Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅਕਾਲੀ ਦਲ ਭਾਜਪਾ ਨੂੰ ਛੱਡ ਕੇ ਅੰਦਰਖਾਤੇ ‘ਹਾਥੀ’ ਦੇ ਨਾਲ ਮੋਹ ਪਾਉਣ ਨੂੰ ਤਿਆਰ!

February 20, 2020 07:50 AM

ਲੁਧਿਆਣਾ, 19 ਫਰਵਰੀ (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਕਿਹਾ ਜਾਂਦਾ ਹੈ ਕਿ ਉਹ ਦਿੱਲੀ ਬੈਠੀ ਭਾਜਪਾ ਹਾਈ ਕਮਾਨ ਦਾ ਰਾਜਸੀ ਮੂਡ ਚੰਗੀ ਤਰ੍ਹਾਂ ਜਾਣ ਚੁੱਕੇ ਹਨ ਅਤੇ ਹਰਿਆਣਾ 'ਚ ਜਿਹੜਾ ਹਾਲ ਅਕਾਲੀ ਦਲ ਦਾ ਹੋਇਆ ਹੈ, ਅਜੇ ਉਸ ਦਾ ਗੁੱਸਾ ਵੀ ਅਕਾਲੀ ਦਲ 'ਚ ਠੰਢਾ ਨਹੀਂ ਹੋਇਆ। ਇਸ ਦੌਰਾਨ ਦਿੱਲੀ ਵਿੱਚ ਭਾਜਪਾ ਨੇ ਅਕਾਲੀ ਦਲ ਨੂੰ ਪਹਿਲੀ ਵਾਰ ਅਜਿਹੇ ਤਾਰੇ ਦਿਖਾਏ ਕਿ ਅੱਠ ਸੀਟਾਂ ਮੰਗਣ ਵਾਲਿਆਂ ਨੂੰ ਇੱਕ ਵੀ ਸੀਟ ਨਹੀਂ ਦਿੱਤੀ, ਜਿਸ ਕਾਰਨ ਅਕਾਲੀ ਦਲ ਦਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਦੇ ਹਾਥੀ ਨਾਲ ਮੋਹ ਪਾਉਣ ਲੱਗਾ ਹੈ।
ਸਾਲ 1996 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਪੰਜਾਬ ਵਿੱਚ ਬਸਪਾ ਨਾਲ ਗਠਜੋੜ ਕਰ ਕੇ ਚੋਣ ਲੜ ਚੁੱਕਾ ਹੈ, ਜਦੋਂ ਅਕਾਲੀ-ਬਸਪਾ ਗਠਜੋੜ ਦੇ 11 ਐੱਮ ਪੀ ਬਣੇ ਸਨ, ਜਿਨ੍ਹਾਂ 'ਚੋਂ ਅੱਠ ਅਕਾਲੀ ਦਲ ਨਾਲ ਸੰਬੰਧਤ ਸਨ, ਜਦੋਂ ਕਿ ਤਿੰਨ ਜਣੇ ਬਸਪਾ ਦੇ ਕਾਂਸ਼ੀ ਰਾਮ ਹੁਸ਼ਿਆਰਪੁਰ ਤੋਂ, ਹਰਭਜਨ ਲਾਖਾ ਫਿਲੌਰ, ਮੋਹਨ ਸਿੰਘ ਫਲੀਆਂਵਾਲਾ ਫਿਰੋਜ਼ਪੁਰ ਤੋਂ ਜਿੱਤੇ ਸਨ। ਓਦੋਂ ਦੋ ਐੱਮ ਪੀ ਗੁਰਦਾਸਪੁਰ ਤੋਂ ਸੁਖਵੰਤ ਕੌਰ ਭਿੰਡਰ ਤੇ ਅੰਮ੍ਰਿਤਸਰ ਤੋਂ ਰਘੂਨੰਦਨ ਲਾਲ ਭਾਟੀਆ ਕਾਂਗਰਸ ਪਾਰਟੀ ਦੇ ਜਿੱਤੇ ਸਨ ਤੇ ਭਾਜਪਾ ਦਾ ਖਾਤਾ ਵੀ ਨਹੀਂ ਸੀ ਖੁੱਲ੍ਹ ਸਕਿਆ।
ਪਿਛਲੇ ਦਿਨੀਂ ਹਰਿਆਣਾ ਅਤੇ ਦਿੱਲੀ ਵਿੱਚ ਭਾਜਪਾ ਵੱਲੋਂ ਨੱਕ-ਬੁੱਲ੍ਹ ਮਰੋੜੇ ਜਾਣ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੰਦਰਖਾਤੇ ਇਸ ਗੱਲ ਦੀ ਸਮਝ ਪੈ ਗਈ ਹੈ ਕਿ ਜਿਵੇਂ ਪੰਜਾਬ ਵਿੱਚ ਬੈਠੇ ਭਾਜਪਾ ਨੇਤਾ ਅਤੇ ਸਾਬਕਾ ਮੰਤਰੀ 59 ਸੀਟਾਂ ਦੀ ਮੰਗ ਕਰਨ ਲੱਗੇ ਹਨ ਅਤੇ ਅਕਾਲੀ ਦਲ ਨਾਲ ਚੋਣਾਂ ਨਾ ਲੜਨ ਦੀਆਂ ਖਬਰਾਂ ਉਡਾ ਰਹੇ ਹਨ, ਇਸ ਕਾਰਨ ਅਕਾਲੀ ਦਲ ਨੂੰ ਕੋਈ ਰਾਜਸੀ ਜੁਗਾੜ ਲਾਉਣਾ ਪਵੇਗਾ। ਰਾਜਸੀ ਹਲਕਿਆਂ ਵਿੱਚ ਹਾਥੀ ਬਾਰੇ ਉੱਡਦੀ ਖਬਰ 'ਤੇ ਜੇ ਯਕੀਨ ਕੀਤਾ ਜਾਵੇ ਤਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ 2022 ਦੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਬਸਪਾ ਦੇ ਹਾਥੀ ਦੀ ਸਵਾਰੀ ਕਰਨ ਲਈ ਭਾਜਪਾ ਨੂੰ ਛੱਡ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ