Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਇਮਰਾਨ ਸਰਕਾਰ ਨੂੰ ਚੀਨ ਵਿੱਚ ਫਸੇ ਵਿਦਿਆਰਥੀਆਂ ਦੇ ਵਾਰਸਾਂ ਵੱਲੋਂ ਅਲਟੀਮੇਟਮ

February 21, 2020 07:56 AM

ਇਸਲਾਮਾਬਾਦ, 20 ਫਰਵਰੀ (ਪੋਸਟ ਬਿਊਰੋ)- ਕੋਰੋਨਾ ਵਾਇਰਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਚੀਨ ਦੇ ਵੁਹਾਨ ਸ਼ਹਿਰ ਤੋਂ ਪਾਕਿਸਤਾਨੀ ਵਿਦਿਆਰਥੀਆਂ ਨੂੰ ਨਾ ਕੱਢੇ ਜਾਣ ਕਰ ਕੇ ਉਨ੍ਹਾਂ ਦੇ ਪਰਿਵਾਰਾਂ ਵਿਚ ਇਮਰਾਨ ਸਰਕਾਰ ਵਾਸਤੇ ਗੁੱਸਾ ਵਧਦਾ ਜਾ ਰਿਹਾ ਹੈ। ਵਿਦਿਆਰਥੀਆਂ ਦੇ ਮਾਪਿਆਂ ਨੇ ਇਮਰਾਨ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਨੂੰ ਤਿੰਨ ਦਿਨਾਂ ਵਿਚ ਨਾ ਲਿਆਂਦਾ ਤਾਂ ਉਹ ਚੀਨੀ ਦੂਤਘਰ ਅੱਗੇ ਧਰਨੇ ਉੱਤੇ ਬੈਠ ਜਾਣਗੇ।
ਚੀਨ ਵਿਚ ਫਸੇ ਹੋਏ ਇਨ੍ਹਾਂ ਵਿਦਿਆਰਥੀਆਂ ਦੇ ਵਾਰਸਾਂ ਨੇ ਬੁੱਧਵਾਰ ਨੂੰ ਰਾਜਧਾਨੀ ਇਸਲਾਮਾਬਾਦ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਸੀ। ਵੁਹਾਨ ਦੀਆਂ ਯੂਨੀਵਰਸਿਟੀਆਂ ਵਿਚ ਕਰੀਬ 500 ਪਾਕਿਸਤਾਨੀ ਵਿਦਿਆਰਥੀ ਪੜ੍ਹਦੇ ਹਨ ਤੇ ਉਹ ਇਸ ਸ਼ਹਿਰ ਦੀ ਆਵਾਜਾਈ ਬੰਦ ਹੋਣ ਨਾਲ ਫੱਸ ਗਏ ਹਨ। ‘ਡਾਨ` ਅਖ਼ਬਾਰ ਦੀ ਖ਼ਬਰ ਅਨੁਸਾਰ ਇਸਲਾਮਾਬਾਦ ਹਾਈ ਕੋਰਟ ਦੇ ਆਦੇਸ਼ ਉੱਤੇ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਨੂੰ ਕਿਉਂ ਨਹੀਂ ਕੱਢਿਆ ਜਾ ਰਿਹਾ?
ਵਿਦੇਸ਼ ਮਾਮਲਿਆਂ ਉੱਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਵਿਸ਼ੇਸ਼ ਸਲਾਹਕਾਰ ਸੱਯਦ ਜ਼ੁਲਫਿਕਾਰ ਬੁਖਾਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਦੱਸਿਆ ਕਿ ਚੀਨ ਵਿਚ ਕੋਰੋਨਾ ਵਾਇਰਸ ਨਾਲ ਹਾਲਾਤ ਖ਼ਰਾਬ ਹਨ। ਪ੍ਰਧਾਨ ਮੰਤਰੀ ਦੇ ਇਕ ਹੋਰ ਸਹਾਇਕ ਜ਼ਫਰ ਮਿਰਜ਼ਾ ਨੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਪਰਿਵਾਰਾਂ ਦੀ ਪਰੇਸ਼ਾਨੀ ਸਮਝ ਰਹੀ ਹੈ। ਵਿਦਿਆਰਥੀਆਂ ਦੇ ਮਾਪਿਆਂ ਨੇ ਅਧਿਕਾਰੀਆਂ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ ਤੇ ਪੁੱਛਿਆ ਕਿ ਜੇ ਬੰਗਲਾ ਦੇਸ਼ ਅਤੇ ਅਫ਼ਗਾਨਿਸਤਾਨ ਵਰਗੇ ਦੇਸ਼ ਆਪਣੇ ਨਾਗਰਿਕਾਂ ਨੂੰ ਕੱਢ ਸਕਦੇ ਹਨ ਤਾਂ ਪਾਕਿਸਤਾਨ ਕਿਉਂ ਨਹੀਂ ਕੱਢਦਾ?

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ