ਟਰਪਤੀ ਦੀ ਅੱਖ ਤੋਂ ਬਚਾਉਣ ਲਈ ਸੱਤ ਫੁੱਟ ਉੱਚੀ ਕੰਧ ਦੀ ਉਸਾਰੀ ਕੀਤੀ ਹੈ। ਜਿਨ੍ਹਾ ਝੁੱਗੀਆਂ ਨੂੰ ਹਟਾਉਣ ਲਈ ਨੋਟਿਸ ਜਾਰੀ ਹੋੇ ਹਨ, ਉਹ ਅਹਿਮਦਾਬਾਦ-ਗਾਂਧੀਨਗਰ ਰਸਤੇ ਤੋਂ ਮੋਟੇਰਾ ਸਟੇਡੀਅਮ ਤੋਂ ਲਗਭਗ ਡੇਢ ਕਿਲੋਮੀਟਰ ਦੂਰ ਹਨ। ਝੁੱਗੀਆਂ ਵਿੱਚ ਰਹਿੰਦੇ ਸ਼ੈਲੈਸ਼ ਬਿਲਵਾ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਪਿਛਲੇ ਇੱਕ ਹਫਤੇ ਵਿੱਚ ਕਈ ਗੇੜੇ ਲਾ ਚੁੱਕੇ ਹਨ। ਇੱਕ ਦਿਹਾੜੀਦਾਰ ਮਜ਼ਦੂਰ ਦਿਨੇਸ਼ ਅਦਰਾਵਨੀ ਨੇ ਕਿਹਾ: ‘ਅਸੀਂ ਏਥੇ ਪਿਛਲੇ ਇੱਕ ਦਹਾਕੇ ਤੋਂ ਰਹਿ ਰਹਿ ਹਾਂ। ਇਸ ਤੋਂ ਪਹਿਲਾਂ ਸਾਨੂੰ ਕਦੀ ਕੋਈ ਨੋਟਿਸ ਨਹੀਂ ਸੀ ਆਇਆ। ਇਸ ਵੇਲੇ ਨੋਟਿਸ ਦੇਣ ਦਾ ਕੀ ਮਤਲਬ ਹੈ? ਸਾਨੂੰ ਏਥੋਂ ਜਬਰੀ ਕੱਢਿਆ ਜਾ ਰਿਹਾ ਹੈ। ਸਾਡੇ ਕੋਲ ਸਿਰ ਢੱਕਣ ਲਈ ਕੋਈ ਬਦਲਵਾਂ ਪ੍ਰਬੰਧ ਨਹੀਂ ਹੈ।
ਨਗਰ ਨਿਗਮ ਦੇ ਡਿਪਟੀ ਅਸਟੇਟ ਅਧਿਕਾਰੀ ਚੈਤੰਨਿਆ ਸ਼ਾਹ ਦਾ ਕਹਿਣਾ ਹੈ ਕਿ ਇਨ੍ਹਾਂ ਨੋਟਿਸਾਂ ਦਾ ‘ਨਮਸਤੇ ਟਰੰਪ’ ਪ੍ਰੋਗਰਾਮ ਨਾਲ ਕੋਈ ਸੰਬੰਧ ਨਹੀਂ। ਝੁੱਗੀਆਂ ਵਿੱਚ ਰਹਿੰਦੇ ਲੋਕਾਂ ਨੂੰ ਟਾਊਨ ਪਲਾਨਿੰਗ ਐਕਟ ਹੇਠ ਨੋਟਿਸ ਜਾਰੀ ਕੀਤੇ ਗਏ ਹਨ। ਇਹ ਥਾਂ ਅਹਿਮਦਾਬਾਦ ਨਗਰ ਨਿਗਮ ਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼