Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਇੰਪਰੂਵਮੈਂਟ ਟਰੱਸਟ ਦੇ ਨਵੇਂ ਈ ਓ ਨੂੰ ਆਉਂਦੇ ਸਾਰ ਗ੍ਰਿਫਤਾਰੀ ਵਾਰੰਟ ਮਿਲ ਗਏ

February 20, 2020 07:51 AM

ਜਲੰਧਰ, 19 ਫਰਵਰੀ (ਪੋਸਟ ਬਿਊਰੋ)- ਇੰਪਰੂਵਮੈਂਟ ਟਰੱਸਟ ਦੇ ਨਵੇਂ ਈ ਓ ਦੇ ਚਾਰਜ ਸੰਭਾਲਦੇ ਸਾਰ ਗ੍ਰਿਫਤਾਰੀ ਵਾਰੰਟ ਨਾਲ ਸਵਾਗਤ ਹੋ ਗਿਆ ਹੈ। ਜ਼ਿਲਾ ਕੰਜ਼ਿਊਮਰ ਫੋਰਮ ਨੇ ਟਰੱਸਟ ਦੇ ਈ ਓ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਹੈ ਕਿ ਉਹ 18 ਮਾਰਚ ਤੋਂ ਪਹਿਲਾਂ ਸੂਰਿਆ ਇਨਕਲੇਵ ਦੇ ਅਲਾਟੀ ਜਸਪ੍ਰੀਤ ਸਿੰਘ ਵਾਸੀ ਸਰਸਵਤੀ ਵਿਹਾਰ ਨੂੰ ਉਨ੍ਹਾਂ ਦਾ ਨਾਨ ਕੰਸਟ੍ਰਕਸ਼ਨ ਦਾ ਕਰੀਬ ਚਾਰ ਲੱਖ ਰੁਪਏ ਤੁਰੰਤ ਮੋੜਨ।
ਬੀਬੀ ਭਾਨੀ ਕੰਪਲੈਕਸ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਦਰਸ਼ਨ ਸਿੰਘ ਆਹੂਜਾ ਨੇ ਦੱਸਿਆ ਕਿ ਸਰਸਵਤੀ ਵਿਹਾਰ ਦੇ ਵਸਨੀਕ ਜਸਪ੍ਰੀਤ ਸਿੰਘ ਨੂੰ 26 ਫਰਵਰੀ 2004 ਨੂੰ ਸੂਰਿਆ ਇਨਕਲੇਵ ਵਿੱਚ 675 ਏ ਪਲਾਟ ਅਲਾਟ ਹੋਇਆ ਸੀ। ਉਨ੍ਹਾਂ ਨੇ ਟਰੱਸਟ ਦੀਆਂ ਸ਼ਰਤਾਂ ਮੁਤਾਬਕ ਪੂਰਾ ਪੈਸਾ ਪਲਾਟ ਦਾ ਜਮ੍ਹਾ ਕਰਵਾ ਦਿੱਤਾ। 11 ਸਾਲ ਤੱਕ ਉਸ ਨੂੰ ਪਲਾਟ ਦਾ ਕਬਜ਼ਾ ਨਹੀਂ ਮਿਲਿਆ। ਇਸ ਦੌਰਾਨ ਉਸ ਨੇ ਟਰੱਸਟ ਅਫਸਰਾਂ ਨੂੰ ਉਨ੍ਹਾਂ ਦਾ ਬਣਦਾ ਪੈਸਾ ਜਮ੍ਹਾ ਕਰਵਾ ਦਿੱਤਾ ਸੀ। ਟਰੱਸਟ ਨੇ ਉਨ੍ਹਾਂ ਤੋਂ ਨਾਨ ਕੰਸਟ੍ਰਕਸ਼ਨ ਚਾਰਜਿਜ ਦੇ ਨਾਂਅ 'ਤੇ 82500 ਰੁਪਏ ਜਮ੍ਹਾ ਕਰਵਾ ਲਏ ਸਨ, ਜਦ ਕਿ ਜਸਪ੍ਰੀਤ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪਲਾਟ ਦਾ ਕਬਜ਼ਾ ਹੀ ਨਹੀਂ ਮਿਲਿਆ, ਜਿਸ ਕਰ ਕੇ ਆਪਣੇ ਪਲਾਟ 'ਤੇ ਤਿੰਨ ਸਾਲਾਂ ਵਿੱਚ ਕੰਸਟ੍ਰਕਸ਼ਨ ਨਹੀਂ ਕਰ ਸਕਿਆ। ਪਲਾਟ ਦਾ ਕਬਜ਼ਾ ਮਿਲਦਾ ਤਾਂ ਉਹ ਕੰਸਟ੍ਰਕਸ਼ਨ ਕਰਦਾ। ਫਿਰ ਵੀ ਉਸ ਨੇ ਟਰੱਸਟ ਨੂੰ ਨਾਨ ਕੰਸਟ੍ਰਕਸ਼ਨ ਦਾ ਪੈਸਾ ਜਮ੍ਹਾ ਕਰਵਾ ਦਿੱਤਾ, ਤਦ ਵੀ ਉਸ ਨੂੰ ਪਲਾਟ ਦਾ ਕਬਜ਼ਾ ਨਹੀਂ ਮਿਲਿਆ।
ਇਸ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਨੇ ਛੇ ਦਸੰਬਰ 2016 ਨੂੰ ਜ਼ਿਲਾ ਕੰਜ਼ਿਊਮਰ ਫੋਰਮ ਵਿੱਚ ਕੇਸ ਕੀਤਾ। ਫੋਰਮ ਨੇ ਅੱਠ ਅਗਸਤ 2018 ਨੂੰ ਉਸ ਦੇ ਹੱਕ ਵਿੱਚ ਫੈਸਲਾ ਦੇ ਕੇ ਟਰੱਸਟ ਨੂੰ ਹੁਕਮ ਦਿੱਤਾ ਕਿ ਅਲਾਟੀ ਨੂੰ ਤੁਰੰਤ ਉਸ ਦਾ ਨਾਨ ਕੰਸਟ੍ਰਕਸ਼ਨ ਦਾ ਪੈਸਾ 82500 ਰੁਪਏ ਮੋੜਿਆ ਜਾਵੇ ਅਤੇ 12 ਫੀਸਦੀ ਵਿਆਜ ਦਿੱਤਾ ਜਾਏ। 50 ਹਜ਼ਾਰ ਰੁਪਏ ਜੁਰਮਾਨਾ ਲਾਇਆ ਅਤੇ 10 ਹਜ਼ਾਰ ਰੁਪਏ ਕਾਨੂੰਨੀ ਖਰਚ ਵੀ ਦੇਣ ਲਈ ਕਿਹਾ ਤੇ ਹੁਕਮ ਦਿੱਤਾ ਕਿ ਇੱਕ ਮਹੀਨੇ ਵਿੱਚ ਕਬਜ਼ਾ ਨਹੀਂ ਦਿੰਦੇ ਅਤੇ ਪੈਸਾ ਜਮ੍ਹਾ ਨਹੀਂ ਕਰਵਾਉਂਦੇ ਤਾਂ ਟਰੱਸਟ ਨੂੰ ਇੱਕ ਲੱਖ ਰੁਪਏ ਹੋਰ ਜੁਰਮਾਨਾ ਭਰਨਾ ਹੋਵੇਗਾ। ਟਰੱਸਟ ਨੇ ਉਸ ਦੇ ਬਾਵਜੂਦ ਪੈਸਾ ਨਹੀਂ ਜਮ੍ਹਾ ਕਰਾਇਆ। ਅਲਾਟੀ ਨੇ ਇਸ ਪੈਸੇ ਤੇ ਕਬਜ਼ੇ ਬਾਰੇ ਦੋਬਾਰਾ ਕੇਸ ਕੀਤਾ, ਜਿਸ ਵਿੱਚ ਫੋਰਮ ਨੇ 12 ਫਰਵਰੀ 2020 ਨੂੰ ਈ ਓ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਨਾਲ ਹੀ 18 ਮਾਰਚ ਤੱਕ ਸਾਰਾ ਪੈਸਾ ਦੇਣ ਦੇ ਲਈ ਹੁਕਮ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ